September 10, 2026, 6:50 am
----------- Advertisement -----------
HomeNewsBreaking Newsਗੁਰਜੀਤ ਔਜਲਾ ਪੁਹੰਚੇ ਪੋਲੈਂਡ, ਭਾਰਤੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਗੁਰਜੀਤ ਔਜਲਾ ਪੁਹੰਚੇ ਪੋਲੈਂਡ, ਭਾਰਤੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

Published on

----------- Advertisement -----------

ਯੂਕਰੇਨ ‘ਚ ਫਸੇ ਬੱਚਿਆਂ ਦੀ ਮਦਦ ਲਈ ਅੰਮ੍ਰਿਤਸਰ ਤੋਂ ਰਵਾਨਾ ਹੋਏ ਸੰਸਦ ਮੈਂਬਰ ਗੁਰਜੀਤ ਔਜਲਾ ਸ਼ਨੀਵਾਰ ਨੂੰ ਪੋਲੈਂਡ ਦੇ ਵਾਰਸਾ ਸ਼ਹਿਰ ਪਹੁੰਚੇ। ਇਸ ਸਰਹੱਦੀ ਕਸਬੇ ਵਿੱਚ ਜਿੱਥੇ ਸੰਸਦ ਮੈਂਬਰ ਔਜਲਾ ਨੇ ਯੂਕਰੇਨ ਤੋਂ ਪਰਤੇ ਬੱਚਿਆਂ ਨਾਲ ਗੱਲਬਾਤ ਕੀਤੀ, ਉੱਥੇ ਹੀ ਉੱਥੇ ਫਸੇ ਬੱਚਿਆਂ ਨੂੰ ਵਾਪਸ ਲਿਆਉਣ ਲਈ ਵੀ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਵਾਰਸਾ, ਪੋਲੈਂਡ ਵਿਖੇ ਯੂਕਰੇਨ ਤੋਂ ਆਏ ਭਾਰਤੀ ਵਿਦਿਆਰਥੀਆਂ ਨਾਲ ਗੁਰਜੀਤ ਸਿੰਘ ਔਜਲਾ ਨੇ ਗੁਰਦੁਆਰਾ ਸਾਹਿਬ ਅਤੇ ਹਿੰਦੂ ਭਵਨ ਮੰਦਰ ਵਿਖੇ ਮੁਲਾਕਾਤ ਕੀਤੀ।ਗੁਰਜੀਤ ਔਜਲਾ ਵੱਲੋਂ ਸੋਸ਼ਲ ਮੀਡੀਆ ਰਹੀ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਅਤੇ ਕੁਝ ਫੋਟੋਆਂ ਵੀ ਸਾਂਝੀਆਂ ਕੀਤੀਆਂ ਗਈਆਂ।


ਉਨ੍ਹਾਂ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨੇ ਆਪਣੀ ਜ਼ੁਬਾਨੀ ਵਾਪਰੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ, ਜੋ ਅਗਲੇਰੀ ਕਾਰਵਾਈ ਲਈ ਲਾਹੇਵੰਦ ਰਹੇਗੀ। ਵਾਰਸਾ ਤੋਂ ਮੈਂ ਹੁਣ ਪੋਲੈਂਡ-ਯੂਕਰੇਨ ਬਾਰਡਰ ਤੇ ਵਿਦਿਆਰਥੀਆਂ ਦੀ ਮਦਦ ਲਈ ਰਵਾਨਾ ਹੋ ਰਿਹਾ ਹਾਂ। ਔਜਲਾ ਨੇ ਕਿਹਾ ਕਿ ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਸਰਹੱਦ ਤੱਕ ਪਹੁੰਚਣ ਲਈ ਬੱਚਿਆਂ ਨੂੰ ਕਈ ਕਿਲੋਮੀਟਰ ਪੈਦਲ ਸਫ਼ਰ ਕਰਨਾ ਪਿਆ। ਇੰਨਾ ਹੀ ਨਹੀਂ ਬੱਚਿਆਂ ਨੂੰ ਖਾਣਾ ਵੀ ਨਹੀਂ ਮਿਲਿਆ। ਸਾਰੇ ਵਿਦਿਆਰਥੀ ਇਸ ਸਮੇਂ ਯੂਕਰੇਨ ਵਿੱਚ ਫਸੇ ਆਪਣੇ ਦੋਸਤਾਂ ਨੂੰ ਲੈ ਕੇ ਚਿੰਤਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...