November 21, 2026, 10:35 pm
----------- Advertisement -----------
HomeNewsBreaking Newsਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ

ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ

Published on

----------- Advertisement -----------

-‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਕੀਤੀ ਬੈਠਕ

ਚੰਡੀਗੜ੍ਹ, 5 ਮਈ 2022 : – ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਨਗਰ ਨਿਗਮਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਿਆਰੀ ਖਿੱਚ ਲਈ ਹੈ। ਵੀਰਵਾਰ ਨੂੰ ‘ਆਪ’ ਪੰਜਾਬ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ‘ਆਪ’ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਆਗਾਮੀ ਨਗਰ ਨਿਗਮ ਚੋਣਾਂ ਦੀ ਰਣਨੀਤੀ ’ਤੇ ਚਰਚਾ ਕੀਤੀ।


ਜਰਨੈਲ ਸਿੰਘ ਨੇ ਕਿਹਾ ਕਿ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ ਲਈ ਹੋਰ ਵੀ ਚੰਗੇ ਮੌਕੇ ਹਨ। ਪਾਰਟੀ ਨਿਗਮਾਂ ਦੀਆਂ ਸਾਰੀਆਂ ਸੀਟਾਂ ’ਤੇ ਇਮਾਨਦਾਰ ਉਮੀਦਵਾਰ ਉਤਾਰੇਗੀ, ਕਿਉਂਕਿ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਉਨ੍ਹਾਂ ਦੇ ਪੱਕੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ’ਚ ਵੱਡੇ ਫ਼ੈਸਲੇ ਲੈ ਰਹੇ ਹਨ। ਮਾਨ ਸਰਕਾਰ ਦੇ ਫ਼ੈਸਲਿਆਂ ਅਤੇ ਕੰਮਾਂ ਦਾ ਅਸਰ ਨਿਗਰ ਨਿਗਮ ਚੋਣਾ ’ਤੇ ਜ਼ਰੂਰ ਪਵੇਗਾ ਅਤੇ ਪਾਰਟੀ ਨੂੰ ਇਸ ਦਾ ਲਾਭ ਵੀ ਮਿਲੇਗਾ।
ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀ ਜਿੱਤ ਪ੍ਰਤੀ ਭਰੋਸੇਮੰਦ ਹਨ। ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਨਿਗਮ ਚੋਣਾ ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ ਅਤੇ ਚਾਰੇ ਨਿਗਮਾਂ ’ਚ ਆਪਣੇ ਮੇਅਰ ਬਣਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...