ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ, ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ ਜ਼ਮਾਨਤ ਅਰਜ਼ੀ ਰੱਦ | ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਉਹ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਹੈ। ਇਸ ਘੁਟਾਲੇ ਦੀ ਜਾਂਚ ਕਰਦੇ ਹੋਏ ਵਿਜੀਲੈਂਸ ਨੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਆਸ਼ੂ ਨੂੰ 3 ਵਾਰ 8 ਦਿਨ ਦਾ ਰਿਮਾਂਡ ਲੈਣ ਤੋਂ ਬਾਅਦ 31 ਅਗਸਤ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ ।
ਆਸ਼ੂ ਖਿਲਾਫ ਵਿਜੀਲੈਂਸ ਕੋਲ ਕਈ ਸ਼ਿਕਾਇਤਾਂ ਆ ਰਹੀਆਂ ਹਨ। ਇਸ ਵੇਲੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਦੇ ਹੱਥ ਖਾਲੀ ਨਜ਼ਰ ਆ ਰਹੇ ਹਨ ਕਿਉਂਕਿ ਵਿਜੀਲੈਂਸ ਠੇਕੇਦਾਰ ਤੇਲੂਰਾਮ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ 7 ਮੁਲਜ਼ਮਾਂ ਵਿੱਚੋਂ ਸਿਰਫ਼ ਦੋ ਵਿਅਕਤੀਆਂ ਨੂੰ ਹੀ ਕਾਬੂ ਕਰ ਸਕੀ ਹੈ।
----------- Advertisement -----------
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ
Published on
----------- Advertisement -----------
----------- Advertisement -----------












