‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੰਤਿਮ ਸਸਕਾਰ ਜੱਦੀ ਪਿੰਡ ਉਗੋਕੇ ‘ਚ ਕੀਤਾ ਜਾਵੇਗਾ।
ਦੱਸ ਦੇਈਏ ਕਿ 22 ਸਤੰਬਰ ਨੂੰ ਗਲਤ ਦਵਾਈ ਖਾਣ ਨਾਲ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ ਅਤੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਡੀਐਮਸੀ ਲੁਧਿਆਣਾ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਅੱਜ ਪੰਜ ਦਿਨ ਬਾਅਦ ਦਿਹਾਂਤ ਹੋ ਗਿਆ ਹੈ। ਇਸ ਘਟਨਾ ਨਾਲ ਪੂਰੇ ਪਿੰਡ ਉਗੋਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਦੱਸ ਦਈਏ ਕਿ ਉਗੋਕੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਰਨਾਲਾ ਦੇ ਹਲਕਾ ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਸੁਰਖੀਆਂ ਵਿੱਚ ਆਏ ਸਨ। ਲਾਭ ਸਿੰਘ ਉਗੋਕੇ ਨੇ ਸਰਕਾਰੀ ਸਕੂਲ ਵਿੱਚ ਵਿੱਦਿਆ ਹਾਸਲ ਕੀਤੀ। ਉਗੇਕੇ ਦੀ ਮਾਤਾ ਬਲਦੇਵ ਕੌਰ ਸਕੂਲ ਵਿੱਚ ਹੀ ਸਫਾਈ ਕਰਮਚਾਰੀ ਸਨ।












