September 10, 2026, 7:08 am
----------- Advertisement -----------
HomeNewsBreaking Newsਦਰਬਾਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼,...

ਦਰਬਾਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼, ਮੁਲਜ਼ਮ ਮੌਕੇ ‘ਤੇ ਹੀ ਕਾਬੂ

Published on

----------- Advertisement -----------

ਕਪੂਰਥਲਾ, 19 ਦਸੰਬਰ 2021 – ਅੰਮ੍ਰਿਤਸਰ ਤੋਂ ਬਾਅਦ ਅੱਜ ਮੁੜ ਕਪੂਰਥਲਾ ਦੇ ਪਿੰਡ ਨਿਜਾਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਘਟਨਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਮੌਕੇ ’ਤੇ ਹੀ ਮੌਜੂਦ ਪਿੰਡ ਦੇ ਲੋਕਾਂ ਨੇ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਤੋਂ ਬਾਅਦ ਦੋਸ਼ੀ ਦੀ ਕੁੱਟਮਾਰ ਕੀਤੀ ਗਈ।

ਪਿੰਡ ਨਿਜਾਮਪੁਰ ਵਿਚ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਵਿਅਕਤੀ ਵੱਲੋਂ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਗਿਆ ਹੈ ਪਰ ਅਜੇ ਤਕ ਇਸ ਦੀ ਅਸਲੀਅਤ ਸਾਹਮਣੇ ਨਹੀਂ ਆਈ। ਇਸ ਵਿਅਕਤੀ ਨੂੰ ਪਿੰਡ ਵਾਲਿਆਂ ਨੇ ਮੌਕੇ ’ਤੇ ਫੜ ਲਿਆ। ਉਸ ਦੀ ਮਾਰ ਕੁਟਾਈ ਕੀਤੀ ਗਈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਨਿਜਾਮਪੁਰ ਵਿਖੇ ਜਦੋਂ ਲੋਕ ਤੜਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਰਹੇ ਸਨ ਤਾਂ ਉਕਤ ਮੁਲਜ਼ਮ ਵਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਮੌਕੇ ਤੇ ਮੱਥਾ ਟੇਕ ਰਹੀ ਸੰਗਤ ਨੇ ਮੁਲਜ਼ਮ ਨੂੰ ਮੌਕੇ ਤੋਂ ਕਾਬੂ ਕਰ ਲਿਆ। ਜਿਸ ਤੋਂ ਬਾਅਦ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਮੁਲਜ਼ਮ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਬੀਤੇ ਦਿਨ ਸ਼ਨੀਵਾਰ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਬੇਅਦਬੀ ਕਰਨ ਦੀ ਮੰਦਭਾਗੀ ਘਟਨਾ ਵਾਪਰੀ ਸੀ, ਜਿਸ ਤੋਂ ਬਾਅਦ ਭੀੜ ਨੇ ਗੁੱਸੇ ‘ਚ ਆ ਕੇ ਉਕਤ ਦੋਸ਼ੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਪੂਰੀ ਦੁਨੀਆ ‘ਚ ਵਸਦੀ ਸਿੱਖ ਸੰਗਤ ‘ਚ ਰੋਸ ਦੀ ਲਹਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...