ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੀਆਂ ਕਲਾਸਾਂ ਲੱਗਣਗੀਆਂ। ਇਸ ਦੇ ਲਈ 31 ਮਈ ਤੋਂ 2 ਜੂਨ ਤੱਕ ਚੰਡੀਗੜ੍ਹ ਵਿਖੇ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕਾਂ ਨੂੰ ਰੋਜ਼ਾਨਾ 8 ਘੰਟੇ ਸਿਖਲਾਈ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਜੂਨ ਵਿੱਚ ਹੋਵੇਗਾ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਰੋਧੀਆਂ ਨੂੰ ਜਵਾਬ ਦੇਣ ਦੀ ਰਣਨੀਤੀ ਬਣਾ ਰਹੀ ਹੈ। ਇਹ ਗੱਲ ਆਮ ਆਦਮੀ ਪਾਰਟੀ ਲਈ ਇਸ ਲਈ ਵੀ ਅਹਿਮ ਹੈ ਕਿਉਂਕਿ ਇਸ ਵਾਰ ਉਨ੍ਹਾਂ ਦੇ 92 ਵਿੱਚੋਂ 82 ਵਿਧਾਇਕ ਪਹਿਲੀ ਵਾਰ ਚੁਣੇ ਗਏ ਹਨ। ਜਿਸ ਵਿੱਚ ਸੀਐਮ ਭਗਵੰਤ ਮਾਨ ਵੀ ਸ਼ਾਮਲ ਹਨ। ਪਰ ਉਨ੍ਹਾਂ ਨੂੰ ਸਿਖਲਾਈ ਕੌਣ ਦੇਵੇਗਾ? ਇਸ ਬਾਰੇ ਅਜੇ ਸਪੱਸ਼ਟ ਨਹੀਂ ਹੈ।
----------- Advertisement -----------
ਹੁਣ ‘ਆਪ’ ਵਿਧਾਇਕਾਂ ਦੀ ਲੱਗੇਗੀ ‘ਕਲਾਸ’: ਚੰਡੀਗੜ੍ਹ ‘ਚ ਹੋਵੇਗਾ 3 ਦਿਨਾਂ ਦਾ training camp
Published on
----------- Advertisement -----------












