June 8, 2026, 5:42 am
----------- Advertisement -----------
HomeNewsBreaking Newsਬਲਵਿੰਦਰ ਸਿੰਘ ਦੀ ਸਾਊਦੀ ਅਰਬ ਤੋਂ ਜ਼ਿੰਦਾ ਪਰਤਣ ਦੀ ਉਮੀਦ ਜਾਗੀ, ਡਾ.ਐਸ.ਪੀ...

ਬਲਵਿੰਦਰ ਸਿੰਘ ਦੀ ਸਾਊਦੀ ਅਰਬ ਤੋਂ ਜ਼ਿੰਦਾ ਪਰਤਣ ਦੀ ਉਮੀਦ ਜਾਗੀ, ਡਾ.ਐਸ.ਪੀ ਸਿੰਘ ਓਬਰਾਏ ਨੇ ਮਦਦ ਦਾ ਕੀਤਾ ਐਲਾਨ

Published on

----------- Advertisement -----------

ਡਾ: ਓਬਰਾਏ ਨੇ ਬਲੱਡ ਮਨੀ ਤੋਂ ਘਟਦੇ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ

ਮੁਕਤਸਰ ਜ਼ਿਲ੍ਹੇ ਦਾ ਬਲਵਿੰਦਰ 9 ਸਾਲਾਂ ਤੋਂ ਸਾਊਦੀ ਅਰਬ ਦੀ ਜੇਲ੍ਹ ਵਿੱਚ ਬੰਦ ਹੈ

ਅੰਮ੍ਰਿਤਸਰ, 11 ਮਈ : – ਸਾਊਦੀ ਅਰਬ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਮੱਲਾਂ ਦੇ ਬਲਵਿੰਦਰ ਸਿੰਘ ਪੁੱਤਰ ਕਰਮ ਸਿੰਘ ਦੀ ਜਾਨ ਬਚਾਉਣ ਦੀ ਉਮੀਦ ਅੱਜ ਉਸ ਸਮੇਂ ਬੱਝ ਗਈ ਜਦੋਂ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ , ਡਾ. ਐਸ. ਪੀ ਸਿੰਘ ਓਬਰਾਏ ਦੀ ਤਰਫੋਂ ਬਲੱਡ ਮਨੀ ਵਿੱਚੋਂ ਘਟਦੇ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਓਬਰਾਏ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸਾਊਦੀ ਅਰਬ ‘ਚ ਬਲਵਿੰਦਰ ਸਿੰਘ ਦਾ ਸਿਰ ਕਲਮ ਕਰਨ ਦੀ ਖ਼ਬਰ ਆਉਣ ਤੋਂ ਬਾਅਦ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਬਲਵਿੰਦਰ ਦੀ ਜਾਨ ਬਚਾਉਣ ਲਈ ਪੈਸੇ ਦੇਣ ਦੀ ਅਪੀਲ ਕੀਤੀ, ਜਿਸ ‘ਤੇ ਉਨ੍ਹਾਂ ਨੇ ਸਾਰਾ ਖਰਚਾ ਦੇਣ ਤੋਂ ਅਸਮਰੱਥਾ ਪ੍ਰਗਟਾਈ।
ਉਨ੍ਹਾਂ ਨੇ ਦੱਸਿਆ ਕਿ ਹੁਣ ਫਿਰ ਬਲਵਿੰਦਰ ਸਿੰਘ ਦੇ ਭਰਾ ਜੋਗਿੰਦਰ ਸਿੰਘ ਨੇ ਉਨ੍ਹਾਂ ਨਾਲ ਫੋਨ ‘ਤੇ ਸੰਪਰਕ ਕਰਕੇ ਦੱਸਿਆ ਕਿ ਭਾਰਤ ਅੰਦਰ ਵੱਖ-ਵੱਖ ਥਾਵਾਂ ਤੋਂ ਲੋਕਾਂ ਵੱਲੋਂ ਭੇਜੇ ਗਏ ਪੈਸਿਆਂ ਦੇ ਨਾਲ ਕਰੀਬ ਡੇਢ ਕਰੋੜ ਰੁਪਏ ਉਨ੍ਹਾਂ ਕੋਲ ਇਕੱਠੇ ਹੋ ਗਏ ਹਨ। ਪਰਿਵਾਰ ਅਨੁਸਾਰ ਬਲਵਿੰਦਰ ਲਈ ਕੰਮ ਕਰਨ ਵਾਲੀ ਕੰਪਨੀ ਨੇ ਵੀ ਆਪਣਾ ਕੁਝ ਹਿੱਸਾ ਪਾਉਣ ਦਾ ਵਾਅਦਾ ਕੀਤਾ ਹੈ, ਜਿਸ ਤੋਂ ਬਾਅਦ ਕਰੀਬ 20 ਲੱਖ ਰੁਪਏ ਦੀ ਲੋੜ ਹੈ।
ਡਾਕਟਰ ਓਬਰਾਏ ਨੇ ਕਿਹਾ ਕਿ ਉਹ ਆਪਣੀ ਤਰਫੋਂ 20 ਲੱਖ ਰੁਪਏ ਸਬੰਧਤ ਅਦਾਲਤ ਵਿੱਚ ਜਮ੍ਹਾ ਕਰਵਾਉਣਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਾਊਦੀ ਅਰਬ ਦੀ ਅਦਾਲਤ ਨੇ ਪਰਿਵਾਰ ਨੂੰ ਇੱਕ ਖਾਤਾ ਨੰਬਰ ਦਿੱਤਾ ਹੈ ਅਤੇ ਉਸ ਖਾਤੇ ਵਿੱਚ ਪੈਸੇ ਭੇਜਣ ਲਈ ਕਿਹਾ ਹੈ। ਡਾ: ਓਬਰਾਏ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਬਲਵਿੰਦਰ ਸਿੰਘ ਜੋ ਕਿ ਪਿਛਲੇ ਨੌਂ ਸਾਲਾਂ ਤੋਂ ਸਜ਼ਾ ਕੱਟ ਰਿਹਾ ਹੈ, ਜਲਦੀ ਹੀ ਰਿਹਾਅ ਹੋ ਕੇ ਪਰਿਵਾਰ ਤੱਕ ਪਹੁੰਚ ਜਾਵੇਗਾ। ਪੀੜਤ ਪਰਿਵਾਰ ਦੀ ਤਰਫੋਂ ਬਲਵਿੰਦਰ ਸਿੰਘ ਦੇ ਭਰਾ ਜੋਗਿੰਦਰ ਸਿੰਘ ਨੇ ਡਾ. ਓਬਰਾਏ ਦਾ ਇਸ ਮਹਾਨ ਉਪਕਾਰ ਲਈ ਧੰਨਵਾਦ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...