October 5, 2026, 5:20 am
----------- Advertisement -----------
HomeNewsBreaking Newsਕਾਂਗਰਸ ਪਾਰਟੀ ’ਚ ਪਤਝੜ ਦੇ ਬੱਦਲ ਛਾਏ-ਕਾਂਗਰਸੀ ਸੁੱਕੇ ਪੱਤਿਆਂ ਵਾਂਗ ਝੜ ਰਹੇ...

ਕਾਂਗਰਸ ਪਾਰਟੀ ’ਚ ਪਤਝੜ ਦੇ ਬੱਦਲ ਛਾਏ-ਕਾਂਗਰਸੀ ਸੁੱਕੇ ਪੱਤਿਆਂ ਵਾਂਗ ਝੜ ਰਹੇ : ਗੜ੍ਹੀ

Published on

----------- Advertisement -----------
  • ਮੁੱਖ ਮੰਤਰੀ ਭਰਾ ਦੇ ਘਰ ਆਈਆ ਭੈਣਾਂ ਨੂੰ ਅੱਠ ਸੌ ਵਾਧਾ ਦੇਣ ਦੀ ਜਗ੍ਹਾ ਡੀਸੀ ਰੇਟ ਤੇ ਤਨਖਾਹ ਤਾਂ ਦਿਓ

ਜਲੰਧਰ/ਚੰਡੀਗੜ੍ਹ, 31ਦਸੰਬਰ 2021 – ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਦੀਆਂ ਤਨਖਾਹਾਂ ਵਿਚ 800 ਰੁਪਏ ਦਾ ਮਾਮੂਲੀ ਜਿਹਾ ਵਾਧਾ ਕਰਕੇ ਪੰਜਾਬ ਦੀਆਂ ਧੀਆਂ ਦਾ ਮਜ਼ਾਕ ਉਡਾਇਆ ਹੈ। ਇਸ ਗੱਲ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਰਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਚੰਨੀ ਨੇ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਦੀਆ ਤਨਖਾਹਾਂ ਵਿਚ ਸਿਰਫ 800 ਰੁਪਏ ਦਾ ਵਾਧਾ ਕਰਕੇ ਅਖਬਾਰਾਂ ਵਿਚ ਛਪਵਾਇਆ ਕਿ ਭਰਾ ਦੇ ਘਰ ਆਈਆਂ ਭੈਣਾਂ ਨੂੰ ਮੈਂ ਖਾਲੀ ਹੱਥ ਨਹੀਂ ਮੋੜਾਂਗਾ। ਮੁੱਖ ਮੰਤਰੀ ਵੱਲੋਂ ਸਿਰਫ 800 ਰੁਪਏ ਵਾਧਾ ਕਰਨ ਦੇ ਬਾਅਦ ਇਨ੍ਹਾਂ ਦੀ ਤਨਖਾਹ ਸਿਰਫ 3000 ਰੁਪਏ ਬਣਦੀ ਹੈ ਜਦੋਂਕਿ ਪੰਜਾਬ ਵਿਚ ਡੀਸੀ ਰੇਟ ’ਤੇ ਘੱਟੋ ਘੱਟ ਤਨਖਾਹ 9000 ਰੁਪਏ ਹੈ। ਕੀ ਆਸ਼ਾ ਅਤੇ ਮਿਡ ਡੇ ਮੀਲ ਵਰਕਰ ਪੰਜਾਬ ਦੀਆਂ ਧੀਆਂ-ਭੈਣਾਂ ਨਹੀਂ ਹਨ?

ਗੜ੍ਹੀ ਨੇ ਕਿਹਾ ਕਿ ਪੰਜਾਬ ਵਿਚ 42 ਹਜ਼ਾਰ ਤੋਂ ਵੱਧ ਮਿਡ ਡੇ ਮੀਲ ਵਰਕਰ ਅਤੇ 22 ਹਜ਼ਾਰ ਤੋਂ ਵੱਧ ਆਸ਼ਾ ਵਰਕਰਾਂ ਹਨ। ਕੀ ਇਹ ਕੱਚੇ ਮੁਲਾਜ਼ਮਾਂ ਵਿਚ ਨਹੀਂ ਆਉਂਦੇ। ਜੇ ਇਹ ਕੱਚੇ ਮੁਲਾਜ਼ਮਾਂ ਦੀ ਕੈਟੇਗਰੀ ਵਿਚ ਆਉਂਦੇ ਹਨ ਤਾਂ ਪੰਜਾਬ ਸਰਕਾਰ ਇਨ੍ਹਾਂ ਨੂੰ ਪੱਕਾ ਕਿਉਂ ਨਹੀਂ ਕਰਦੀ। ਮੁੱਖ ਮੰਤਰੀ ਚੰਨੀ ਨੇ ਪੂਰੇ ਪੰਜਾਬ ਵਿਚ ਥਾਂ-ਥਾਂ ਬੋਰਡ ਲਗਾਏ ਹਨ ਕਿ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਤਾਂ ਫਿਰ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਨੇ ਐਲਾਨ ਕਿਉਂ ਨਹੀਂ ਕੀਤਾ। ਪੰਜਾਬ ਵਿਚ ਨੈਸ਼ਨਲ ਸਿਹਤ ਮਿਸ਼ਨ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਪਿਛਲੇ 1 ਮਹੀਨੇ ਤੋਂ ਸੜਕਾਂ ’ਤੇ ਬੈਠੇ ਹਨ। ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਦਾ ਧਿਆਨ ਕਿਉਂ ਨਹੀਂ ਜਾ ਰਿਹਾ। ਇਨ੍ਹਾਂ ਮੁਲਾਜ਼ਮਾਂ ਲਈ ਬਰਾਬਰ ਕੰਮ ਬਰਾਬਰ ਤਨਖਾਹ ਦੀਆਂ ਗੱਲਾਂ ਕਿੱਥੇ ਗਈਆਂ?

ਗੜ੍ਹੀ ਨੇ ਕਿਹਾ ਕਿ ਪੰਜਾਬ ਕਾਂਗਰਸ ਵਿਚ ਪਤਝੜ ਦੇ ਬੱਦਲ ਛਾਏ ਹੋਏ ਹਨ ਅਤੇ ਕਾਂਗਰਸੀ ਆਗੂ ਸੁੱਕੇ ਪੱਤਿਆਂ ਵਾਂਗ ਝੜ ਰਹੇ ਹਨ। ਪਰ ਮੁੱਖ ਮੰਤਰੀ ਚੰਨੀ ਕਦੇ ਭੰਗੜੇ ਪਾ ਰਹੇ ਹਨ ਤੇ ਕਦੇ ਬੱਸਾਂ ਚਲਾਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਹੁਜਨ ਸਮਾਜ ਪਾਰਟੀ ਦੀ ਵਧ ਰਹੀ ਤਾਕਤ ਨੂੰ ਦੇਖਕੇ ਕਾਂਗਰਸ ਨੇ ਚੰਨੀ ਨੂੰ ਮੁੱਖ ਮੰਤਰੀ ਲਗਾਇਆ ਹੈ। ਇਨ੍ਹਾਂ ਵਿਚ ਜੇਕਰ ਕੋਈ ਯੋਗਤਾ ਹੁੰਦੀ ਤਾਂ ਸਾਢੇ 5 ਸਾਲ ਪੰਜਾਬ ਦੀ ਕੈਬਨਿਟ ਵਿਚ ਮੰਤਰੀ ਰਹਿੰਦਿਆਂ ਇਨ੍ਹਾਂ ਨੂੰ ਕੁਝ ਨਜ਼ਰ ਕਿਉਂ ਨਹੀਂ ਆਇਆ।

ਗੜ੍ਹੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਇਹ ਵਾਅਦਾ ਕਰਦੀ ਹੈ ਕਿ ਸਰਕਾਰ ਬਣਨ ’ਤੇ ਸਾਰੇ ਵਰਕਰਾਂ ਨੂੰ ਘੱਟੋ ਘੱਟ ਡੀਸੀ ਰੇਟ ਨਿਰਧਾਰਤ ਕਰਕੇ ਤਨਖਾਹ ਦਿੱਤੀ ਜਾਵੇਗੀ। ਰਾਸ਼ਟਰੀ ਸਿਹਤ ਮਿਸ਼ਨ ਦੇ ਸਾਰੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਬਾਕੀ ਸੂਬਿਆਂ ਵਾਂਗ ਬਰਾਬਰ ਕੰਮ ਬਰਾਬਰ ਤਨਖਾਹਾਂ ਦਿੱਤੀਆਂ ਜਾਣਗੀਆਂ। ਪੰਜਾਬ ਵਿਚ ਜੋ ਟੀਚਰ, ਕੱਚੇ ਮੁਲਾਜ਼ਮ ਅਤੇ ਟੈਸਟ ਦੇਕੇ ਨੌਕਰੀਆਂ ਲਈ ਸੜਕਾਂ ’ਤੇ ਜੋ ਨੌਜਵਾਨ ਲੜਕੇ ਲੜਕੀਆਂ ਧਰਨਿਆਂ ’ਤੇ ਬੈਠੇ ਹਨ ਇਹ ਸਭ ਘੱਲੂਘਾਰਾ ਕਾਂਗਰਸ ਸਰਕਾਰ ਦੀ ਨਲਾਇਕੀ ਦਾ ਨਤੀਜਾ ਹੈ। ਗੜ੍ਹੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਅੱਜ ਪੰਜਾਬ ਦੇ ਸਾਰੇ ਬੇਰੁਜ਼ਗਾਰ ਧੀਆਂ ਪੁੱਤਾਂ ਨੂੰ ਇਹ ਭਰੋਸਾ ਦਿੰਦੀ ਹੈ ਕਿ ਸਰਕਾਰ ਬਣਨ ’ਤੇ ਤੁਹਾਡੀਆਂ ਮੁਸ਼ਕਿਲਾਂ ਦਾ ਹੱਲ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...