July 18, 2026, 10:16 am
----------- Advertisement -----------
HomeNewsBreaking Newsਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਤੋਂ ਇੰਚਾਰਜ ਰਤਨ ਸਿੰਘ ਕਾਕੜ ਕਲਾਂ...

ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਤੋਂ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦਾ ਦਿਹਾਂਤ, ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

Published on

----------- Advertisement -----------

ਜ਼ਿਲ੍ਹਾ ਜਲੰਧਰ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦਾ 67 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਤਨ ਸਿੰਘ ਕਾਕੜ ਕਲਾਂ ਦੇ ਪੇਟ ‘ਚ ਇਨਫੈਕਸ਼ਨ ਸੀ, ਜਿਸ ਕਾਰਨ ਉਨ੍ਹਾਂ ਨੂੰ ਪਹਿਲਾਂ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪਰ ਇੱਥੇ ਡਾਕਟਰਾਂ ਨੇ ਹਾਲਤ ਗੰਭੀਰ ਦੱਸਦੇ ਹੋਏ ਡੀ.ਐੱਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਰਤਨ ਸਿੰਘ ਕਾਕੜ ਕਲਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।
ਰਤਨ ਸਿੰਘ ਕਾਕੜ ਕਲਾਂ ਦੇ ਦੇਹਾਂਤ ‘ਤੇ ਮੁੱਖ ਮੰਤਰੀ ਮਾਨ ਨੇ ਦੁੱਖ ਜਤਾਇਆ ਹੈ ਉਨ੍ਹਾਂ ਟਵੀਟ ਕਰ ਕਿਹਾ ਕਿ ” ਸ਼ਾਹਕੋਟ ਹਲਕੇ ਤੋਂ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ…ਬਹੁਤ ਹੀ ਮਿਹਨਤੀ ਤੇ ਜੁਝਾਰੂ ਪਾਰਟੀ ਆਗੂ ਸਨ ਕਾਕੜ ਕਲਾਂ ਜੀ…ਪਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ…ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...