November 16, 2026, 3:45 am
----------- Advertisement -----------
HomeNewsBreaking Newsਨਵੇਂ ਸਾਲ 'ਚ ਦੇਸ਼ ਦੇ 13 ਸ਼ਹਿਰਾਂ 'ਚ 5G ਇੰਟਰਨੈੱਟ ਸੇਵਾ ਹੋਵੇਗੀ...

ਨਵੇਂ ਸਾਲ ‘ਚ ਦੇਸ਼ ਦੇ 13 ਸ਼ਹਿਰਾਂ ‘ਚ 5G ਇੰਟਰਨੈੱਟ ਸੇਵਾ ਹੋਵੇਗੀ ਸ਼ੁਰੂ

Published on

----------- Advertisement -----------

ਨਵੀਂ ਦਿੱਲੀ, 29 ਦਸੰਬਰ 2021 – 1 ਜਨਵਰੀ ਤੋਂ ਚਾਰ ਦਿਨ ਪਹਿਲਾਂ ਮੰਗਲਵਾਰ ਨੂੰ ਦੇਸ਼ ਦੇ 13 ਸ਼ਹਿਰਾਂ ‘ਚ ਜਲਦ ਹੀ 5ਜੀ ਇੰਟਰਨੈੱਟ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। 5ਜੀ ਸੇਵਾ ਦੇ ਲਾਗੂ ਹੋਣ ਨਾਲ ਦੇਸ਼ ਦੇ 13 ਸ਼ਹਿਰਾਂ ‘ਚ ਇੰਟਰਨੈੱਟ ਸਪੀਡ 4ਜੀ ਤੋਂ 10 ਗੁਣਾ ਜ਼ਿਆਦਾ ਹੋ ਜਾਵੇਗੀ।

ਦੇਸ਼ ਦੇ 13 ਸ਼ਹਿਰਾਂ ਵਿੱਚੋਂ ਜਿੱਥੇ 5ਜੀ ਇੰਟਰਨੈੱਟ ਸੇਵਾ ਸਭ ਤੋਂ ਪਹਿਲਾਂ ਸ਼ੁਰੂ ਕੀਤੀ ਜਾਵੇਗੀ, ਸਭ ਤੋਂ ਵੱਧ 3 ਸ਼ਹਿਰ ਗੁਜਰਾਤ ਰਾਜ ਵਿੱਚ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਦੋ ਸ਼ਹਿਰ ਵੀ ਸ਼ਾਮਲ ਹਨ।

ਕੇਂਦਰ ਸਰਕਾਰ ਦੇਸ਼ ਵਿੱਚ ਇੰਟਰਨੈੱਟ ਕ੍ਰਾਂਤੀ ਲਿਆਉਣ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ। ਤਿੰਨ ਵੱਡੀਆਂ ਨਿੱਜੀ ਦੂਰਸੰਚਾਰ ਕੰਪਨੀਆਂ ਭਾਰਤੀ ਏਅਰਟੈੱਲ, ਰਿਲਾਇੰਸ ਜੀਓ ਅਤੇ ਵੋਡਾਫੋਨ-ਆਈਡੀਆ ਭਾਰਤ ਵਿੱਚ 5ਜੀ ਇੰਟਰਨੈਟ ਸੇਵਾ ਸ਼ੁਰੂ ਕਰਨ ਲਈ ਕੰਮ ਕਰ ਰਹੀਆਂ ਹਨ। ਇਨ੍ਹਾਂ ਤਿੰਨਾਂ ਕੰਪਨੀਆਂ ਨੇ ਮੋਬਾਈਲ ਐਕਸੈਸਰੀਜ਼ ਬਣਾਉਣ ਵਾਲੀ ਕੰਪਨੀ ਐਰਿਕਸਨ ਅਤੇ ਨੋਕੀਆ ਨਾਲ ਮਿਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਸਭ ਤੋਂ ਪਹਿਲਾਂ, ਇਨ੍ਹਾਂ ਚੰਡੀਗੜ੍ਹ, ਗੁਰੂਗਰਾਮ,ਕੋਲਕਾਤਾ ਦਿੱਲੀ, ਲਖਨਊ, ਅਹਿਮਦਾਬਾਦ, ਹੈਦਰਾਬਾਦ, ਜਾਮਨਗਰ, ਗਾਂਧੀਨਗਰ, ਮੁੰਬਈ, ਪੁਣੇ, ਬੈਂਗਲੁਰੂ ਅਤੇ ਮੁੰਬਈ ਆਦਿ 13 ਸ਼ਹਿਰਾਂ ਵਿੱਚ 5ਜੀ ਇੰਟਰਨੈਟ ਸ਼ੁਰੂ ਕੀਤਾ ਜਾਵੇਗਾ।

5ਜੀ ਇੰਟਰਨੈਟ ਸੇਵਾ ਦੀ ਸ਼ੁਰੂਆਤ ਨਾਲ ਭਾਰਤ ਵਿੱਚ ਬਹੁਤ ਕੁਝ ਬਦਲਣ ਵਾਲਾ ਹੈ। ਇਸ ਨਾਲ ਨਾ ਸਿਰਫ ਲੋਕਾਂ ਦਾ ਕੰਮ ਆਸਾਨ ਹੋਵੇਗਾ ਸਗੋਂ ਮਨੋਰੰਜਨ ਅਤੇ ਸੰਚਾਰ ਦੇ ਖੇਤਰ ਵਿਚ ਵੀ ਕਾਫੀ ਬਦਲਾਅ ਆਵੇਗਾ। 5ਜੀ ਲਈ ਕੰਮ ਕਰਨ ਵਾਲੀ ਕੰਪਨੀ ਐਰਿਕਸਨ ਦਾ ਮੰਨਣਾ ਹੈ ਕਿ ਭਾਰਤ ‘ਚ 5 ਸਾਲਾਂ ‘ਚ 50 ਕਰੋੜ ਤੋਂ ਜ਼ਿਆਦਾ 5ਜੀ ਇੰਟਰਨੈੱਟ ਯੂਜ਼ਰ ਹੋਣਗੇ। ਜਾਣੋ 5G ਦੇ ਆਉਣ ਨਾਲ ਲੋਕਾਂ ਨੂੰ ਕੀ-ਕੀ ਫਾਇਦੇ ਹੋਏ ਹਨ।

ਕੇਂਦਰ ਸਰਕਾਰ ਨੇ ਕਿਹਾ ਹੈ ਕਿ ਮਾਰਚ-ਅਪ੍ਰੈਲ 2022 ਤੱਕ 5ਜੀ ਇੰਟਰਨੈੱਟ ਸਪੈਕਟਰਮ ਲਈ ਬੋਲੀ ਲਗਾਈ ਜਾਵੇਗੀ। ਟੈਲੀਕਾਮ ਕੰਪਨੀਆਂ ਜਿਨ੍ਹਾਂ ਨੇ 5ਜੀ ਦੀ ਸ਼ੁਰੂਆਤ ਕੀਤੀ ਹੈ, ਉਨ੍ਹਾਂ ਨੇ ਟੈਸਟ ਅਤੇ ਟ੍ਰਾਇਲ ਪੂਰਾ ਕਰ ਲਿਆ ਹੈ। ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ 5G ਇੰਟਰਨੈੱਟ ਸ਼ੁਰੂ ਕਰਨ ‘ਤੇ ਅੰਤਿਮ ਫੈਸਲਾ ਲੈਣਾ ਹੈ। ਭਾਰਤੀ ਏਅਰਟੈੱਲ ਨੇ ਐਰਿਕਸਨ ਦੇ ਸਹਿਯੋਗ ਨਾਲ ਹੈਦਰਾਬਾਦ ਵਿੱਚ ਵਪਾਰਕ 5G ਇੰਟਰਨੈਟ ਸੇਵਾ ਦਾ ਪ੍ਰੀ-ਟੈਸਟ ਵੀ ਕੀਤਾ ਹੈ। 2019 ਵਿੱਚ ਹੀ, ਜੀਓ ਨੇ ਵੀ 5ਜੀ ਨੈੱਟਵਰਕ ਸੇਵਾ ਦੇ ਵਿਸਤਾਰ ਲਈ ਦੇਸ਼ ਭਰ ਵਿੱਚ ਇੰਟਰਨੈੱਟ ਨੈੱਟਵਰਕ ਵਿਸਤਾਰ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...