September 30, 2023, 9:18 am
----------- Advertisement -----------
HomeNewsBreaking Newsਬਾਦਲਾਂ ਨੇ ਪੰਜਾਬ 'ਚ ਮਾਫੀਆ ਰਾਜ ਪੈਦਾ ਕੀਤਾ 'ਤੇ ਕੈਪਟਨ ਨਾਲ ਮਿਲੀਭੁਗਤ...

ਬਾਦਲਾਂ ਨੇ ਪੰਜਾਬ ‘ਚ ਮਾਫੀਆ ਰਾਜ ਪੈਦਾ ਕੀਤਾ ‘ਤੇ ਕੈਪਟਨ ਨਾਲ ਮਿਲੀਭੁਗਤ ਨਾਲ ਜਾਰੀ ਰੱਖਿਆ – ਚੰਨੀ

Published on

----------- Advertisement -----------
  • ਮੁੱਖ ਮੰਤਰੀ ਨੇ ਫਾਜਿ਼ਲਕਾ ਵਿਖੇ ਮੈਡੀਕਲ ਕਾਲਜ ਬਣਾਉਣ ਦਾ ਐਲਾਨ
  • ਫਾਜਿ਼ਲਕਾ ਦੇ ਸਿਵਲ ਹਸਪਤਾਲ ਅਤੇ ਨਵੇਂ ਬੱਸ ਅੱਡੇ ਦਾ ਕੀਤਾ ਉਦਘਾਟਨ
  • ਬਾਹਰੋਂ ਆ ਕੇ ਪੰਜਾਬੀਆਂ ਨੂੰ ਝੂਠੇ ਸਬਜਬਾਗ ਵਿਖਾਉਣ ਵਾਲੇ ਅਸਲ ਵਿਚ ਦਿਲ ਦੇ ਕਾਲੇ ਬਹਿਰੁਪੀਏ

ਫਾਜ਼ਿਲਕਾ, 7 ਦਸੰਬਰ 2021 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਆਖਿਆ ਹੈ ਕਿ ਬਾਦਲ ਪਰਿਵਾਰ ਨੇ ਰਾਜ ਵਿਚ ਮਾਫੀਆਂ ਰਾਜ ਪੈਦਾ ਕੀਤਾ ਸੀ ਜਿਸ ਨੇ ਹਰ ਹਰਬਾ ਵਰਤ ਕੇ ਲੋਕਾਂ ਤੇ ਸਰਕਾਰੀ ਸੌਮਿਆਂ ਨੂੰ ਲੁੱਟਿਆ ਅਤੇ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਸਮੇਂ ਵੀ ਬਾਦਲ ਪਰਿਵਾਰ ਦੀ ਇਹ ਮਿਲੀਭੁਗਤ ਜਾਰੀ ਰਹੀ, ਪਰ ਹੁਣ ਲੋਕਾਂ ਦੀ ਸਰਕਾਰ ਕਾਇਮ ਹੋਈ ਹੈ ਅਤੇ ਹਰ ਪ੍ਰਕਾਰ ਦੇ ਮਾਫੀਏ ਦਾ ਖਾਤਮਾ ਕੀਤਾ ਜਾ ਰਿਹਾ ਹੈ।

ਇਸਦੇ ਨਾਲ ਹੀ ਕੇਜਰੀਵਾਲ ਅਤੇ ਬਾਹਰਲੇ ਸੂਬਿਆਂ ਤੋਂ ਆਈ ਉਨ੍ਹਾਂ ਦੀ ਟੋਲੀ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇੰਨ੍ਹਾਂ ਵੱਲੋਂ ਦਿੱਲੀ ਵਿਚ ਤਾਂ ਲੋਕਾਂ ਦੀ ਭਲਾਈ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਪਰ ਦਿਲ ਦੇ ਕਾਲੇ ਕੇਜਰੀਵਾਲ ਵੱਲੋਂ ਇੱਥੇ ਆ ਕੇ ਲੋਕਾਂ ਨੂੰ ਝੂਠੇ ਸਬਜਬਾਗ ਵਿਖਾ ਕੇ ਗੁੰਮਰਾਹ ਕਰਨ ਦੀ ਕੋਸਿ਼ਸ ਕੀਤੀ ਜਾ ਰਹੀ ਹੈ।ਪਰ ਪੰਜਾਬ ਦੇ ਸੂਝਵਾਨ ਲੋਕਾਂ ਇੰਨ੍ਹਾਂ ਦਾ ਭਰਮਾਊ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋਣਗੇ ਅਤੇ ਪੰਜਾਬ ਦੀ ਵਾਗਡੋਰ ਪੰਜਾਬ ਦੇ ਲੋਕਾਂ ਦੇ ਹੱਥ ਵਿਚ ਹੀ ਰੱਖਣਗੇ।

ਅੱਜ ਇੱਥੇ ਬਹੁਮੰਤਵੀ ਖੇਡ ਸਟੇਡੀਅਮ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਸਰਹੱਦੀ ਜਿ਼ਲ੍ਹੇ ਫਾਜਿ਼ਲਕਾ ਵਿਚ ਸਿਹਤ ਸਹੁਲਤਾਂ ਅਤੇ ਮੈਡੀਕਲ ਪੜਾਈ ਦੀ ਸੁਵਿਧਾ ਰਾਜ ਦੇ ਦੂਰ ਦਰਾਜ ਦੇ ਲੋਕਾਂ ਤੱਕ ਪਹੁੰਚਾਉਣ ਲਈ ਇੱਥੇ ਮੈਡੀਕਲ ਕਾਲਜ ਖੋਲਣ ਦਾ ਐਲਾਨ ਕੀਤਾ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਗਰੀਬ ਤੇ ਮੱਧਵਰਗੀ ਲੋਕਾਂ ਨੂੰ ਵੀ ਸਿਹਤ ਅਤੇ ਸਿੱਖਿਆ ਵਰਗੀਆਂ ਬਰਾਬਰ ਦੀਆਂ ਸਹੁਲਤਾਂ ਮੁਹਈਆ ਕਰਵਾਈਆਂ ਜਾਣ। ਇਸ ਲਈ ਉਨ੍ਹਾਂ ਨੇ ਫਾਜਿ਼ਲਕਾ ਵਿਚ ਮੈਡੀਕਲ ਕਾਲਜ ਬਣਾਉਣ ਦੇ ਨਾਲ ਨਾਲ ਇੱਥੋਂ ਦੇ ਸਰਕਾਰੀ ਕਾਲਜ ਵਿਚ ਪੋਸਟ ਗ੍ਰੈਜ਼ੁਏਟ ਪੱਧਰ ਦੇ ਨਵੇਂ ਕਿੱਤਾਮੁੱਖੀ ਕੋਰਸ ਸ਼ੁਰੂ ਕਰਨ ਦਾ ਐਲਾਣ ਵੀ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਫਾਜਿ਼ਲਕਾ ਦੀਆਂ ਤਿੰਨ ਇਤਿਹਾਸਕ ਥਾਂਵਾਂ ਦੀ ਪੂਰਾਤੱਤਵ ਵਿਭਾਗ ਰਾਹੀਂ ਸੰਭਾਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੰਬੰੰਧਤ ਵਿਭਾਗ ਦੀ ਕਮੇਟੀ ਇੰਨ੍ਹਾਂ ਇਤਿਹਾਸਕ ਥਾਂਵਾਂ ਦਾ ਦੌਰਾ ਕਰਕੇ ਇੰਨ੍ਹਾਂ ਨੂੰ ਸੰਭਾਲ ਲਈ ਨੀਤੀ ਤਿਆਰ ਕਰੇਗੀ।

ਮੁੱਖ ਮੰਤਰੀ ਨੇ ਸਰਹੱਦੀ ਕਿਸਾਨਾਂ ਦੇ ਜਮੀਨਾਂ ਦੇ ਮਾਲਕੀ ਹੱਕ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇੰਨ੍ਹਾਂ ਕਿਸਾਨਾਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਜਮੀਨ ਦੇ ਮਾਲਕੀ ਹੱਕ ਦੇਵੇਗੀ ਜਿੰਨ੍ਹਾਂ ਨੇ ਜਮੀਨ ਦੀ ਕੀਮਤ ਅਦਾ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਤਾਰ ਪਾਰਲੇ ਕਿਸਾਨਾਂ ਨੂੰ ਮੁਆਵਜੇ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਕੁਦਰਤੀ ਆਫ਼਼ਤਾਂ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਵੀ ਜਲਦ ਅਦਾ ਕਰ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਉਨ੍ਹਾਂ ਫਾਜਿ਼ਲਕਾ ਵਿਖੇ 20.72 ਕਰੋੜ ਰੁਪਏ ਦੀ ਲਾਗਤ ਨਾਲ ਬਣੇ 100 ਬੈਡ ਦੇ ਜਿ਼ਲ੍ਹਾ ਹਸਪਤਾਲ ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਸ਼ਹੀਦ ਊਧਮ ਸਿੰਘ ਬੱਸ ਟਰਮੀਨਲ ਦਾ ਉਦਘਾਟਨ ਕੀਤਾ।

ਇਸ ਤੋਂ ਪਹਿਲਾਂ ਹਲਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਸਾਬਕਾ ਸਾਂਸਦ ਸ਼ੇਰ ਸਿੰਘ ਘੁਬਾਇਆ ਨੇ ਬੋਲਦਿਆਂ ਮੁੱਖ ਮੰਤਰੀ ਨੂੰ ਜੀ ਆਇਆਂ ਨੂੰ ਆਖਦਿਆਂ ਇਲਾਕੇ ਦੀਆਂ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆ।ਇਸ ਮੌਕੇ ਸਾਬਕਾਂ ਸਾਂਸਦ ਮੋਹਨ ਸਿੰਘ ਫਲੀਆਂਵਾਲਾ, ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਸੁਰਿੰਦਰ ਸਚਦੇਵਾ, ਗੁਰਜੰਟ ਸਿੰਘ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ, ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਮਲਾ, ਸੰਦੀਪ ਜਾਖੜ, ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ, ਐਸਐਸਪੀ ਹਰਮਨਬੀਰ ਸਿੰਘ ਗਿੱਲ ਵੀ ਹਾਜਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਿਸਾਨਾਂ ਦੇ ਧਰਨੇ ਦਾ ਤੀਜਾ ਦਿਨ: ਅੰਬਾਲਾ ‘ਚ ਵੀ ਅੱਜ ਰੇਲ ਰੋਕੋ ਅੰਦੋਲਨ, 203 ਟਰੇਨਾਂ ਪ੍ਰਭਾਵਿਤ, 136 ਰੱਦ

ਚੰਡੀਗੜ੍ਹ, 30 ਸਤੰਬਰ 2023 - ਪੰਜਾਬ ਵਿੱਚ ਮੁਆਵਜ਼ੇ, ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ...

ਨਿਊਯਾਰਕ ‘ਚ ਭਾਰੀ ਮੀਂਹ, ਗਵਰਨਰ ਨੇ ਐਲਾਨੀ ਐਮਰਜੈਂਸੀ: ਕਿਹਾ- ਇਹ ਹੈ ਜਾ+ਨਲੇਵਾ ਤੂਫਾਨ, 20 ਘੰਟੇ ਸਾਵਧਾਨ ਰਹਿਣ ਦੀ ਲੋੜ

ਨਵੀਂ ਦਿੱਲੀ, 30 ਸਤੰਬਰ 2023 - ਅਮਰੀਕਾ ਦੇ ਨਿਊਯਾਰਕ 'ਚ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼...

ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਮੰਡੀ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ ਖੇਤੀਬਾੜੀ ਮੰਤਰੀ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ...

ਚੰਡੀਗੜ੍ਹ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ 'ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਨੇ...

ਕਪੂਰਥਲਾ ਮਾਡਰਨ ਜੇਲ੍ਹ ‘ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌ+ਤ

ਕਪੂਰਥਲਾ ਮਾਡਰਨ ਜੇਲ 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ਬੰਦ ਇਕ ਹਵਾਲਾਤੀ ਦੀ ਮੌਤ...

ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਤਾਲਮੇਲ ਕਮੇਟੀ ਦੀਆਂ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...

ਪੀ.ਡਬਲਿਊ.ਆਰ.ਡੀ.ਏ ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਵਧਾ ਕੇ 30 ਨਵੰਬਰ ਕੀਤੀ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ...

ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ

ਸੰਗਰੂਰ, 29 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ...