November 17, 2026, 8:45 pm
----------- Advertisement -----------
HomeNewsBreaking NewsMP ਅੰ.ਮ੍ਰਿ/ਤ/ਪਾ.ਲ ਸਿੰਘ ਦੇ ਸਾਥੀਆਂ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, ਮਿਲਿਆ...

MP ਅੰ.ਮ੍ਰਿ/ਤ/ਪਾ.ਲ ਸਿੰਘ ਦੇ ਸਾਥੀਆਂ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, ਮਿਲਿਆ 4 ਦਿਨ ਦਾ ਰਿਮਾਂਡ

Published on

----------- Advertisement -----------

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੂੰ 25 ਮਾਰਚ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਸੁਰੱਖਿਆ ਕਾਰਨਾਂ ਕਰਕੇ ਅਜਨਾਲਾ ਕੋਰਟ ਵਿੱਚ ਸਵੇਰ ਤੋਂ ਹੀ ਪੁਲਿਸ ਫੋਰਸ ਤਾਇਨਾਤ ਸੀ। ਸਵੇਰੇ 10 ਵਜੇ ਅਦਾਲਤ ਖੁੱਲ੍ਹਣ ਤੋਂ ਦੋ ਘੰਟੇ ਪਹਿਲਾਂ ਪੁਲਿਸ ਸਵੇਰੇ 8 ਵਜੇ ਅੰਮ੍ਰਿਤਪਾਲ ਦੇ ਸਾਥੀਆਂ ਨਾਲ ਅਦਾਲਤ ਵਿੱਚ ਪੁੱਜੀ। ਸੁਰੱਖਿਆ ਕਾਰਨਾਂ ਕਰਕੇ ਕਿਸੇ ਨੂੰ ਵੀ ਅਦਾਲਤ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਮੀਡੀਆ ਨੂੰ ਵੀ ਅਦਾਲਤੀ ਕੰਪਲੈਕਸ ਤੋਂ ਦੂਰ ਰੱਖਿਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਦੌਰਾਨ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਵੱਲੋਂ ਉਸ ਨੂੰ ਸਿਰਫ਼ 4 ਦਿਨ ਦਾ ਰਿਮਾਂਡ ਦਿੱਤਾ ਗਿਆ। ਪੁਲਿਸ ਦਾ ਤਰਕ ਸੀ ਕਿ ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਹਥਿਆਰ ਬਰਾਮਦ ਕੀਤੇ ਜਾਣੇ ਹਨ। ਇੰਨਾ ਹੀ ਨਹੀਂ ਮੋਬਾਈਲ ਫੋਨ ਵੀ ਬਰਾਮਦ ਕੀਤੇ ਜਾਣੇ ਹਨ ਤਾਂ ਜੋ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ।

ਜ਼ਿਕਰਯੋਗ ਹੈ ਕਿ NSA ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਨ। ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ ‘ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਨੂੰ ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ 6 ਦਿਨ ਪਹਿਲਾਂ ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚੋਂ ਵਾਪਸ ਪੰਜਾਬ ਲਿਆਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...