ਚੰਡੀਗੜ੍ਹ : – ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੂੰ ਪੂਰੇ ਪੰਜਾਬ ਵਿੱਚ ਈ.ਵੀ.ਐਮਜ਼ ਦੀ ਪੂਰੀ ਸੁਰੱਖਿਆ ਯਕੀਨੀ ਬਣਾਉਣ ਅਤੇ ਹਰ ਸੰਭਵ ਕਦਮ ਚੁੱਕਣ ਲਈ ਕਿਹਾ ਹੈ। ‘ਆਪ’ ਨੇ ਈਵੀਐਮ ਅਤੇ ਗਿਣਤੀ ਕੇਂਦਰਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ। ‘ਆਪ’ ਆਗੂ ਹਰਪਾਲ ਚੀਮਾ ਨੇ ਸਟਰਾਂਗ ਰੂਮ ਵਿੱਚ ਸੀਸੀਟੀਵੀ ਕੈਮਰੇ ਲਾਉਣ, ਕੈਮਰਿਆਂ ਦਾ ਲਿੰਕ ਉਮੀਦਵਾਰਾਂ ਨਾਲ ਸਾਂਝਾ ਕਰਨ ਅਤੇ ਉਮੀਦਵਾਰਾਂ ਨੂੰ ਗਿਣਤੀ ਕੇਂਦਰਾਂ ਵਿੱਚ ਦਾਖ਼ਲ ਹੋਣ ਦੇਣ ਦੀ ਮੰਗ ਕੀਤੀ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋ ਗਈ ਹੈ ਪਰ ਵੱਖ-ਵੱਖ ਉਮੀਦਵਾਰਾਂ ਨੇ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਾ ਹੋਣ ‘ਤੇ ਚਿੰਤਾ ਪ੍ਰਗਟਾਈ ਹੈ।
ਉਨ੍ਹਾਂ ਦੱਸਿਆ ਕਿ ਜਾਣਕਾਰੀ ਅਨੁਸਾਰ ਜਿਨ੍ਹਾਂ ਕੇਂਦਰਾਂ ਵਿੱਚ ਵੋਟਿੰਗ ਮਸ਼ੀਨਾਂ ਰੱਖੀਆਂ ਗਈਆਂ ਹਨ, ਉੱਥੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਹੀਂ ਹਨ। ਕਈ ਥਾਵਾਂ ‘ਤੇ ਸੁਰੱਖਿਆ ਦੇ ਨਾਲ-ਨਾਲ ਰੋਸ਼ਨੀ ਦਾ ਵੀ ਪੁਖਤਾ ਪ੍ਰਬੰਧ ਨਹੀਂ ਹੈ।
ਚੀਮਾ ਨੇ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਸਿਰਫ਼ ਪਟਿਆਲਾ ਤੋਂ ਹੀ ਨਹੀਂ ਸਗੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੀ ਮਿਲ ਰਹੀਆਂ ਹਨ, ਜਿਸ ਵੱਲ ਮੁੱਖ ਚੋਣ ਅਫ਼ਸਰ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ।
ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਉਨ੍ਹਾਂ ਸਾਰੇ ਕੇਂਦਰਾਂ ਨੂੰ ਤਿੰਨ-ਪੱਧਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਜਿੱਥੇ ਵੋਟਿੰਗ ਮਸ਼ੀਨਾਂ ਰੱਖੀਆਂ ਗਈਆਂ ਹਨ ਅਤੇ ਜਿਨ੍ਹਾਂ ਕੇਂਦਰਾਂ ਵਿੱਚ ਵੋਟਾਂ ਦੀ ਗਿਣਤੀ ਹੋਣੀ ਹੈ। ਕੇਂਦਰਾਂ ਦੇ ਅੰਦਰ ਅਤੇ ਬਾਹਰ ਲੋੜੀਂਦੀ ਰੋਸ਼ਨੀ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਨਾਲ ਹੀ, ਸਾਰੇ ਕੇਂਦਰਾਂ ਦੇ ਆਲੇ ਦੁਆਲੇ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ।
----------- Advertisement -----------
‘ਆਪ’ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, EVM ਦੀ ਸੁਰੱਖਿਆ ਵਧਾਉਣ ਦੀ ਕੀਤੀ ਮੰਗ
Published on
----------- Advertisement -----------
----------- Advertisement -----------












