November 10, 2026, 9:01 am
----------- Advertisement -----------
HomeNewsBreaking Newsਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

Published on

----------- Advertisement -----------

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ ਬੰਦ ਕਰਵਾਉਣ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਸਵੇਰੇ ਰੋਕ ਦਿੱਤਾ ਹੈ । ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਵੱਡੀ ਗਿਣਤੀ ਵਿੱਚ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਅਤੇ ਉਨ੍ਹਾਂ ਦੇ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਹੀ ਧਰਨਾ ਲਾ ਦਿੱਤਾ ਗਿਆ ।ਬਠਿੰਡਾ ਤੋਂ ਇਲਾਵਾ ਪੂਰੇ ਜ਼ਿਲ੍ਹੇ ਦੇ ਤਕਰੀਬਨ 1 ਹਜ਼ਾਰ ਪੁਲਿਸ ਜਵਾਨਾ ਨੂੰ ਤਾਇਨਾਤ ਕੀਤਾ ਗਿਆ ਹੈ । ਜਦੋਂ ਕਿਸਾਨਾਂ ਨੂੰ ਪਤਾ ਚੱਲਿਆ ਕਿ ਪਾਈਪ ਲਾਈਨ ਦਾ ਕੰਮ ਬੰਦ ਹੈ ਤਾਂ ਉਨ੍ਹਾਂ ਨੇ ਕੂਚ ਕਰਨ ਦਾ ਫੈਸਲਾ ਟਾਲ ਦਿੱਤਾ ।ਪ੍ਰਸ਼ਾਸਨ ਅਤੇ ਕਿਸਾਨ ਯੂਨੀਅਨ ਦੀ ਮੀਟਿੰਗ ਤੋਂ ਬਾਅਦ ਸਹਿਮਤੀ ਬਣੀ ਹੈ ਕਿ 13 ਦਸੰਬਰ ਤੱਕ ਕੰਪਨੀ ਪਾਈਪ ਲਾਈਨ ਦਾ ਕੰਮ ਬੰਦ ਰੱਖੇਗੀ ।ਉਸ ਦਿਨ ਮੁੜ ਤੋਂ ਬੈਠਕ ਹੋਵੇਗੀ । ਮੀਟਿੰਗ ਵਿੱਚ ਪੁਲਿਸ ਦੀ ਗੱਡੀਆਂ ਨਾਲ ਭੰਨ-ਤੋੜ ਕਰਨ ਵਾਲਿਆ ਖਿਲਾਫ ਕੇਸ ਵਾਪਸ ਲੈਣ ‘ਤੇ ਵੀ ਗੱਲਬਾਤ ਹੋਈ । ਇਸ ਤੋਂ ਇਵਾਵਾ ਜਿੰਨਾਂ ਕਿਸਾਨਾਂ ਨੂੰ ਘੱਟ ਮੁਆਵਜ਼ਾ ਦਿੱਤਾ ਗਿਆ ਹੈ ਉਨ੍ਹਾਂ ਦੇ ਮਾਮਲੇ ਕੰਪਨੀ ਨੂੰ ਭੇਜਣ ਦੀ ਗੱਲ ਵੀ ਕਹੀ ਗਈ ਹੈ ।ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮੁੱਦਾ 13 ਦਸੰਬਰ ਨੂੰ ਕਾਨੂੰਨੀ ਮਾਹਿਰਾ ਦੀ ਰਾਇ ਤੋਂ ਬਾਅਦ ਵੇਖਿਆ ਜਾਵੇਗਾ । ਇਸ ਸਹਿਮਤੀ ਦਾ ਐਲਾਨ ਬਠਿੰਡਾ ਦੇ ADC ਨੇ ਮੰਚ ਤੋਂ ਕੀਤਾ ਸੀ। ਬੈਠਕ ਵਿੱਚ ਬਠਿੰਡਾ ਦੇ ਡਿਪਟੀ ਕਮਿਸ਼ਨਰ,SSP,ਗੈੱਸ ਪਾਈਪ ਲਾਈਨ ਕੰਪਨੀ ਦੇ ਉੱਚ ਅਧਿਕਾਰੀ ਵੀ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...