ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਮੰਗਲਵਾਰ ਦੁਪਹਿਰ 3.30 ਵਜੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ। ਪੀਐਸਈਬੀ ਵੱਲੋਂ ਐਲਾਨੇ ਗਏ 12ਵੀਂ ਦੇ ਨਤੀਜੇ ਵਿੱਚ ਇੱਕ ਵਾਰ ਫਿਰ ਪੰਜਾਬ ਵਿੱਚੋਂ ਸਿਰਫ਼ ਕੁੜੀਆਂ ਹੀ ਪਹਿਲੇ ਤਿੰਨ ਸਥਾਨਾਂ ’ਤੇ ਰਹੀਆਂ ਹਨ। ਇਹ ਸਾਰੀਆਂ ਲੜਕੀਆਂ ਸਰਕਾਰੀ ਸਕੂਲਾਂ ਦੀਆਂ ਹਨ। ਤਿੰਨਾਂ ਨੇ 500 ਵਿੱਚੋਂ 497 ਅੰਕ ਪ੍ਰਾਪਤ ਕੀਤੇ ਹਨ।
ਲੁਧਿਆਣਾ ਦੇ ਸ਼ਿਮਲਾਪੁਰੀ ਸਥਿਤ ਤੇਜਾ ਸਿੰਘ ਸੁਤੰਤਰ ਸਕੂਲ ਦੀ ਅਰਸ਼ਦੀਪ ਕੌਰ ਨੇ ਪਹਿਲਾ ਸਥਾਨ ਅਤੇ ਵੈਸ਼ਾਲੀ ਨੇ ਪੰਜਾਬ ਚੋਂ ਤੀਸਰਾ ਸਥਾਨ ਹਾਸਿਲ ਕਰ ਜਿੱਥੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ਤਾਂ ਉੱਥੇ ਹੀ ਸਕੂਲ ਦੇ ਵਿਚ ਵੀ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ ਇਸ ਦੌਰਾਨ ਟੀਚਰਾਂ ਨੇ ਬੱਚਿਆਂ ਦਾ ਮੂੰਹ ਮਿੱਠਾ ਕਰ ਜਿਥੇ ਖੁਸ਼ੀ ਜਤਾਈ ਤਾਂ ਉੱਥੇ ਹੀ ਬਾਕੀ ਬੱਚਿਆਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਬਾਕੀ ਬੱਚਿਆਂ ਨੇ ਵੀ ਵਧੀਆ ਮੁਕਾਮ ਹਾਸਿਲ ਕੀਤਾ|
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਿੰਸੀਪਲ ਹਰਜੀਤ ਕੌਰ ਨੇ ਕਿਹਾ ਕਿ ਅਰਸ਼ਦੀਪ ਕੌਰ ਨੇ ਪਹਿਲਾ ਸਥਾਨ ਅਤੇ ਵੈਸ਼ਾਲੀ ਨੇ ਤੀਸਰਾ ਸਥਾਨ ਪੰਜਾਬ ਚ ਹਾਸਿਲ ਕਰ ਉਨ੍ਹਾਂ ਦੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਕਿਹਾ ਕਿ ਇਸ ਦਾ ਸਾਰਾ ਸ਼ਰੇਅ ਉਸਦੇ ਮਾਪਿਆਂ ਅਤੇ ਟੀਚਰਾਂ ਨੂੰ ਜਾਂਦਾ ਹੈ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਬਾਕੀ ਬੱਚੇ ਵੀ ਫਸਟ ਸੈਕਿੰਡ ਪੁਜ਼ੀਸ਼ਨ ਤੇ ਆਏ ਨੇ
ਤੀਸਰਾ ਰੈਂਕ ਹਾਸਲ ਕਰਨ ਵਾਲੀ ਵੈਸ਼ਾਲੀ ਨੇ ਵੀ ਇਸ ਗੱਲ ਦੀ ਖੁਸ਼ੀ ਪ੍ਰਗਟਾਈ ਅਤੇ ਕਿਹਾ ਕਿ ਉਹ ਆਪਣੇ ਮਾਪਿਆਂ ਅਤੇ ਸਕੂਲ ਦਾ ਧੰਨਵਾਦ ਕਰਦੀ ਹੈ ਅਤੇ ਇਸਦਾ ਸ਼ਰੇਅ ਪਰਿਵਾਰਕ ਮੈਂਬਰਾਂ ਅਤੇ ਟੀਚਰਾਂ ਨੂੰ ਜਾਂਦਾ ਹੈ|
----------- Advertisement -----------
ਬਾਰ੍ਹਵੀਂ ਦੇ ਨਤੀਜਿਆਂ ਚ ਲੁਧਿਆਣਾ ਦੀ ਅਰਸ਼ਦੀਪ ਕੌਰ ਨੇ ਪਹਿਲਾ ਅਤੇ ਵੈਸ਼ਾਲੀ ਨੇ ਤੀਸਰਾ ਸਥਾਨ ਕੀਤਾ ਹਾਸਲ
Published on
----------- Advertisement -----------
----------- Advertisement -----------












