ਮੇਹਿਦੀ ਹਸਨ ਮਿਰਾਜ਼ ਦੇ ਹਰਫਨਮੌਲਾ ਪ੍ਰਦਰਸ਼ਨ ਦੇ ਆਧਾਰ ‘ਤੇ ਬੰਗਲਾਦੇਸ਼ ਕ੍ਰਿਕਟ ਟੀਮ ਨੇ ਬੁੱਧਵਾਰ (7 ਦਸੰਬਰ) ਨੂੰ ਸ਼ੇਰੇ ਬੰਗਲਾ ਸਟੇਡੀਅਮ ‘ਚ ਖੇਡੇ ਗਏ ਦੂਜੇ ਵਨਡੇ ਮੈਚ ‘ਚ ਭਾਰਤ ਨੂੰ 5 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਬੰਗਲਾਦੇਸ਼ ਨੇ ਤਿੰਨ ਮੈਚਾਂ ਦੀ ਲੜੀ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਬੰਗਲਾਦੇਸ਼ ਨੇ ਭਾਰਤ ਨੂੰ ਵਨਡੇ ਸੀਰੀਜ਼ ‘ਚ ਲਗਾਤਾਰ ਦੂਜੀ ਵਾਰ ਹਰਾਇਆ ਹੈ। ਬੰਗਲਾਦੇਸ਼ ਦੀਆਂ 271 ਦੌੜਾਂ ਦੇ ਜਵਾਬ ‘ਚ ਭਾਰਤ ਨੇ ਨਿਰਧਾਰਤ 50 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 266 ਦੌੜਾਂ ਬਣਾਈਆਂ।
ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਰੋਹਿਤ ਸ਼ਰਮਾ ਦੇ ਸੱਟ ਕਾਰਨ ਵਿਰਾਟ ਕੋਹਲੀ ਸ਼ਿਖਰ ਧਵਨ ਦੇ ਨਾਲ ਪਾਰੀ ਦੀ ਸ਼ੁਰੂਆਤ ਕਰਨ ਆਏ। ਪਰ 7 ਦੌੜਾਂ ਦੇ ਕੁੱਲ ਸਕੋਰ ‘ਤੇ ਭਾਰਤ ਨੂੰ ਪਹਿਲਾ ਝਟਕਾ ਕੋਹਲੀ ਦੇ ਰੂਪ ‘ਚ ਲੱਗਾ। ਸ਼ਿਖਰ ਧਵਨ, ਵਾਸ਼ਿੰਗਟਨ ਸੁੰਦਰ ਵੀ 65 ਦੌੜਾਂ ਦੇ ਕੁੱਲ ਸਕੋਰ ਤੱਕ ਪਹੁੰਚ ਕੇ ਪੈਵੇਲੀਅਨ ਪਰਤ ਗਏ।
ਇਸ ਤੋਂ ਬਾਅਦ ਸ਼੍ਰੇਅਸ ਅਈਅਰ ਅਤੇ ਕੇਐਲ ਰਾਹੁਲ ਨੇ ਮਿਲ ਕੇ ਪਾਰੀ ਨੂੰ ਸੰਭਾਲਿਆ ਅਤੇ ਪੰਜਵੇਂ ਵਿਕਟ ਲਈ 107 ਦੌੜਾਂ ਦੀ ਸਾਂਝੇਦਾਰੀ ਕੀਤੀ। ਅਈਅਰ ਨੇ 102 ਗੇਂਦਾਂ ਵਿੱਚ ਛੇ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 82 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਪਟੇਲ ਨੇ 56 ਗੇਂਦਾਂ ਵਿੱਚ ਦੋ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 56 ਦੌੜਾਂ ਦੀ ਪਾਰੀ ਖੇਡੀ। 9ਵੇਂ ਨੰਬਰ ‘ਤੇ ਬੱਲੇਬਾਜ਼ੀ ਕਰਨ ਆਏ ਕਪਤਾਨ ਰੋਹਿਤ ਨੇ 28 ਗੇਂਦਾਂ ‘ਚ ਤਿੰਨ ਚੌਕਿਆਂ ਅਤੇ ਪੰਜ ਛੱਕਿਆਂ ਦੀ ਮਦਦ ਨਾਲ ਨਾਬਾਦ 51 ਦੌੜਾਂ ਦੀ ਤੂਫਾਨੀ ਪਾਰੀ ਖੇਡੀ ਪਰ ਉਹ ਟੀਮ ਲਈ ਜਿੱਤ ਦੀ ਦਹਿਲੀਜ਼ ਨੂੰ ਪਾਰ ਨਹੀਂ ਕਰ ਸਕੇ।
ਕਪਤਾਨ ਰੋਹਿਤ ਸ਼ਰਮਾ ਦੀ 28 ਗੇਂਦਾਂ ‘ਤੇ ਅਜੇਤੂ 51 ਦੌੜਾਂ ਦੀ ਪਾਰੀ ਦੇ ਬਾਵਜੂਦ ਭਾਰਤ ਦੂਜੇ ਵਨਡੇ ‘ਚ ਬੰਗਲਾਦੇਸ਼ ਤੋਂ 5 ਦੌੜਾਂ ਨਾਲ ਹਾਰ ਗਿਆ। 272 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 49.4 ਓਵਰਾਂ ‘ਚ 9 ਵਿਕਟਾਂ ‘ਤੇ 260 ਦੌੜਾਂ ਬਣਾਈਆਂ। ਆਖਰੀ ਦੋ ਗੇਂਦਾਂ ‘ਤੇ ਦੋ ਛੱਕੇ ਚਾਹੀਦੇ ਸਨ। ਰੋਹਿਤ ਨੇ 5ਵੀਂ ਗੇਂਦ ‘ਤੇ ਛੱਕਾ ਲਗਾਇਆ। ਪਰ ਉਹ ਆਖਰੀ ਗੇਂਦ ‘ਤੇ ਅਜਿਹਾ ਨਹੀਂ ਕਰ ਸਕੇ। ਇਸ ਨਾਲ ਬੰਗਲਾਦੇਸ਼ ਨੇ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ।
----------- Advertisement -----------
ਬੰਗਲਾਦੇਸ਼ ਨੇ ਭਾਰਤ ਨੂੰ ਦੂਜੇ ਵਨਡੇ ਮੈਚ ‘ਚ 5 ਦੌੜਾਂ ਨਾਲ ਹਰਾ ਕੇ ਸੀਰੀਜ਼ ‘ਤੇ ਕਬਜ਼ਾ ਕੀਤਾ
Published on
----------- Advertisement -----------
----------- Advertisement -----------












