ਨਵੀਂ ਦਿੱਲੀ, 14 ਦਸੰਬਰ 2021 – ਦੇਸ਼ ‘ਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦਾ ਖ਼ਤਰਾ ਵੱਧਦਾ ਜਾ ਰਿਹਾ ਹੈ। ਦਿੱਲੀ ‘ਚ ਵੀ ਓਮੀਕਰੋਨ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਦਿੱਲੀ ‘ਚ ਓਮੀਕਰੋਨ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨੂੰ ਮਿਲ ਕੇ ਦਿੱਲੀ ‘ਚ ਹੁਣ ਤੱਕ ਓਮੀਕਰੋਨ ਵੈਰੀਐਂਟ ਦੇ ਛੇ ਮਾਮਲੇ ਸਾਹਮਣੇ ਆਏ ਹਨ। 6 ਵਿਚੋਂ ਇਕ ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਇਹ ਜਾਣਕਾਰੀ ਦਿੱਤੀ।
ਦਿੱਲੀ ‘ਚ 4 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ‘ਚ ਓਮੀਕਰੋਨ ਦੇ ਮਾਮਲੇ ਵਧ ਕੇ 45 ਹੋ ਗਏ ਹਨ।