September 14, 2026, 4:44 am
----------- Advertisement -----------
HomeNewsBreaking Newsਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਵਿਧਾਨ ਸਭਾ ਧਰਮਸ਼ਾਲਾ'ਤੇ ਖਾਲਿਸਤਾਨੀ ਝੰਡੇ ਲਗਾਉਣ ਵਾਲੇ ਸ਼ਰਾਰਤੀ...

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਵਿਧਾਨ ਸਭਾ ਧਰਮਸ਼ਾਲਾ’ਤੇ ਖਾਲਿਸਤਾਨੀ ਝੰਡੇ ਲਗਾਉਣ ਵਾਲੇ ਸ਼ਰਾਰਤੀ ਅਨਸਰ ਗ੍ਰਿਫਤਾਰ

Published on

----------- Advertisement -----------

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਵਿਧਾਨ ਸਭਾ ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ‘ਤੇ ਖਾਲਿਸਤਾਨੀ ਝੰਡੇ ਲਗਾਉਣ ਵਾਲੇ ਸ਼ਰਾਰਤੀ ਅਨਸਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਐਸ.ਐਸ.ਪੀ ਰੂਪਨਗਰ ਡਾ. ਸੰਦੀਪ ਕੁਮਾਰ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪਨਗਰ ਪੁਲਿਸ ਅਤੇ ਹਿਮਾਚਲ ਪੁਲਿਸ ਦੀਆਂ ਟੀਮਾਂ ਨੇ ਸੰਯੁਕਤ ਰੂਪ ਵਿੱਚ ਕਾਰਵਾਈ ਕਰਦਿਆਂ ਖਾਲਿਸਤਾਨੀ ਝੰਡੇ ਲਗਾਉਣ ਵਾਲੇ ਸ਼ਰਾਰਤੀ ਅਨਸਰ ਗ੍ਰਿਫਤਾਰ ਕਰ ਲਿਆ ਹੈ। ਹਿਮਾਚਲ ਪ੍ਰਦੇਸ਼ ਦੀ ਪੁਲਿਸ ਪਾਰਟੀ ਅਤੇ ਰੋਪੜ ਦੀ ਪੁਲਿਸ ਦੀ ਸਾਂਝੀ ਪਾਰਟੀ ਨੇ ਦੋਸ਼ੀ ਹਰਬੀਰ ਸਿੰਘ ਉਰਫ ਰਾਜੂ ਪੁੱਤਰ ਰਜਿੰਦਰ ਸਿੰਘ ਵਾਸੀ ਨੇੜੇ ਸ਼ੂਗਰ ਮਿੱਲ ਰੋਡ ਮੋਰਿੰਡਾ ਤੋਂ ਕਾਬੂ ਕੀਤਾ। ਜਿਸ ਨੇ ਪੁੱਛਗਿੱਛ ਦੌਰਾਨ ਇਕਬਾਲ ਕੀਤਾ ਕਿ ਧਰਮਸ਼ਾਲਾ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਉਸ ਨੇ ਅਤੇ ਪਰਮਜੀਤ ਸਿੰਘ ਉਰਫ ਪੰਮਾ ਨੇ ਇਹ ਪੋਸਟਰ ਲਗਾਏ ਸਨ।


ਦੱਸ ਦਈਏ ਕਿ 12 ਤੇ 13 ਅਪ੍ਰੈਲ 2022 ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਾਹਰਲੀ ਚਾਰ-ਦਿਵਾਰੀ ਦੀ ਗਰਿੱਲ ਉੱਤੇ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨ ਦਾ ਪੋਸਟਰ ਲਗਾਇਆ ਗਿਆ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 52 ਮਿਤੀ 13.04.20222 ਯੂ/ਐਸ 124/153-, 153-, 120- ਆਈ.ਪੀ.ਸੀ. ਧਾਰਾ 13,16,18 ਗੈਰ ਕਾਨੂੰਨੀ ਗਿਤੀਵਿਧੀਆਂ ਤਹਿਤ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀ.ਆਈ.ਏ. ਰੂਪਨਗਰ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜਿਸ ਸਬੰਧੀ ਤਕਨੀਕੀ ਤੌਰ ਉੱਤੇ ਟੈਕਨੀਕਲ ਸਰਵਿਲੈਂਸ ਰਾਹੀ ਵੱਖ-ਵੱਖ ਪਹਿਲੂਆਂ ਨਾਲ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਸੀ। ਇਸੇ ਦੌਰਾਨ 7 ਮਈ 2022 ਨੂੰ ਵਿਧਾਨ ਸਭਾ ਧਰਮਸ਼ਾਲਾ ਹਿਮਾਚਲ ਪ੍ਰਦੇਸ਼ ਦੇ ਬਾਹਰ ਵੀ ਖਾਲਿਸਤਾਨ ਦੇ ਪੋਸਟਰ ਲਗਾਏ ਗਏ ਸਨ, ਜਿਸ ਸਬੰਧੀ ਮੁਕੱਦਮਾ ਨੰਬਰ 77 ਮਿਤੀ 08.05.20222 ਯੂ/ਐਸ 153 ਅਧੀਨ ਥਾਣਾ ਧਰਮਸ਼ਾਲਾ ਹਿਮਾਚਲ ਪ੍ਰਦੇਸ ਵਿਖੇ ਵੀ ਅਣਪਛਾਤੇ ਸ਼ਰਾਤਰੀ ਅਨਸਰਾਂ ਖਿਲਾਫ ਮੁਕੱਦਮਾ ਦਰਜ ਹੋਇਆ ਸੀ।
ਡਾ. ਸੰਦੀਪ ਗਰਗ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਮੁਕੱਦਮਿਆਂ ਦੀ ਤਫਤੀਸ਼ ਸਾਂਝੇ ਤੌਰ ‘ਤੇ ਕਰਦਿਆਂ ਕੱਲ 11 ਅਪ੍ਰੈਲ 2022 ਨੂੰ ਪੁਲਿਸ ਨੂੰ ਅਹਿਮ ਕਾਮਯਾਬੀ ਹਾਸਲ ਹੋਈ ਜਦੋਂ ਹਿਮਾਚਲ ਪ੍ਰਦੇਸ਼ ਦੀ ਪੁਲਿਸ ਪਾਰਟੀ ਅਤੇ ਰੋਪੜ ਦੀ ਪੁਲਿਸ ਦੀ ਸਾਂਝੀ ਪਾਰਟੀ ਨੇ ਦੋਸ਼ੀ ਹਰਬੀਰ ਸਿੰਘ ਉਰਫ ਰਾਜੂ ਪੁੱਤਰ ਰਜਿੰਦਰ ਸਿੰਘ ਵਾਸੀ ਨੇੜੇ ਸ਼ੂਗਰ ਮਿੱਲ ਰੋਡ ਮੋਰਿੰਡਾ ਤੋਂ ਕਾਬੂ ਕੀਤਾ। ਜਿਸ ਨੇ ਪੁੱਛਗਿੱਛ ਦੌਰਾਨ ਇਕਬਾਲ ਕੀਤਾ ਕਿ ਧਰਮਸ਼ਾਲਾ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਉਸ ਨੇ ਅਤੇ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਮੇਹਰ ਸਿੰਘ ਵਾਸੀ ਰੁੜਕੀ ਹੀਰਾ ਥਾਣਾ ਸ੍ਰੀ ਚਮਕੌਰ ਸਾਹਿਬ ਨੇ ਆਪਣੀ ਸਕੂਟਰੀ ਪਰ ਜਾ ਕੇ ਇਹ ਪੋਸਟਰ ਲਗਾਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...