August 1, 2026, 4:16 am
----------- Advertisement -----------
HomeNewsBreaking Newsਭਗਵੰਤ ਮਾਨ ਦੇ 10 ਕੈਬਨਿਟ ਮੰਤਰੀਆਂ ਨੇ ਚੁੱਕੀ ਸਹੁੰ

ਭਗਵੰਤ ਮਾਨ ਦੇ 10 ਕੈਬਨਿਟ ਮੰਤਰੀਆਂ ਨੇ ਚੁੱਕੀ ਸਹੁੰ

Published on

----------- Advertisement -----------

ਚੰਡੀਗੜ੍ਹ, 19 ਮਾਰਚ 2022 – ਪੰਜਾਬ ਕੈਬਨਿਟ ਦੇ 10 ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਜਦੋਂ ਕਿ ਅਜੇ ਮਹਿਕਮਿਆਂ ਦੀ ਵੰਡ ਕੀਤੀ ਜਾਣੀ ਹੈ। 10 ਮੰਤਰੀ ਸਹੁੰ ਚੱਕ ਚੁੱਕ ਹਨ, ਜਿਨ੍ਹਾਂ ‘ਚੋਂ 8 ਪਹਿਲੀ ਵਾਰ ਵਿਧਾਇਕ ਬਣੇ ਹਨ। ਸਭ ਤੋਂ ਪਹਿਲਾਂ ਵਿਧਾਇਕ ਹਰਪਾਲ ਚੀਮਾ ਨੇ ਮੰਤਰੀ ਵਜੋਂ ਸਹੁੰ ਚੁੱਕੀ। ਉਹ ਮਾਨ ਸਰਕਾਰ ਦਾ ਦਲਿਤ ਚਿਹਰਾ ਹੈ। ਇਸ ਉਪਰੰਤ ਡਾ: ਬਲਜੀਤ ਕੌਰ ਨੇ ਸਹੁੰ ਚੁੱਕੀ। ਤੀਜੇ ਨੰਬਰ ‘ਤੇ ਹਰਭਜਨ ਸਿੰਘ ਈ.ਟੀ.ਓ. ਸਹੁੰ ਚੁੱਕਣ ਤੋਂ ਬਾਅਦ ਦੁਪਹਿਰ 2 ਵਜੇ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ।

ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। ਇਸ ਲਈ ਮੰਤਰੀ ਮੰਡਲ ਦਾ ਵਿਸਤਾਰ ਬਾਅਦ ਵਿੱਚ 7 ​​ਨਵੇਂ ਮੰਤਰੀਆਂ ਲਈ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਹ ਸਮਾਗਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਹੋਇਆ।

ਸਹੁੰ ਚੁੱਕ ਸਮਾਗਮ ਲਈ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਪਰਿਵਾਰ ਸਮੇਤ ਪੁੱਜੇ ਹਨ। ਮੰਤਰੀ ਬਣਨ ਵਾਲੇ ਵਿਧਾਇਕ ਵੀ ਪਰਿਵਾਰ ਨੂੰ ਨਾਲ ਲੈ ਕੇ ਆਏ ਹਨ। ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿੱਚ ਸੀਐਮ ਭਗਵੰਤ ਮਾਨ ਦੇ ਬੇਟੇ ਦਿਲਸ਼ਾਨ ਮਾਨ ਅਤੇ ਬੇਟੀ ਸੀਰਤ ਕੌਰ ਮਾਨ ਵੀ ਪਹੁੰਚੇ ਹਨ।

  • ਹਰਪਾਲ ਚੀਮਾ ਨੇ ਸਭ ਤੋਂ ਪਹਿਲਾਂ ਅਹੁਦੇ ਦੀ ਸਹੁੰ ਚੁੱਕੀ
  • ਦੂਜੇ ਨੰਬਰ ’ਤੇ ਡਾ: ਬਲਜੀਤ ਕੌਰ ਨੇ ਸਹੁੰ ਚੁੱਕੀ
  • ਤੀਜੇ ਨੰਬਰ ‘ਤੇ ਹਰਭਜਨ ਸਿੰਘ ਈ.ਟੀ.ਓ. ਨੇ ਸਹੁੰ ਚੁੱਕੀ
  • ਚੌਥੇ ਨੰਬਰ ‘ਤੇ ਡਾ: ਵਿਜੇ ਸਿੰਗਲਾ ਨੇ ਸਹੁੰ ਚੁੱਕੀ
  • ਪੰਜਵੇਂ ਨੰਬਰ ‘ਤੇ ਲਾਲਚੰਦ ਕਟਾਰੂਚੱਕ ਨੇ ਸਹੁੰ ਚੁੱਕੀ
  • ਛੇਵੇਂ ਨੰਬਰ ’ਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਸਹੁੰ ਚੁੱਕੀ
  • ਸੱਤਵੇਂ ਨੰਬਰ ’ਤੇ ਕੁਲਦੀਪ ਧਾਲੀਵਾਲ ਨੂੰ ਸਹੁੰ ਚੁਕਾਈ ਗਈ
  • ਅੱਠਵੇਂ ਨੰਬਰ ’ਤੇ ਲਾਲਜੀਤ ਸਿੰਘ ਭੁੱਲਰ ਨੂੰ ਸਹੁੰ ਚੁਕਾਈ ਗਈ
  • ਨੌਵੇਂ ਨੰਬਰ ‘ਤੇ ਬ੍ਰਹਮ ਸ਼ੰਕਰ ਨੇ ਸਹੁੰ ਚੁੱਕੀ
  • ਦਸਵੇਂ ਨੰਬਰ ‘ਤੇ ਹਰਜੋਤ ਸਿੰਘ ਬੈਂਸ ਨੇ ਸਹੁੰ ਚੁੱਕੀ
----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...