November 11, 2026, 10:54 pm
----------- Advertisement -----------
HomeNewsBreaking Newsਅੰਬਾਲਾ 'ਚ 3 ਬੱਸਾਂ ਦੀ ਹੋਈ ਭਿਆਨਕ ਟੱਕਰ: 5 ਦੀ ਮੌਤ, 10...

ਅੰਬਾਲਾ ‘ਚ 3 ਬੱਸਾਂ ਦੀ ਹੋਈ ਭਿਆਨਕ ਟੱਕਰ: 5 ਦੀ ਮੌਤ, 10 ਜ਼ਖਮੀ

Published on

----------- Advertisement -----------

ਚੰਡੀਗੜ੍ਹ, 27 ਦਸੰਬਰ 2021 – ਹਰਿਆਣਾ ਦੇ ਅੰਬਾਲਾ-ਦਿੱਲੀ ਹਾਈਵੇਅ ‘ਤੇ ਸੋਮਵਾਰ ਸਵੇਰੇ ਹੋਏ ਇੱਕ ਵੱਡੇ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਸਵੇਰੇ 3 ਵਜੇ ਕਟੜਾ ਤੋਂ ਦਿੱਲੀ ਜਾ ਰਹੀਆਂ 3 ਟੂਰਿਸਟ ਡੀਲਕਸ ਬੱਸਾਂ ਆਪਸ ‘ਚ ਟਕਰਾ ਗਈਆਂ। ਇਹ ਹਾਦਸਾ ਅੱਗੇ ਜਾ ਰਹੀ ਬੱਸ ਦੇ ਡਰਾਈਵਰ ਦੇ ਅਚਾਨਕ ਝਪਕੀ ਲੈਣ ਕਾਰਨ ਵਾਪਰਿਆ। ਲੋਕਾਂ ਨੇ ਪੁਲਸ ਨਾਲ ਮਿਲ ਕੇ ਕਾਫੀ ਜੱਦੋ ਜਹਿਦ ਤੋਂ ਬਾਅਦ ਬੱਸ ‘ਚ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਿਆ।

ਮਰਨ ਵਾਲਿਆਂ ਵਿੱਚ ਦੋ ਛੱਤੀਸਗੜ੍ਹ, ਇੱਕ ਝਾਰਖੰਡ ਅਤੇ ਇੱਕ ਉੱਤਰ ਪ੍ਰਦੇਸ਼ ਦਾ ਸੀ। ਪੰਜਵੇਂ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ਦੇ ਸਮੇਂ ਸਾਰੇ ਯਾਤਰੀ ਸੌਂ ਰਹੇ ਸਨ। ਜਦੋਂ ਸਾਹਮਣੇ ਵਾਲੀ ਬੱਸ ਅਚਾਨਕ ਰੁਕ ਗਈ ਤਾਂ ਪਿਛਲੀਆਂ ਦੋਵੇਂ ਬੱਸਾਂ ਉਸ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਵਿੱਚ ਛੱਤੀਸਗੜ੍ਹ ਅਤੇ ਝਾਰਖੰਡ ਦੇ ਲੋਕ ਵੀ ਸ਼ਾਮਲ ਹਨ। ਤਿੰਨੋਂ ਬੱਸਾਂ ਇੱਕ ਦੂਜੇ ਦੇ ਪਿੱਛੇ ਚੱਲ ਰਹੀਆਂ ਸਨ, ਜਿਸ ਕਾਰਨ ਵੱਡੇ ਹਾਦਸੇ ਤੋਂ ਬਾਅਦ ਵੀ ਹਾਈਵੇਅ ’ਤੇ ਆਵਾਜਾਈ ਜਾਰੀ ਰਹੀ।

ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਕਟੜਾ ਤੋਂ ਸਲੀਪਰ ਟੂਰਿਸਟ ਡੀਲਕਸ ਕੋਚ (ਐੱਚ.ਆਰ.38ਏ.ਬੀ.2234) ਐਤਵਾਰ ਸ਼ਾਮ ਨੂੰ ਨਵੀਂ ਦਿੱਲੀ ਲਈ ਰਵਾਨਾ ਹੋਇਆ। ਦੋ ਹੋਰ ਸਲੀਪਰ ਬੱਸਾਂ (UP22T8353) ਅਤੇ (RJ18PB2054) ਨੇ ਵੀ ਨਵੀਂ ਦਿੱਲੀ ਲਈ ਉਸ ਦਾ ਪਿੱਛਾ ਕੀਤਾ। ਸੋਮਵਾਰ ਤੜਕੇ 3 ਵਜੇ ਜਦੋਂ ਕਾਫਲੇ ਦੇ ਰੂਪ ‘ਚ ਚੱਲ ਰਹੀਆਂ ਤਿੰਨ ਬੱਸਾਂ ਅੰਬਾਲਾ ਸ਼ਹਿਰ ਦੇ ਨੈਸ਼ਨਲ ਹਾਈਵੇ ‘ਤੇ ਸਥਿਤ ਹੀਲਿੰਗ ਟੱਚ ਹਸਪਤਾਲ ਕੋਲ ਪਹੁੰਚੀਆਂ ਤਾਂ ਸਾਹਮਣੇ ਤੋਂ ਆ ਰਹੀ ਬੱਸ ਦੇ ਡਰਾਈਵਰ ਨੂੰ ਨੀਂਦ ਆ ਗਈ ਅਤੇ ਉਸ ਦਾ ਪੈਰ ਬ੍ਰੇਕ ‘ਤੇ ਜਾ ਡਿੱਗਿਆ।

ਹਾਈਵੇਅ ‘ਤੇ ਚੱਲ ਰਹੀ ਤੇਜ਼ ਰਫ਼ਤਾਰ ਬੱਸ ਦੇ ਅਚਾਨਕ ਰੁਕ ਜਾਣ ਕਾਰਨ ਪਿੱਛੇ ਆ ਰਹੀਆਂ ਦੋਵੇਂ ਬੱਸਾਂ ਦੇ ਡਰਾਈਵਰਾਂ ਨੂੰ ਸੰਭਾਲ ਨਾ ਸਕੀ ਅਤੇ ਉਹ ਆਪਸ ਵਿੱਚ ਟਕਰਾ ਗਈਆਂ। ਯੂਪੀ ਨੰਬਰ ਵਾਲੀ ਟੂਰਿਸਟ ਬੱਸ ਦੋ ਹੋਰ ਬੱਸਾਂ ਦੇ ਵਿਚਕਾਰ ਆ ਕੇ ਬੁਰੀ ਤਰ੍ਹਾਂ ਨਾਲ ਕੁਚਲ ਗਈ ਅਤੇ ਸਵਾਰ 4 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਾ ਪੰਜਵਾਂ ਵਿਅਕਤੀ ਹਰਿਆਣਾ ਨੰਬਰ ਵਾਲੀ ਸਾਹਮਣੇ ਤੋਂ ਚੱਲ ਰਹੀ ਬੱਸ ਵਿੱਚ ਸਵਾਰ ਸੀ। ਇਸ ਹਾਦਸੇ ‘ਚ 10 ਹੋਰ ਯਾਤਰੀਆਂ ਨੂੰ ਵੀ ਸੱਟਾਂ ਲੱਗੀਆਂ ਹਨ।

ਹਾਦਸੇ ਦੇ ਸਮੇਂ ਤਿੰਨੋਂ ਬੱਸਾਂ ਦੇ ਸਵਾਰੀਆਂ ਸੌਂ ਰਹੀਆਂ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਿਚਕਾਰਲੀ ਬੱਸ ‘ਚ ਸਵਾਰ ਕਈ ਯਾਤਰੀਆਂ ਦੀਆਂ ਲੱਤਾਂ ਅਤੇ ਸਰੀਰ ਦੇ ਹੋਰ ਹਿੱਸੇ ਟੁੱਟ ਗਏ। ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਹੜਕੰਪ ਮਚ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਨੈਸ਼ਨਲ ਹਾਈਵੇਅ ‘ਤੇ ਗਸ਼ਤ ਕਰ ਰਹੀ ਹਰਿਆਣਾ ਪੁਲਿਸ ਦੀ ਡਾਇਲ-112 ਗੱਡੀ ਮੌਕੇ ‘ਤੇ ਪਹੁੰਚ ਗਈ ਅਤੇ ਬੱਸਾਂ ‘ਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ। ਸਾਰੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਨਜ਼ਦੀਕੀ ਹੀਲਿੰਗ ਟੱਚ ਹਸਪਤਾਲ ਲਿਜਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...