ਚੰਡੀਗੜ੍ਹ : – ਦੇਸ਼ ਦੀ 15ਵੀਂ ਰਾਸ਼ਟਰਪਤੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ, ਜਿਸ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਆਪਣੀ ਮਰਜ਼ੀ ਮੁਤਾਬਕ ਉਮੀਦਵਾਰਾਂ ਦਾ ਸਮਰਥਨ ਕਰ ਰਹੀਆਂ ਹਨ ਪਰ ਅਕਾਲੀ ਦਲ ਦੇ ਲੁਧਿਆਣਾ ਜ਼ਿਲ੍ਹੇ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਸੇ ਵੀ ਉਮੀਦਵਾਰ ਨੂੰ ਵੋਟ ਨਾ ਪਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਆਪਣੀ ਹੀ ਪਾਰਟੀ ‘ਤੇ ਸਵਾਲ ਚੁਕਦਿਆਂ ਵੀਡੀਓ ਜਾਰੀ ਕੀਤਾ ਹੈ।
ਵੀਡੀਓ ਵਿੱਚ ਮਨਪ੍ਰੀਤ ਇਆਲੀ ਨੇ ਕਿਹਾ ਹੈ ਕਿ ਅੱਜ ਦੇਸ਼ ਦੇ ਰਾਸ਼ਟਰਪਤੀ ਦੀ ਚੋਣ ਹੈ। ਮੈਂ ਖੁਦ ਇਸ ਦਾ ਬਾਈਕਾਟ ਕਰ ਰਿਹਾ ਹਾਂ। ਸਿੱਖ ਕੌਮ ਨੇ ਬਹੁਤ ਕੁਰਬਾਨੀਆਂ ਕੀਤੀਆਂ ਹਨ ਪਰ ਸਿੱਖਾਂ ਨਾਲ ਹਮੇਸ਼ਾ ਹੀ ਵਿਤਕਰਾ ਹੁੰਦਾ ਰਿਹਾ ਹੈ। ਸਾਨੂੰ ਪੰਜਾਬ ਤਾਂ ਦਿੱਤਾ ਗਿਆ ਪਰ ਪੰਜਾਬੀ ਬੋਲਣ ਵਾਲੇ ਇਲਾਕੇ ਨਹੀਂ ਦਿੱਤੇ ਗਏ। ਜਿਸ ਚੰਡੀਗੜ੍ਹ ਦਾ ਪੰਜਾਬ ਹੱਕਦਾਰ ਹੈ, ਉਹ ਅੱਜ ਤੱਕ ਪੰਜਾਬ ਨੂੰ ਨਹੀਂ ਦਿੱਤਾ ਗਿਆ। ਪੰਜਾਬ ਵਿੱਚ ਪਾਣੀ ਦਾ ਮੁੱਦਾ ਹਮੇਸ਼ਾ ਹੀ ਰਿਹਾ ਹੈ। ਐਸ.ਵਾਈ.ਐਲ ਦਾ ਮੁੱਦਾ ਕੇਂਦਰ ਦੀ ਕਾਂਗਰਸ ਸਰਕਾਰ ਨੇ ਸ਼ੁਰੂ ਕੀਤਾ ਸੀ। 1984 ਦੇ ਦੰਗੇ ਹੋਏ। ਇਹ ਸਭ ਕਾਂਗਰਸ ਨੇ ਕੀਤਾ ਹੈ। ਭਾਰਤੀ ਜਨਤਾ ਪਾਰਟੀ ਜਿਸ ਦਾ ਅਕਾਲੀ ਦਲ ਨਾਲ ਵੀ ਗਠਜੋੜ ਰਿਹਾ ਹੈ। ਸਾਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਸਨ ਪਰ ਉਨ੍ਹਾਂ ਨੇ ਸਾਡੀਆਂ ਉਮੀਦਾਂ ਪੂਰੀਆਂ ਨਹੀਂ ਕੀਤੀਆਂ।
ਦੱਸ ਦੇਈਏ ਕਿ ਅਕਾਲੀ ਦਲ ਨੇ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦੀ ਗੱਲ ਕਹੀ ਸੀ। ਜਿਸ ‘ਤੇ ਸਵਾਲ ਉਠਾਉਂਦੇ ਹੋਏ ਮਨਪ੍ਰੀਤ ਇਆਲੀ ਨੇ ਕਿਹਾ ਕਿ ਪਾਰਟੀ ਨੇ ਇਸ ਫੈਸਲੇ ‘ਤੇ ਸਾਡੇ ਨਾਲ ਕੋਈ ਗੱਲ ਨਹੀਂ ਕੀਤੀ ਅਤੇ ਨਾ ਹੀ ਸਾਡੀ ਰਾਏ ਜਾਣਨ ਦੀ ਕੋਸ਼ਿਸ਼ ਕੀਤੀ ਹੈ।
----------- Advertisement -----------
BREAKING: ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਨੇ ਰਾਸ਼ਟਰਪਤੀ ਚੋਣ ਦਾ ਕੀਤਾ ਬਾਈਕਾਟ
Published on
----------- Advertisement -----------
----------- Advertisement -----------












