September 3, 2026, 12:20 am
----------- Advertisement -----------
HomeNewsBreaking Newsਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਛੁੱਟੀ ਦਾ ਵਿਰੋਧ ਕਰਨ 'ਤੇ...

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਛੁੱਟੀ ਦਾ ਵਿਰੋਧ ਕਰਨ ‘ਤੇ ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕ ਦੀ ਕੀਤੀ ਆਲੋਚਨਾ

Published on

----------- Advertisement -----------

ਚੰਡੀਗੜ੍ਹ, 22 ਮਾਰਚ: 16ਵੀਂ ਪੰਜਾਬ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੇ ਤੀਜੇ ਦਿਨ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਸਦਨ ਦੇ ਆਗੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਵਜੋਂ ਇਹਨਾਂ ਮਹਾਨ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਉੱਤੇ 23 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ।
ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼ਹੀਦੀ ਦਿਹਾੜੇ ‘ਤੇ ਛੁੱਟੀ ਦਾ ਐਲਾਨ ਕਰਨ ਦੀ ਬਜਾਏ ਸਾਰੇ ਸਕੂਲ-ਕਾਲਜ ਖੁੱਲ੍ਹੇ ਰੱਖਣ ਦੀ ਮੰਗ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਇਹ ਛੁੱਟੀ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਐਲਾਨੀ ਗਈ ਹੈ।
ਇਸ ਦਿਹਾੜੇ ‘ਤੇ ਸੂਬਾ ਪੱਧਰੀ ਛੁੱਟੀ ਐਲਾਨੇ ਜਾਣ ਦੇ ਤਰਕ ਨੂੰ ਸਪੱਸ਼ਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਇਹ ਛੁੱਟੀ ਸਥਾਨਕ ਤੌਰ ‘ਤੇ ਸਿਰਫ਼ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਹੀ ਐਲਾਨੀ ਜਾਂਦੀ ਸੀ ਤਾਂ ਜੋ ਆਸ-ਪਾਸ ਦੇ ਇਲਾਕੇ ਦੇ ਲੋਕ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਸ਼ਹੀਦੀ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕਰ ਸਕਣ। ਹੁਣ ਸਾਡੀ ਸਰਕਾਰ ਨੇ ਸੂਬਾ ਭਰ ਵਿੱਚ ਇਸ ਦਿਨ ਗਜ਼ਟਿਡ ਛੁੱਟੀ ਐਲਾਨਣ ਦਾ ਫੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਪੰਜਾਬ ਵਾਸੀ ਖਟਕੜ ਕਲਾਂ ਅਤੇ ਹੁਸੈਨੀਵਾਲਾ ਵਿਖੇ ਜਾ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਹੀਦ ਪੂਰੀ ਕੌਮ ਨਾਲ ਸਬੰਧਤ ਹਨ ਅਤੇ ਇਸ ਲਈ ਉਹਨਾਂ ਨੂੰ ਇੱਕ ਜਗ੍ਹਾ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ।

ਇਸ ਮੌਕੇ ‘ਤੇ ਵਿਅੰਗ ਕੱਸਦਿਆਂ ਸਦਨ ਦੇ ਆਗੂ ਭਗਵੰਤ ਮਾਨ ਨੇ ਰਾਜਾ ਵੜਿੰਗ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਦੱਸਣ ਲਈ ਕਿਹਾ, ਜਿਸ ਦਾ ਉਹ ਜਵਾਬ ਦੇਣ ਵਿੱਚ ਅਸਫਲ ਰਹੇ। ਇਸ ਤੋਂ ਹੈਰਾਨ ਹੋ ਕੇ ਭਗਵੰਤ ਮਾਨ ਨੇ ਉਨ੍ਹਾਂ (ਰਾਜਾ ਵੜਿੰਗ) ਨੂੰ ਇਹ ਨੋਟ ਕਰਨ ਲਈ ਕਿਹਾ ਕਿ ਮਹਾਨ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਨੂੰ ਹੁੰਦਾ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਡੇ ਨੌਜਵਾਨਾਂ ਨੂੰ ਇਹਨਾਂ ਮਹਾਨ ਸ਼ਹੀਦਾਂ ਦੀ ਵਿਚਾਰਧਾਰਾ ਅਤੇ ਦਰਸ਼ਨ ਤੋਂ ਜਾਣੂ ਕਰਵਾਉਣ ਲਈ ਸੂਬੇ ਭਰ ਦੇ ਸਕੂਲਾਂ, ਕਾਲਜਾਂ ਤੋਂ ਇਲਾਵਾ ਹੋਰ ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ, ਗੋਸ਼ਟੀ ਆਦਿ ਮੁਕਾਬਲੇ ਅਤੇ ਹੋਰ ਕਈ ਸਮਾਗਮਾਂ ਦੀ ਲੜੀ ਦਾ ਆਯੋਜਨ ਕਰਕੇ ਇਸ ਦਿਨ ਨੂੰ ਵੱਡੇ ਪੱਧਰ ‘ਤੇ ਮਨਾਉਣ ਦੀ ਯੋਜਨਾ ਬਣਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...