August 15, 2026, 3:06 pm
----------- Advertisement -----------
HomeNewsBreaking Newsਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ ਕਰਨ ਦੀ ਘਟਨਾ ਨੇ ਪੂਰੀ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ ਕਰਨ ਦੀ ਘਟਨਾ ਨੇ ਪੂਰੀ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਦਿੱਤੀ ਆਤਮਿਕ ਪੀੜ੍ਹਾ – ਐਡਵੋਕੇਟ ਧਾਮੀ

Published on

----------- Advertisement -----------

ਅੰਮ੍ਰਿਤਸਰ, 19 ਦਸੰਬਰ 2021 – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਦਰੁ ਸਾਹਿਬ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਕੀਤੀ ਬੇਅਦਬੀ ਦੀ ਕੋਸ਼ਿਸ ਨੇ ਪੂਰੀ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਵੱਡੀ ਆਤਮਿਕ ਪੀੜ੍ਹਾ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜਿਥੋਂ ਸਮੁੱਚੀ ਮਾਨਵਤਾ ਨੂੰ ਸਰਬਸਾਂਝੀ ਵਾਲਤਾ ਦਾ ਸੁਨੇਹਾ ਮਿਲਦਾ ਹੈ, ਉਥੇ ਅਜਿਹੀ ਘਟਨਾ ਦਾ ਵਾਪਰਨਾ ਵੱਡੇ ਦੁੱਖ ਦੀ ਗਲ ਹੈ।

ਉਨ੍ਹਾ ਕਿਹਾ ਕਿ ਅੱਜ ਸੋਦਰੁ ਸਾਹਿਬ ਦੇ ਪਾਠ ਸਮੇਂ ਇਕ ਵਿਅਕਤੀ ਜੰਗਲਾ ਟੱਪ ਕੇ ਅੰਦਰ ਵੜਿਆ ਜਿਸ ਨੂੰ ਮੌਕੇ ਤੇ ਮੌਜੂਦ ਸੇਵਾਦਾਰਾਂ ਨੇ ਕਾਬੂ ਕਰ ਲਿਆ। ਜਿਸ ਦੀ ਸੰਗਤ ਵੱਲੋਂ ਕੀਤੀ ਕੁੱਟਮਾਰ ਕਾਰਨ ਮੌਤ ਹੋ ਗਈ।

ਉਨ੍ਹਾ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਥਾਵਾਂ ਤੇ ਮੰਦਭਾਗੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਸਰਕਾਰਾਂ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਫੜ੍ਹੇ ਗਏ ਲੋਕਾਂ ਦੇ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਬੇਪਰਦਾ ਕਰਨ ਦੀ ਬਜਾਏ ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਕੇ ਛੱਡ ਦਿੱਤਾ ਜਾਂਦਾ ਹੈ। ਦੋਸ਼ੀਆਂ ਦੇ ਪਿਛੇ ਕੰਮ ਕਰਦੇ ਲੋਕਾਂ ਤੱਕ ਨਾ ਪਹੁੰਚਣਾ ਸਰਕਾਰਾਂ ਅਤੇ ਏਜੰਸੀਆ ਦੀ ਨਾਕਾਮੀ ਹੈੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 14 ਅਗਸਤ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ...

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਆਰਥਿਕ ਬੋਝ ਦੇ ਮੁਹੱਈਆ ਕਰਵਾ ਰਹੀ ਮਹੱਤਵਪੂਰਨ ਸਿਹਤ ਸੇਵਾਵਾਂ

ਚੰਡੀਗੜ੍ਹ; 14 ਅਗਸਤ, 2026:ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ...