August 4, 2026, 2:06 pm
----------- Advertisement -----------
HomeNewsBreaking Newsਕੈਪਟਨ ਅਮਰਿੰਦਰ ਤੇ ਬੀਜੇਪੀ ਵਿਚਾਲੇ ਗਠਜੋੜ, ਸੀਟਾਂ ਦੀ ਵੰਡ 'ਤੇ ਜਲਦ ਹੋਵੇਗਾ...

ਕੈਪਟਨ ਅਮਰਿੰਦਰ ਤੇ ਬੀਜੇਪੀ ਵਿਚਾਲੇ ਗਠਜੋੜ, ਸੀਟਾਂ ਦੀ ਵੰਡ ‘ਤੇ ਜਲਦ ਹੋਵੇਗਾ ਫੈਸਲਾ

Published on

----------- Advertisement -----------

ਨਵੀਂ ਦਿੱਲੀ, 18 ਦਸੰਬਰ 2021 – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬੀ ਪ੍ਰਭਾਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਹੈ।

ਕੈਪਟਨ ਨਾਲ ਮੀਟਿੰਗ ਤੋਂ ਬਾਅਦ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਮੈਂ ਪੁਸ਼ਟੀ ਕਰਦਾ ਹਾਂ ਕਿ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਜਾ ਰਹੇ ਹਨ। ਸੀਟ ਵੰਡ ਵਰਗੇ ਵਿਸ਼ਿਆਂ ‘ਤੇ ਬਾਅਦ ਵਿੱਚ ਚਰਚਾ ਕੀਤੀ ਜਾਵੇਗੀ।

ਇਸ ਤੋਂ ਬਿਨਾ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਮੰਤਰੀ ਅਤੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲੇ ਹਨ। ਅਸੈਂਬਲੀ ਚੋਣਾਂ ਤੋਂ ਪਹਿਲਾਂ ਭਵਿੱਖ ਦੀ ਕਾਰਵਾਈ ਦੀ ਤਿਆਰੀ ਲਈ ਅਸੀਂ ਦਿੱਲੀ ਵਿੱਚ ਮੀਟਿੰਗ ਕੀਤੀ। ਇਸ ਵਿੱਚ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਸੀਟ ਐਡਜਸਟਮੈਂਟ ਦਾ ਰਸਮੀ ਐਲਾਨ ਕੀਤਾ ਗਿਆ। ਇਸ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਸੂਬੇ ਵਿਚ ਨਵਾਂ ਗਠਜੋੜ ਵੱਡੇ ਚਿਹਰਿਆਂ ਨਾਲ ਚੋਣ ਮੈਦਾਨ ਵਿਚ ਉਤਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...