ਦਿੱਲੀ ਭਾਜਪਾ ਆਗੂ ਤਜਿੰਦਰ ਪਾਲ ਬੱਗਾ ਨੂੰ ਅੱਜ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੰਜਾਬ ਸਾਈਬਰ ਸੈੱਲ ਦੀ ਟੀਮ ਨੇ ਸ਼ੁੱਕਰਵਾਰ ਸਵੇਰੇ ਇਹ ਕਾਰਵਾਈ ਕੀਤੀ। ਉਸ ਖ਼ਿਲਾਫ਼ ਮੁਹਾਲੀ ਸਾਈਬਰ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਇੱਥੇ ਬੱਗਾ ਨੂੰ ਮੁਹਾਲੀ ਲੈ ਕੇ ਜਾ ਰਹੀ ਪੰਜਾਬ ਪੁਲੀਸ ਦੀ ਗੱਡੀ ਨੂੰ ਹਰਿਆਣਾ ਪੁਲੀਸ ਨੇ ਰੋਕ ਲਿਆ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਸ ਦੀ ਟੀਮ ਨੂੰ ਗੈਰ-ਕਾਨੂੰਨੀ ਢੰਗ ਨਾਲ ਰੋਕਿਆ ਗਿਆ ਹੈ। ਇਸ ਦੇ ਖਿਲਾਫ ਪੰਜਾਬ ਸਰਕਾਰ ਹੁਣ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਮੁਤਾਬਿਕ ਅਦਾਲਤ ਵਿੱਚ 2 ਵਜੇ ਅਰਜ਼ੀ ਦਿੱਤੀ ਜਾ ਸਕਦੀ ਹੈ।
ਜਾਣਕਾਰੀ ਮੁਤਾਬਕ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਸ ਨੇ ਪੰਜਾਬ ਪੁਲਸ ਖਿਲਾਫ ਅਗਵਾ ਦਾ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਦਿੱਲੀ ਪੁਲਸ ਦੀ ਸੂਚਨਾ ‘ਤੇ ਬੱਗਾ ਨੂੰ ਲੈ ਕੇ ਜਾ ਰਹੀ ਪੰਜਾਬ ਪੁਲਸ ਦੀ ਗੱਡੀ ਨੂੰ ਹਰਿਆਣਾ ਪੁਲਸ ਨੇ ਰੋਕ ਲਿਆ। ਪੰਜਾਬ ਪੁਲਿਸ ਬੱਗਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਦਿੱਲੀ ਤੋਂ ਮੋਹਾਲੀ ਲੈ ਜਾ ਰਹੀ ਸੀ। ਉਥੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ।