September 14, 2026, 5:42 pm
----------- Advertisement -----------
HomeNewsBreaking Newsਕੋਰੋਨਾ ਯੋਧਿਆਂ ਨੂੰ ਰੈਗੂਲਰ ਕੀਤਾ ਜਾਵੇਗਾ, ਬਣਦੇ ਭੱਤੇ ਦਿੱਤੇ ਜਾਣਗੇ: ਭਗਵੰਤ ਮਾਨ

ਕੋਰੋਨਾ ਯੋਧਿਆਂ ਨੂੰ ਰੈਗੂਲਰ ਕੀਤਾ ਜਾਵੇਗਾ, ਬਣਦੇ ਭੱਤੇ ਦਿੱਤੇ ਜਾਣਗੇ: ਭਗਵੰਤ ਮਾਨ

Published on

----------- Advertisement -----------
  • ਕਿਹਾ, ਮੁੱਖ ਮੰਤਰੀ ਚੰਨੀ ਕੋਰੋਨਾ ਯੋਧਿਆਂ ਨੂੰ ਰੈਗੂਲਰ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ, ਲਾਗੂ ‘ਆਪ’ ਸਰਕਾਰ ਕਰ ਦੇਵੇਗੀ
  • ਮਾਨ ਨੇ ਕੋਰੋਨਾ ਵਰੀਅਰ ਬੀਬੀਆਂ ਗੁਰਪ੍ਰੀਤ ਕੌਰ ਬਿੰਦਰ ਅਤੇ ਸਤਿੰਦਰ ਕੌਰ ਦਾ ਮਰਨ ਵਰਤ ਖੁਲ੍ਹਵਾਇਆ ਗਿਆ

ਪਟਿਆਲਾ, 4 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਰਜਿੰਦਰਾ ਹਸਪਤਾਲ ਵਿਖੇ ਧਰਨੇ ਅਤੇ ਮਰਨ ਵਰਤ ’ਤੇ ਬੈਠੇ ‘ਕੋਰੋਨਾ ਯੋਧਿਆ’ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਮੁਸ਼ਕਲਾਂ ਬਾਰੇ ਜਾਨਣ ਤੋਂ ਬਾਅਦ ਮਰਨ ਵਰਤ ’ਤੇ ਬੈਠੀਆਂ ਮਹਿਲਾਵਾਂ ਨੂੰ ਪਾਣੀ ਪਿਲਾ ਕੇ ਉਨ੍ਹਾਂ ਦਾ ਮਰਨ ਵਰਤ ਤੁੜਵਾਇਆ। ਮਾਨ ਨੇ ਧਰਨਾਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਾਨ ਦੀ ਬਲੀ ਨਾ ਦੇਣ ਕਿਉਂਕਿ ਪੰਜਾਬ ਦੀ ਸੱਤਾ ’ਤੇ ਬੈਠੇ ਲੋਕ ਪੱਥਰ ਦਿਨ ਹੋ ਗਏ ਹਨ ਅਤੇ ਉਨ੍ਹਾਂ ਨੂੰ ਕਿਸੇ ਦੇ ਧੀ ਪੁੱਤ ਦੀ ਕੋਈ ਚਿੰਤਾ ਨਹੀਂ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਕੋਰੋਨਾ ਯੋਧਿਆਂ ਸਮੇਤ ਹੋਰਨਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ (ਰੈਗੂਲਰ) ਕੀਤਾ ਜਾਵੇਗਾ ਅਤੇ ਇਨ੍ਹਾਂ ਦੇ ਬਣਦੇ ਭੱਤੇ ਵੀ ਦਿੱਤੇ ਜਾਣਗੇ।

ਸੋਮਵਾਰ ਨੂੰ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਰਜਿੰਦਰਾ ਹਸਪਤਾਲ ਦੀ ਛੱਤ ਉਤੇ ਮਰਨ ਵਰਤ ’ਤੇ ਬੈਠੀਆਂ ਕੋਰੋਨਾ ਵਰੀਅਰ ਬੀਬੀਆਂ ਗੁਰਪ੍ਰੀਤ ਕੌਰ ਬਿੰਦਰ ਅਤੇ ਸਤਿੰਦਰ ਕੌਰ ਆਦਿ ਨੂੰ ਪਾਣੀ ਪਿਲਾ ਕੇ ਕੇ ਉਨ੍ਹਾਂ ਦਾ ਮਰਨ ਵਰਤ ਖੁਲ੍ਹਵਾਇਆ ਗਿਆ। ਇਸ ਮੌਕੇ ਮਾਨ ਨੇ ਕਿਹਾ, ‘‘ਅੱਜ ਪੰਜਾਬ ਦੇ ਹਸਪਤਾਲਾਂ ਵਿੱਚ ਡਾਟਕਰ ਜਾਂ ਹੋਰ ਮੁਲਾਜ਼ਮ ਨਹੀਂ ਹਨ, ਸਕੂਲਾਂ ਵਿੱਚ ਅਧਿਆਪਕ ਨਹੀਂ ਅਤੇ ਦਫ਼ਤਰਾਂ ਵਿੱਚ ਮੁਲਾਜ਼ਮ ਨਹੀਂ ਹਨ।

ਪਰ ਚੰਨੀ ਸਰਕਾਰ ਕੰਮ ਕਰਨ ਦੇ ਝੂਠੇ ਬੋਰਡ ਲਗਵਾ ਕੇ ਪੰਜਾਬ ਦੀਆਂ ਕੰਧਾਂ ਅਤੇ ਦਰਖ਼ਤਾਂ ਨੂੰ ਭਰਨ ਲੱਗੀ ਹੋਈ ਹੈ। ਡਾਕਟਰ, ਮਾਸਟਰ, ਨਰਸ਼ਾਂ ਸਮੇਤ ਕੋੋਰੋਨਾ ਯੋਧੇ ਆਪਣੀਆਂ ਮੰਗਾਂ ਲਈ ਪੰਜਾਬ ਭਰ ਵਿੱਚ ਟਾਵਰਾਂ, ਟੈਂਕੀਆਂ, ਸੜਕਾਂ ਅਤੇ ਛੱਤਾਂ ’ਤੇ ਚੜ੍ਹ ਕੇ ਧਰਨੇ ਲਾ ਰਹੇ ਹਨ। ਕਾਂਗਰਸ ਦੇ ਮੰਤਰੀ ਕੁਰਸੀ ਦੀ ਲੜਾਈ ਲਈ ਆਪਸ ਵਿੱਚ ਲੜ੍ਹ ਰਹੇ ਹਨ, ਪਰ ਲੋਕ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ।’’

ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਰੋਨਾ ਕਾਲ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਕੋਰੋਨਾ ਯੋਧਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਕੋਰੋਨਾ ਯੋਧੇ ਦੀ ਮੌਤ ’ਤੇ ਇੱਕ ਕਰੋੜ ਰੁਪਏ ਪਰਿਵਾਰ ਨੂੰ ਅਰਥਿਕ ਮਦਦ ਵਜੋਂ ਦਿੱਤੇ ਹਨ, ਪਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਵੱਲੋਂ ਕੋੋਰੋਨਾ ਯੋਧਿਆਂ ਨੂੰ ਸੜਕਾਂ ਅਤੇ ਛੱਤਾਂ ’ਤੇ ਰੋਲ਼ਿਆ ਜਾ ਰਿਹਾ ਹੈ। ਕੋਰੋਨਾ ਯੋਧਿਆਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ, ਸਗੋਂ ਇਨ੍ਹਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ।

ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੁੰਨ ਖੱਟਣ ਦੀ ਅਪੀਲ ਕਰਦਿਆਂ ਕਿਹਾ, ‘‘ਮੁੱਖ ਮੰਤਰੀ ਚੰਨੀ ਕੋਰੋਨਾ ਯੋਧਿਆਂ ਨੂੰ ਰੈਗੂਲਰ ਕਰਨ ਦਾ ਘੱਟੋ- ਘੱਟ ਨੋਟੀਫ਼ਿਕੇਸ਼ਨ ਹੀ ਜਾਰੀ ਕਰ ਦੇਣ ਅਤੇ ਇਸ ਨੋਟੀਫਿਕੇਸ਼ਨ ਨੂੰ ਅਮਲੀ ਰੂਪ ਅਪ੍ਰੈਲ ਮਹੀਨੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੇਵੇਗੀ, ਕਿਉਂਕਿ ਪੰਜਾਬ ’ਚ ਕਾਂਗਰਸ ਪਾਰਟੀ ਦੀ ਮੁੜ ਸਰਕਾਰ ਤਾਂ ਬਣਨੀ ਕੋਈ ਨਹੀਂ। ‘ਆਪ’ ਦੀ ਸਰਕਾਰ ਬਣਨ ’ਤੇ ਕੋਰੋਨਾ ਯੋਧਿਆਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਬਣਦੇ ਭੱਤੇ ਵੀ ਦਿੱਤੇ ਜਾਣਗੇ।’’

ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਪੰਜਾਬ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਬੋਰਡ ਹਰੇਕ ਦਰਖ਼ਤ ’ਤੇ ਲਗਵਾ ਦਿੱਤੇ ਹਨ, ਪਰ ਹੁਣ ਕਹਿੰਦੇ ਹਨ ਕਿ ਕੱਚੇ ਮੁਲਾਜ਼ਮਾਂ ਦੀ ਫਾਇਲ ’ਤੇ ਰਾਜਪਾਲ ਦਸਤਖ਼ਤ ਨਹੀਂ ਕਰ ਰਹੇ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਮੁਲਾਜ਼ਮ ਪੱਕੇ ਕੀਤੇ ਨਹੀਂ ਤਾਂ ਬੋਰਡ ਕਿਉਂ ਲਗਵਾਏ? ਬੋਰਡਾਂ ’ਤੇ ਖ਼ਜ਼ਾਨੇ ਦੇ ਕਰੋੜਾਂ ਰੁਪਏ ਕਿਉਂ ਬਰਬਾਦ ਕੀਤਾ? ਖ਼ਜ਼ਾਨੇ ਦਾ ਪੈਸਾ ਕੋਰੋਨਾ ਯੋਧਿਆਂ ’ਤੇ ਕਿਉਂ ਨਹੀਂ ਖ਼ਰਚਿਆ?

ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਔਰਤਾਂ ਲਈ ਕੀਤੇ ਐਲਾਨਾਂ ’ਤੇ ਟਿੱਪਣੀ ਕਰਦਿਆਂ ਕਿਹਾ, ‘‘ਜਦੋਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਔਰਤਾਂ ਨੂੰ ਇੱਕ- ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਸੀ, ਉਦੋਂ ਤਾਂ ਸਾਰੇ ਕਾਂਗਰਸੀ ਕੇਜਰੀਵਾਲ ਅਤੇ ਉਨ੍ਹਾਂ (ਮਾਨ) ਨੂੰ ਗਾਲਾਂ ਕੱਢਦੇ ਸਨ। ਪੁੱਛਦੇ ਸਨ ਕਿ ਔਰਤਾਂ ਲਈ ਪੈਸਾ ਕਿਥੋਂ ਆਵੇਗਾ? ਅੱਜ ਸਿੱਧੂ ਆਪ ਹੀ ਮੁਫ਼ਤ ਸਕੀਮਾਂ ਦਾ ਐਲਾਨ ਕਰਨ ਲੱਗ ਪਏ ਹਨ।’’ ਮਾਨ ਨੇ ਕਿਹਾ ਕਿ ਪੰਜਾਬ ਦਾ ਖ਼ਜ਼ਾਨਾ ਖਾਲ੍ਹੀ ਹੋਣ ਦੇ ਬਹਾਨੇ ਕਰਨ ਵਾਲਿਆਂ ਤੋਂ ‘ਆਪ’ ਦੀ ਸਰਕਾਰ ਵੱਲੋਂ ਜ਼ਰੂਰ ਹਿਸਾਬ ਲਿਆ ਜਾਵੇਗਾ। ਸਰਕਾਰੀ ਖਜ਼ਾਨਾ ਭਰਿਆ ਜਾਵੇਗਾ ਅਤੇ ਇਸ ਖਜ਼ਾਨੇ ਦੇ ਪੈਸੇ ਨਾਲ ਅਧਿਆਪਕਾਂ, ਡਾਕਟਰਾਂ, ਨਰਸਾਂ, ਕੋਰੋਨਾ ਯੋਧਿਆਂ ਅਤੇ ਹੋਰਨਾਂ ਮੁਲਾਜਮਾਂ ਸਮੇਤ ਸਾਰੇ ਵਰਗਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ।

ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ ਚਹਿਲ, ਡਾ. ਬਲਬੀਰ ਸਿੰਘ , ਹਰਮੀਤ ਸਿੰਘ ਪਠਾਨਮਾਜਰਾ, ਕੁੰਦਨ ਗੋਗੀਆ, ਪ੍ਰੋਫ਼ੈਸਰ ਸੁਮੇਰ ਸੀਰਾ, ਜਗਤਾਰ ਸਿੰਘ ਤਾਰੀ, ਡਾ. ਸਿਮਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਢੀਂਡਸਾ, ਅਨਿਲ ਮਹਿਰਾ, ਗੁਰਪ੍ਰੀਤ ਸਿੰਘ, ਲੱਕੀ ਲਹਿਲ, ਅਸ਼ੋਕ ਬੰਗੜ ਅਤੇ ਪੁਨੀਤ ਬੁੱਧੀਰਾਜਾ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...