September 22, 2026, 7:13 am
----------- Advertisement -----------
HomeNewsBreaking Newsਹੁਣ CM ਚੰਨੀ ਬਣੇ ਬੱਸ ਡਰਾਈਵਰ: ਪੰਜਾਬ 'ਚ 58 ਨਵੀਆਂ ਬੱਸਾਂ ਨੂੰ...

ਹੁਣ CM ਚੰਨੀ ਬਣੇ ਬੱਸ ਡਰਾਈਵਰ: ਪੰਜਾਬ ‘ਚ 58 ਨਵੀਆਂ ਬੱਸਾਂ ਨੂੰ ਹਰੀ ਝੰਡੀ

Published on

----------- Advertisement -----------
  • ਸਰਕਾਰੀ ਅਤੇ ਪ੍ਰਾਈਵੇਟ ਵਿਦਿਆਰਥੀਆਂ ਨੂੰ ਮੁਫਤ ਬੱਸ ਪਾਸ ਸਹੂਲਤ ਮਿਲੇਗੀ

ਚੰਡੀਗੜ੍ਹ, 29 ਦਸੰਬਰ 2021 – ਵੱਖ-ਵੱਖ ਕੰਮਾਂ ਕਰਕੇ ਚਰਚਾ ‘ਚ ਰਹਿਣ ਵਾਲੇ ਪੰਜਾਬ ਦੇ ਸੀਐਮ ਚਰਨਜੀਤ ਚੰਨੀ ਹੁਣ ਬੱਸ ਦੇ ਡਰਾਈਵਰ ਬਣ ਗਏ ਹਨ। ਪੰਜਾਬ ਸਰਕਾਰ ਨੇ ਬੁੱਧਵਾਰ ਨੂੰ 58 ਨਵੀਆਂ ਸਰਕਾਰੀ ਬੱਸਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਬੱਸਾਂ ਨੂੰ ਉਦਘਾਟਨ ਲਈ ਮੋਹਾਲੀ ਵਿੱਚ ਮੁੱਖ ਮੰਤਰੀ ਦੇ ਘਰ ਲਿਆਂਦਾ ਗਿਆ ਸੀ। ਇੱਥੇ ਸੀ.ਐਮ ਚੰਨੀ ਨੇ ਖੁਦ ਬੱਸ ਚਲਾਈ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਹੁਣ ਸਰਕਾਰੀ, ਪ੍ਰਾਈਵੇਟ ਕਾਲਜ-ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵੀ ਮੁਫ਼ਤ ਬੱਸ ਪਾਸ ਦੀ ਸਹੂਲਤ ਦਿੱਤੀ ਜਾਵੇਗੀ। ਸੀਐਮ ਚੰਨੀ ਦੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਬੱਸ ਚਲਾਈ।

ਸੀਐਮ ਚੰਨੀ ਨੇ ਦੱਸਿਆ ਕਿ 3 ਮਹੀਨਿਆਂ ਵਿੱਚ 842 ਬੱਸਾਂ ਨਵੀਆਂ ਖਰੀਦੀਆਂ ਗਈਆਂ ਹਨ। ਇਸ ‘ਤੇ 400 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਉਹ 102 ਬੱਸ ਸਟੈਂਡਾਂ ਦਾ ਨਵੀਨੀਕਰਨ ਅਤੇ ਅਪਗ੍ਰੇਡ ਕਰ ਰਹੇ ਹਨ। ਜਿਸ ‘ਤੇ 400 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਲਈ ਟੈਂਡਰ ਵੀ ਕੱਢੇ ਗਏ ਹਨ। ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਮੁਫ਼ਤ ਪਾਸ ਬਣਾਏ ਜਾਣਗੇ। ਇਸ ਬਾਰੇ ਕੈਬਨਿਟ ਵਿੱਚ ਫੈਸਲਾ ਲਿਆ ਗਿਆ ਹੈ। ਸਰਕਾਰੀ ਦੇ ਨਾਲ-ਨਾਲ ਪ੍ਰਾਈਵੇਟ ਪੜ੍ਹਣ ਵਾਲਿਆਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਐਲਾਨ ਨਹੀਂ ਹੈ ਸਗੋਂ ਅਸੀਂ ਇਸ ਨੂੰ ਲਾਗੂ ਕਰ ਰਹੇ ਹਾਂ। ਸੀਐਮ ਚੰਨੀ ਨੇ ਕਿਹਾ ਕਿ ਲੋਕ ਮੈਨੂੰ ਕਹਿੰਦੇ ਹਨ ਕਿ ਮੈਂ ਸਾਰੇ ਕੰਮ ਕਰਦਾ ਹਾਂ ਤਾਂ ਮੈਂ ਉਨ੍ਹਾਂ ਨੂੰ ਕਹਿੰਦਾ ਹਾਂ ਕਿ ਮੈਂ ਬੱਸ ਵੀ ਚਲਾ ਸਕਦਾ ਹਾਂ।

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਅਗਲਾ ਨਿਸ਼ਾਨਾ ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਭੇਜਣਾ ਹੈ। ਇਸ ਦੇ ਲਈ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਚੁੱਕੇ ਹਨ। ਜੇਕਰ ਇਜਾਜ਼ਤ ਨਾ ਮਿਲੀ ਤਾਂ ਅਸੀਂ ਫੇਰ ਕੇਜਰੀਵਾਲ ਨੂੰ ਮਿਲਾਂਗੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਚੱਲਣ ਵਾਲੀਆਂ ਬਾਦਲ ਪਰਿਵਾਰ ਦੀਆਂ ਬੱਸਾਂ ਦੀ ਵੀ ਜਾਂਚ ਕੀਤੀ ਜਾਵੇਗੀ। ਇਹ ਬੱਸਾਂ ਪੰਜਾਬ ਵਿੱਚ ਥਾਂ-ਥਾਂ ਨਹੀਂ ਰੁਕਦੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...