November 21, 2026, 8:26 pm
----------- Advertisement -----------
HomeNewsBreaking Newsਭਗਵੰਤ ਮਾਨ ਵੱਲੋਂ ਪਟਿਆਲਾ 'ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ...

ਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ

Published on

----------- Advertisement -----------

ਸੂਬੇ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਵਚਨਬੱਧਤਾ ਦੁਹਰਾਈ

ਕਿਸੇ ਨੂੰ ਵੀ ਪੰਜਾਬ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਚੰਡੀਗੜ੍ਹ, 29 ਅਪਰੈਲ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਪਟਿਆਲਾ ਵਿੱਚ ਹਿੰਸਕ ਝੜਪਾਂ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਸ਼ਾਮ ਇੱਥੇ ਮੁੱਖ ਮੰਤਰੀ ਰਿਹਾਇਸ਼ ਵਿਖੇ ਸੂਬਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਮੌਜੂਦਾ ਸਥਿਤੀ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਨਿਰੰਤਰ ਜਾਣੂੰ ਕਰਵਾਉਂਦੇ ਰਹਿਣ ਦੇ ਨਿਰਦੇਸ਼ ਦਿੱਤੇ।

ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਦੀ ਵਿਅਕਤੀ ਨੂੰ ਵੀ ਕਿਸੇ ਵੀ ਕੀਮਤ ’ਤੇ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਵੱਲੋਂ ਲਗਾਤਾਰ ਚੌਕਸੀ ਵਰਤਣ ਕਾਰਨ ਪੰਜਾਬ ਅਜੇ ਵੀ ਦੇਸ਼ ਭਰ ਦੇ ਸਭ ਤੋਂ ਸ਼ਾਂਤਮਈ ਸੂਬਿਆਂ ਵਿੱਚੋਂ ਇੱਕ ਹੈ।

ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਾਨੂੰਨ ਵਿਵਸਥਾ ਸੂਬੇ ਦਾ ਮੁੱਖ ਸਰੋਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਕਿਉਂ ਨਾ ਰੱਖਦਾ ਹੋਵੇ, ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਬਹੁਤ ਜ਼ਿਆਦਾ ਸੰਵੇਦਨਸ਼ੀਲ ਹੈ ਕਿਉਂਕਿ ਦੁਸ਼ਮਣ ਤਾਕਤਾਂ ਇਸ ਨੂੰ ਨਿਸ਼ਾਨਾ ਬਣਾਉਣਾ ਦੀ ਤਾਕ ਵਿਚ ਰਹਿੰਦੀਆਂ ਹਨ ਜੋ ਆਪਣੇ ਸੌੜੇ ਹਿੱਤਾਂ ਲਈ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ ਪਰ ਸੂਬਾ ਸਰਕਾਰ ਦੀ ਸਖ਼ਤ ਚੌਕਸੀ ਕਾਰਨ ਅਜਿਹੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਵਾਰ-ਵਾਰ ਸਿਰੇ ਨਹੀਂ ਚੜ੍ਹਨ ਦਿੱਤਾ ਗਿਆ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖ਼ਤ ਘਾਲਣਾ ਘਾਲੀ ਹੈ। ਉਨ੍ਹਾਂ ਨੇ ਭਰੋਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਨੱਥ ਪਾ ਕੇ ਦੇਸ਼ ਦੀ ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਿਆ ਜਾਵੇਗਾ।

ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਡੀ.ਜੀ.ਪੀ. ਵੀ.ਕੇ. ਭਾਵਰਾ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...