ਚੰਡੀਗੜ੍ਹ : – ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਸੰਭਾਲ ਲਈ ਹੈ। ਉਹ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਕੁਝ ਘੰਟੇ ਬਾਅਦ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਪੁੱਜੇ। ਇੱਥੇ ਪੁਲੀਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ। ਪੰਜਾਬ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਜਿਸ ਤੋਂ ਬਾਅਦ ਉਹ ਅਧਿਕਾਰੀਆਂ ਦੀ ਮੀਟਿੰਗ ਕਰਕੇ ਸਰਕਾਰ ਦੇ ਕੰਮਕਾਜ ਦਾ ਵੇਰਵਾ ਲੈਣਗੇ।
















