ਅੰਮ੍ਰਿਤਸਰ, 10 2ਦਸੰਬਰ 2021 – ਅੰਮ੍ਰਿਤਸਰ ਤੋਂ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ ਅਤੇ ਉਹ ਹੁਣ ਕਾਂਗਰਸ ਦੇ ਇੰਦਰਬੀਰ ਸਿੰਘ ਬੁਲਾਰੀਆ ਦੇ ਖਿਲਾਫ ਚੋਣ ਲੜ ਸਕਦੇ ਹਨ।
ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਠੇਕੇਦਾਰ 2002 ਤੋਂ 2007 ਤੱਕ ਹਲਕਾ ਦੱਖਣੀ ਤੋਂ ਵਿਧਾਇਕ ਚੁਣੇ ਗਏ ਸਨ। ਪਰ 2007 ਵਿੱਚ ਉਹ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਪਿਤਾ ਰਮਿੰਦਰ ਸਿੰਘ ਬੁਲਾਰੀਆ ਤੋਂ ਹਾਰ ਗਏ ਸਨ। 2017 ਵਿੱਚ ਇੰਦਰਬੀਰ ਸਿੰਘ ਬੁਲਾਰੀਆ ਨਵਜੋਤ ਸਿੰਘ ਸਿੱਧੂ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਜਿਸ ਕਾਰਨ ਇਸ ਸੀਟ ਤੋਂ ਹਰਜਿੰਦਰ ਸਿੰਘ ਠੇਕੇਦਾਰ ਦੀ ਟਿਕਟ ਕੱਟ ਦਿੱਤੀ ਗਈ ਸੀ ਅਤੇ ਉਹ ਆਪਣੀ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ ਅਤੇ ਜਿਸ ਕਾਰਨ ਉਹ ਕੈਪਟਨ ਅਮਰਿੰਦਰ ਦੀ ਪਾਰਟੀ ‘ਚ ਸ਼ਾਮਿਲ ਗਏ ਹਨ।