November 16, 2026, 3:45 am
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ 30 ਦਸੰਬਰ ਨੂੰ ਫੇਰ ਆਉਣਗੇ ਪੰਜਾਬ ਦੌਰੇ 'ਤੇ

ਅਰਵਿੰਦ ਕੇਜਰੀਵਾਲ 30 ਦਸੰਬਰ ਨੂੰ ਫੇਰ ਆਉਣਗੇ ਪੰਜਾਬ ਦੌਰੇ ‘ਤੇ

Published on

----------- Advertisement -----------
  • 31 ਦਸੰਬਰ ਨੂੰ ਪਟਿਆਲਾ ‘ਚ ‘ਸ਼ਾਂਤੀ ਮਾਰਚ’ ਦੀ ਅਗਵਾਈ ਕਰਨਗੇ ਅਰਵਿੰਦ ਕੇਜਰੀਵਾਲ: ਭਗਵੰਤ ਮਾਨ
  • ਕਿਹਾ,ਪੰਜਾਬ ਦੇ ਲੋਕਾਂ ਵਿੱਚ ਨਫ਼ਰਤ ਜਾਂ ਡਰ ਲਈ ਕੋਈ ਥਾਂ ਨਹੀਂ

ਚੰਡੀਗੜ੍ਹ, 29 ਦਸੰਬਰ 2021 – ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 30 ਦਸੰਬਰ ਤੋਂ 1 ਜਨਵਰੀ ਤੱਕ ਪੰਜਾਬ ਦਾ ਦੌਰਾ ਕਰਨਗੇ। ਜ਼ਿਕਰਯੋਗ ਹੈ ਕਿ ਉਹ 30 ਦਸੰਬਰ ਨੂੰ ਚੰਡੀਗੜ੍ਹ ‘ਚ ‘ਆਪ’ ਦੇ ‘ਜਿੱਤ ਮਾਰਚ’ ਦੀ ਅਗਵਾਈ ਕਰਨਗੇ ਅਤੇ 31 ਦਸੰਬਰ ਅਤੇ 1 ਜਨਵਰੀ ਨੂੰ ਕ੍ਰਮਵਾਰ ਪਟਿਆਲਾ ਅਤੇ ਅੰਮ੍ਰਿਤਸਰ ਦਾ ਦੌਰਾ ਕਰਨਗੇ।

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਉਣ ਵਾਲੀ 31 ਦਸੰਬਰ ਨੂੰ ਪਟਿਆਲਾ ਵਿਖੇ ਇੱਕ ‘ਸ਼ਾਂਤੀ ਮਾਰਚ’ ਕੱਢਿਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਇਹ ਸ਼ਾਂਤੀ ਮਾਰਚ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਨੂੰ ਸਮਰਪਿਤ ਹੋਵੇਗਾ।

ਮੰਗਲਵਾਰ ਨੂੰ ਜਾਰੀ ਇੱਕ ਵੀਡੀਓ ਸੰਦੇਸ਼ ਰਾਹੀਂ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ ਸ਼ਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਜਾਂ ਲੁਧਿਆਣਾ ਦੀ ਅਦਾਲਤ ਵਿੱਚ ਧਮਾਕਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਹੀ ਇੱਕ ਕੋਸ਼ਿਸ਼ ਹੈ, ਪਰ ਪੰਜਾਬ ਆਪਣੇ ਸਮਾਜਿਕ ਅਤੇ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਪੰਜਾਬ ਦੇ ਲੋਕ ਭਾਵੇਂ ਉਹ ਕਿਸੇ ਵੀ ਧਰਮ ਜਾਂ ਜਾਤ ਦੇ ਹੋਣ, ਉਨ੍ਹਾਂ ਦੇ ਦਿਲਾਂ ਵਿੱਚ ਨਫ਼ਰਤ ਜਾਂ ਡਰ ਲਈ ਕੋਈ ਥਾਂ ਨਹੀਂ ਹੈ।

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਵਾਰ-ਵਾਰ ਸਾਹਮਣੇ ਆ ਰਹੀਆਂ ਅਜਿਹੀਆਂ ਸਮਾਜ ਵਿਰੋਧੀ ਘਟਨਾਵਾਂ ਨੂੰ ਲੈ ਕੇ ਸਵਾਲ ਚੁੱਕਦੇ ਹੋਏ ਮਾਨ ਨੇ ਕਿਹਾ ਕਿ ਇਹ ਗੰਦੀ ਅਤੇ ਘਟੀਆ ਰਾਜਨੀਤੀ ਦਾ ਨਤੀਜਾ ਹੈ, ਜੋ ਲੋਕਾਂ ਦੀਆਂ ਭਾਵਨਾਵਾਂ ਜਾਂ ਜਨਜੀਵਨ ਨੂੰ ਠੇਸ ਪਹੁੰਚਾ ਕੇ ਆਪਣੇ ਚੋਣ ਏਜੰਡੇ ਅਤੇ ਮਨਸੂਬਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਮਾਨ ਨੇ ਕਿਹਾ ਕਿ ਇਹ ਸ਼ਾਂਤੀ ਮਾਰਚ ਪੰਜਾਬ ਵਿੱਚ ਸ਼ਾਂਤੀ ਅਤੇ ਖ਼ੁਸ਼ਹਾਲੀ ਕਾਇਮ ਕਰਨ ਲਈ ਸਾਡੇ ਦਿਲਾਂ ਵਿੱਚ ਆਸ ਅਤੇ ਅਰਦਾਸ ਵਜੋਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਸ਼ਾਂਤੀ ਮਾਰਚ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਸਪਸ਼ਟ ਸੁਨੇਹਾ ਮਿਲ ਸਕੇ ਕਿ ਪੰਜਾਬ ਅਜਿਹੇ ਲੋਕ ਵਿਰੋਧੀ ਯਤਨਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਏਕਤਾ ਅਤੇ ਬਿਹਤਰ ਤਾਲਮੇਲ ਨੇ ਕਈ ਵਾਰ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ ਅਤੇ ਹਮੇਸ਼ਾ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਮੂਹ ਪੰਜਾਬ ਵਾਸੀ ਭਵਿੱਖ ਵਿੱਚ ਵੀ ਅਜਿਹੀਆਂ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...