October 21, 2026, 9:47 am
----------- Advertisement -----------
HomeNewsBreaking Newsਬਠਿੰਡਾ ਦੇ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡਾ ਬਣਾਇਆ ਜਾਵੇ: ਹਰਸਿਮਰਤ ਕੌਰ...

ਬਠਿੰਡਾ ਦੇ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡਾ ਬਣਾਇਆ ਜਾਵੇ: ਹਰਸਿਮਰਤ ਕੌਰ ਬਾਦਲ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਕੀਤੀ ਅਪੀਲ

Published on

----------- Advertisement -----------
  • ਰੋਜ਼ਾਨਾ ਦਿੱਲੀ-ਬਠਿੰਡਾ ਅਲਾਇੰਸ ਫਲਾਈਟ ਸ਼ੁਰੂ ਕਰਨ ਤੇ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ ਵਿਚਾਲੇ ਫਲਾਈਟ ਸ਼ੁਰੂ ਕਰਨ ਦੀ ਵੀ ਕੀਤੀ ਮੰਗ

ਚੰਡੀਗੜ੍ਹ, 6 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਅਪੀਲ ਕੀਤੀ ਕਿ ਬਠਿੰਡਾ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡੇ ਵਿਚ ਬਦਲਿਆ ਜਾਵੇ ਅਤੇ ਬਠਿੰਡਾ ਤੋਂ ਕੈਨੇਡਾ ਲਈ ਕੌਮਾਂਤਰੀ ਫਲਾਈਟਾਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਇਥੋਂ ਜਾਣ ਵਾਲੇ ਕੌਮਾਂਤਰੀ ਵਿਦਿਆਰਥੀ ਅਤੇ ਦੋਵਾਂ ਥਾਵਾਂ ਵਿਚਾਲੇ ਸਫਰ ਕਰਨ ਵਾਲੇ ਪਰਿਵਾਰਾਂ ਨੂੰ ਇਸਦਾ ਲਾਹਾ ਮਿਲ ਸਕੇ।

ਬਠਿੰਡਾ ਦੇ ਐਮ ਪੀ ਨੇ ਨੇ ਦਿੱਲੀ-ਬਠਿੰਡਾ ਅਲਾਇੰਸ ਏਅਰ ਫਲਾਈਟ ਬੋਇੰਡ ਜਹਾਜ਼ ਦੀ ਵਰਤੋਂ ਕਰਦਿਆਂ ਰੋਜ਼ਾਨਾ ਕਰਨ ਦੀ ਮੰਗ ਕੀਤੀ ਤੇ ਨਾਲ ਹੀ ਉਡਾਣ ਸਕੀਮ ਤਹਿਤ ਖੇਤਰੀ ਕਨੈਕਟੀਵਿਟੀ ਨੂੰ ਉਤਸ਼ਾਹਿਤ ਕਰਨ ਦੀ ਵੀ ਮੰਗ ਕੀਤੀ। ਉਹਨਾਂ ਨੇ ਸਿੱਖਾਂ ਦੇ ਦੋ ਪਵਿੱਤਰ ਤਖਤਾਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਤਖਤ ਸ੍ਰੀ ਪਟਨਾ ਸਾਹਿਬ ਵਿਚਾਲੇ ਫਲਾਈਟਾਂ ਦੀ ਵੀ ਮੰਗ ਕੀਤੀ।

ਵੇਰਵੇ ਸਾਂਝੇ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਠਿੰਡਾ ਅਜਿਹੀ ਥਾਂ ਹੈ ਜੋ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਅੱਠ ਜ਼ਿਲ੍ਹਿਆਂ ਦੇ ਨਾਲ ਲੱਗਦਾ ਹੈ ਜਿਸਦੇ ਇਕ ਪਾਸੇ ਹਰਿਆਣਾ ਵਿਚ ਸਿਰਸਾ ਤੋਂ ਲੈ ਕੇ ਰਾਜਸਥਾਨ ਵਿਚ ਸ੍ਰੀ ਗੰਗਾਨਗਰ ਪੈਂਦਾ ਹੈ ਜਦੋਂ ਕਿ ਪੰਜਾਬ ਦੇ ਸੰਗਰੂਰ, ਮਾਨਸਾ, ਫਿਰੋਜ਼ਪੁਰ ਤੇ ਫਰੀਦਕੋਟ ਜ਼ਿਲ੍ਹੇ ਵੀ ਇਸਦੇ ਨਾਲ ਲੱਗਵੇਂ ਹਨ। ਉਹਨਾਂ ਕਿਹਾ ਕਿ ਬਠਿੰਡਾ ਦੀ ਅਹਿਮੀਅਤ ਇਸਦੀ ਭੂਗੌਲਿਕ ਸਥਿਤੀ ਨਾਲੋਂ ਕਿਤੇ ਜ਼ਿਆਦਾ ਹੈ ਕਿਉਂਕਿ ਇਸੇ ਦੁਆਲੇ ਏਸ਼ੀਆ ਦੀ ਸਭ ਤੋਂ ਵੱਡੀ ਫੌਜੀ ਛਾਉਣੀ, ਹਵਾਈ ਫੌਜ ਸਟੇਸ਼ਨ, ਇਕ ਕੇਂਦਰੀ ਸਟੇਸ਼ਨ, ਇਕ ਵੱਡੀ ਤੇਲ ਰਿਫਾਇਨਰੀ, ਤਿੰਨ ਥਰਮਲ ਪਲਾਂਟ ਤੇ ਸਿੱਖਾਂ ਦਾ ਇਕ ਤਖਤ-ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵੀ ਸਥਿਤ ਹੈ।

ਉਹਨਾਂ ਕਿਹਾ ਕਿ ਇਸਦੇ ਆਲੇ ਦੁਆਲੇ 300 ਕਿਲੋਮੀਟਰ ਤੱਕ ਕੋਈ ਹਵਾਈ ਅੱਡਾ ਨਹੀਂ ਹੈ। ਉਹਨਾਂ ਕਿਹਾ ਕਿ ਸ਼ਹਿਰ ਦੇ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡੇ ਵਿਚ ਤਬਦੀਲ ਕਰਨ ਦਾ ਢੁਕਵਾਂ ਕੇਸ ਬਣਦਾ ਹੈ। ਉਹਨਾਂ ਕਿਹਾ ਕਿ ਅੱਠ ਜ਼ਿਲ੍ਹਿਆਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀ ਕੈਨੇਡਾ ਪੜ੍ਹਦੇ ਹਨ, ਇਸ ਲਈ ਕੈਨੇਡਾ ਲਈ ਬਠਿੰਡਾ ਤੋਂ ਸਿੱਧੀਆਂ ਫਲਾਈਟਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਉਹਨਾਂ ਕਿਹਾ ਕਿ ਇਸ ਨਾਲ ਐਨ ਆਰ ਆਈ ਪਰਿਵਾਰਾਂ ਦੇ ਨਾਲ-ਨਾਲ ਦੋਵਾਂ ਥਾਵਾਂ ਵਿਚਾਲੇ ਸਫਰ ਕਰਨ ਵਾਲੇ ਪਰਿਵਾਰਾਂ ਨੂੰ ਵੀ ਚੋਖੀ ਮਦਦ ਮਿਲੇਗੀ। ਇਸ ਵੇਲੇ ਇਹਨਾਂ ਪਰਿਵਾਰਾਂ ਨੂੰ ਪੰਜਾਬ, ਹਰਿਆਣਾ ਤੇ ਰਾਜਸਥਾਨ ਤੋਂ ਦਿੱਲੀ ਜਾਣਾ ਪੈਂਦਾ ਹੈ ਤੇ ਉਧਰੋਂ ਆਉਣ ਵਾਲਿਆਂ ਨੂੰ ਸੜਕ ਮਾਰਗ ਰਾਹੀਂ ਆਉਣਾ ਪੈਂਦਾ ਹੈ।

ਬਾਦਲ ਨੇ ਕਿਹਾ ਕਿ ਇਸੇ ਤਰੀਕੇ ਦਿੱਲੀ-ਬਠਿੰਡਾ ਅਲਾਇੰਸ ਏਅਰ ਫਲਾਈਟ ਸ਼ੁਰੂ ਕਰਨ ਨਾਲ ਖਿੱਤੇ ਦਾ ਆਰਥਿਕ ਤੇ ਸਮਾਜਿਕ ਵਿਕਾਸ ਹੋ ਸਕੇਗਾ। ਉਹਨਾਂ ਕਿਹਾ ਕਿ ਦਿੱਲੀ-ਬਠਿੰਡਾ-ਦਿੱਲੀ ਫਲਾਈਟ 2016 ਵਿਚ ਸ਼ੁਰੂ ਕੀਤੀ ਗਈ ਸੀ ਜੋ ਹਫਤੇ ਵਿਚ ਪੰਜ ਵਾਰ ਚੱਲਦੀ ਸੀ ਤੇ ਇਸ ਵਿਚ 80 ਫੀਸਦੀ ਸੀਟਾਂ ਭਰ ਜਾਂਦੀਆਂ ਸਨ, ਪਰ ਕੋਰੋਨਾ ਕਾਲ ਵਿਚ ਇਹ ਫਲਾਈਟ ਬੰਦ ਕਰ ਦਿੱਤੀ ਗਈ। ਉਹਨਾਂ ਕਿਹਾ ਕਿ ਸਤੰਬਰ 2023 ਤੋਂ ਬਠਿੰਡਾ-ਹਿੰਡਨ-ਬਠਿੰਡਾ ਫਲਾਈਟ ਏ ਟੀ ਆਰ ਜਹਾਜ਼ ਦੀ ਵਰਤੋਂ ਕਰਦਿਆਂ ਸ਼ੁਰੂ ਕੀਤੀ ਗਈ ਹੈ ਪਰ ਇਸਦੀ ਥਾਂ ਦਿੱਲੀ-ਬਠਿੰਡਾ ਅਲਾਇੰਸ ਫਲਾਈਟ ਸ਼ੁਰੂ ਹੋਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਸਿੱਖ ਕੌਮ ਦੇ ਦੋ ਤਖ਼ਤਾਂ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਤਖਤ ਸ੍ਰੀ ਪਟਨਾ ਸਾਹਿਬ ਨੂੰ ਜੋੜਦਿਆਂ ਫਲਾਈਟ ਸ਼ੁਰੂ ਕਰਨ ਨਾਲ ਸਿੱਖ ਸ਼ਰਧਾਲੂਆਂ ਨੂੰ ਵੱਡੀ ਸਹੂਲਤ ਮਿਲ ਸਕੇਗੀ ਅਤੇ ਉਹਨਾਂ ਨੇ ਸਿੱਖ ਕੌਮ ਦੇ ਲੰਬੇ ਸਮੇਂ ਤੋਂ ਲੰਬਿਤ ਇਹ ਮੰਗ ਪੂਰੀ ਕਰਨ ਦੀ ਅਪੀਲ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...