October 28, 2026, 8:00 pm
----------- Advertisement -----------
HomeNewsBreaking Newsਪਟਨਾ 'ਚ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ 'ਤੇ ਹਮਲਾ

ਪਟਨਾ ‘ਚ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ‘ਤੇ ਹਮਲਾ

Published on

----------- Advertisement -----------

ਪਟਨਾ : – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਸਾਹਮਣੇ ਆਈ ਹੈ। ਪਟਨਾ ਦੇ ਬਖਤਿਆਰਪੁਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਇੱਕ ਨੌਜਵਾਨ ਨੇ ਪਿੱਛੇ ਤੋਂ ਆ ਕੇ ਮੁੱਖ ਮੰਤਰੀ ਨੂੰ ਮੁੱਕਾ ਮਾਰ ਦਿੱਤਾ। ਮੁੱਖ ਮੰਤਰੀ ਦੀ ਸੁਰੱਖਿਆ ‘ਚ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਨੂੰ ਹਿਰਾਸਤ ‘ਚ ਲੈ ਲਿਆ ਹੈ। ਨੌਜਵਾਨ ਦੀ ਪਛਾਣ ਸ਼ੰਕਰ ਵਾਸੀ ਬਖਤਿਆਰਪੁਰ ਵਜੋਂ ਹੋਈ ਹੈ।
ਮੁੱਖ ਮੰਤਰੀ ਨਿਤੀਸ਼ ਕੁਮਾਰ ਬਾਰਹ ਲੋਕ ਸਭਾ ਹਲਕੇ ਦੇ 2 ਦਿਨਾਂ ਨਿੱਜੀ ਦੌਰੇ ‘ਤੇ ਹਨ। ਇੱਥੇ ਉਹ ਆਪਣੇ ਪੁਰਾਣੇ ਸਾਥੀਆਂ ਨੂੰ ਮਿਲ ਰਹੇ ਹਨ। ਐਤਵਾਰ ਸ਼ਾਮ ਨੂੰ ਮੁੱਖ ਮੰਤਰੀ ਬਖਤਿਆਰਪੁਰ ‘ਚ ਸ਼ੀਲਭੱਦਰ ਦੀ ਮੂਰਤੀ ‘ਤੇ ਫੁੱਲ ਮਾਲਾਵਾਂ ਚੜ੍ਹਾ ਰਹੇ ਸਨ। ਇਸ ਤੋਂ ਬਾਅਦ ਸ਼ੰਕਰ ਭੀੜ ‘ਚੋਂ ਨਿਕਲ ਕੇ ਸੁਰੱਖਿਆ ਗਾਰਡ ਦੇ ਸਾਹਮਣੇ ਸਟੇਜ ‘ਤੇ ਪਹੁੰਚ ਗਏ ਅਤੇ ਸੀਐੱਮ ਨਿਤੀਸ਼ ਕੁਮਾਰ ‘ਤੇ ਪਿੱਛਿਓਂ ਹਮਲਾ ਕਰ ਦਿੱਤਾ।
ਘਟਨਾ ਤੋਂ ਬਾਅਦ ਮੁੱਖ ਮੰਤਰੀ ਕੁਝ ਸਮੇਂ ਲਈ ਘਬਰਾ ਗਏ। ਹਾਲਾਂਕਿ, ਉਹਨਾਂ ਨੇ ਤੁਰੰਤ ਆਪਣੇ ਆਪ ਨੂੰ ਸੰਭਾਲ ਲਿਆ। ਜਦੋਂ ਉਨ੍ਹਾਂ ਦੀ ਸੁਰੱਖਿਆ ਹੇਠ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਨੌਜਵਾਨ ਦੀ ਕੁੱਟਮਾਰ ਕਰਨੀ ਚਾਹੀ ਤਾਂ ਮੁੱਖ ਮੰਤਰੀ ਨੇ ਰੋਕ0 ਦਿੱਤਾ। ਫਿਲਹਾਲ ਪੁਲਸ ਥਾਣਾ ਬਖਤਿਆਰਪੁਰ ‘ਚ ਨੌਜਵਾਨ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਸੋਨੇ-ਚਾਂਦੀ ਦੀ ਦੁਕਾਨ ਹੈ। ਪਤਨੀ ਨੇ ਉਸਨੂੰ ਛੱਡ ਦਿੱਤਾ ਹੈ। ਇਸ ਕਾਰਨ ਵੀ ਉਹ ਪਰੇਸ਼ਾਨ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...