ਪਟਿਆਲਾ : – ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਨੇ ਪੰਜਾਬ ਵਿੱਚ ਪੋਲਿੰਗ ਖਤਮ ਹੋਣ ਤੋਂ ਬਾਅਦ ਸਟਰਾਂਗ ਰੂਮਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਟਿਆਲਾ ਤੋਂ ‘ਆਪ’ ਉਮੀਦਵਾਰ ਅਜੀਤਪਾਲ ਕੋਹਲੀ ਨੇ ਸੋਮਵਾਰ ਰਾਤ ਨੂੰ ਸਟਰਾਂਗ ਰੂਮ ਦੇ ਪ੍ਰਬੰਧਾਂ ਦਾ ਸੋਸ਼ਲ ਮੀਡੀਆ ‘ਤੇ ਲਾਈਵ ਟੈਲੀਕਾਸਟ ਕੀਤਾ।
ਉਨ੍ਹਾਂ ਕਿਹਾ ਕਿ ਇੱਥੇ ਨਾ ਤਾਂ ਪੂਰੀ ਸੁਰੱਖਿਆ ਹੈ ਅਤੇ ਨਾ ਹੀ ਰੋਸ਼ਨੀ ਦਾ ਪ੍ਰਬੰਧ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਸੀਟ ਤੋਂ ਉਮੀਦਵਾਰ ਹਨ। ਸਾਬਕਾ ਮੇਅਰ ਕੋਹਲੀ ਨੇ ਕਿਹਾ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨਾਲ ਗੱਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਚੋਣ ਕਮਿਸ਼ਨ ਤੋਂ ਇਹ ਵੀ ਮੰਗ ਕੀਤੀ ਹੈ ਕਿ ਇੱਥੇ ਸੁਰੱਖਿਆ ਵਿਵਸਥਾ ਵਧਾਈ ਜਾਵੇ।
ਪਟਿਆਲਾ ਸ਼ਹਿਰੀ ਤੋਂ ‘ਆਪ’ ਦੇ ਉਮੀਦਵਾਰ ਸਾਬਕਾ ਮੇਅਰ ਅਜੀਤਪਾਲ ਕੋਹਲੀ ਨੇ ਕਿਹਾ ਕਿ ਮਹਿੰਦਰਾ ਕਾਲਜ ਰੋਡ ’ਤੇ ਕੋਈ ਸਟਾਫ਼ ਨਹੀਂ ਹੈ। ਇਸ ਦੇ ਪਿਛਲੇ ਪਾਸੇ ਖੁੱਲ੍ਹੀ ਥਾਂ ਹੈ। ਜਿੱਥੇ ਕੋਈ ਕਰਮਚਾਰੀ ਤਾਇਨਾਤ ਨਹੀਂ ਹੈ। ਕਾਲਜ ਅੰਦਰ ਪੂਰੀ ਰੌਸ਼ਨੀ ਨਹੀਂ ਹੈ। ਜਦੋਂ ਕਿ ਇੱਥੇ ਉਮੀਦਵਾਰਾਂ ਦੀ ਕਿਸਮਤ ਕੈਦ ਹੈ। ਅੰਦਰਲਾ ਸਾਰਾ ਇਲਾਕਾ ਖਾਲੀ ਹੈ। ਬਾਹਰ ਅਤੇ ਅੰਦਰ ਕੋਈ ਸੁਰੱਖਿਆ ਨਹੀਂ ਹੈ।
ਕੋਹਲੀ ਨੇ ਲਾਈਵ ਦੌਰਾਨ ਕਿਹਾ ਕਿ ਮਹਿੰਦਰਾ ਕਾਲਜ ‘ਚ ਬਣੇ ਸਟਰਾਂਗ ਰੂਮ ਦੇ ਸਾਹਮਣੇ ਗੇਟ ‘ਤੇ ਵੀ ਕੋਈ ਕਰਮਚਾਰੀ ਨਹੀਂ ਹੈ। ਇੱਥੋਂ ਤੱਕ ਕਿ ਅੰਦਰ ਦੀ ਰੋਸ਼ਨੀ ਘੱਟ ਹੈ। ਮੁੱਖ ਗੇਟ ’ਤੇ ਮੁਲਾਜ਼ਮਾਂ ਨੇ ਉਸ ਦੀ ਕਾਰ ਨੂੰ ਅੰਦਰ ਨਹੀਂ ਜਾਣ ਦਿੱਤਾ। ਅੰਦਰ ਜਾਣ ਤੋਂ ਬਾਅਦ ਉਨ੍ਹਾਂ ਦਾਅਵਾ ਕੀਤਾ ਕਿ ਸਟਰਾਂਗ ਵਿੱਚ ਪੂਰੀ ਰੌਸ਼ਨੀ ਅਤੇ ਸੁਰੱਖਿਆ ਨਹੀਂ ਹੈ।
----------- Advertisement -----------
ਪਟਿਆਲਾ ਤੋਂ ‘ਆਪ’ ਉਮੀਦਵਾਰ ਅਜੀਤਪਾਲ ਕੋਹਲੀ ਨੇ ਸਟਰਾਂਗ ਰੂਮਾਂ ਦੀ ਸੁਰੱਖਿਆ ਨੂੰ ਲੈ ਕੇ ਖੜੇ ਕੀਤੇ ਸਵਾਲ
Published on
----------- Advertisement -----------
----------- Advertisement -----------












