October 18, 2026, 7:25 am
----------- Advertisement -----------
HomeNewsBreaking Newsਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

Published on

----------- Advertisement -----------

ਪੰਜਾਬ ਕੈਬਨਿਟ ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਸੋਮਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਨਾਂ ਦੀ ਨਵੀਂ ਯੋਜਨਾ ਸ਼ੁਰੂ ਕੀਤੀ ਹੈ।ਇਸ ਸਕੀਮ ਤਹਿਤ ਪੰਜਾਬ ਦੇ ਬਜ਼ੁਰਗ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਨਗੇ। ਇਹ ਸਕੀਮ ਆਉਣ ਵਾਲੇ ਗੁਰੂਪੁਰਬ ਤੋਂ ਲਾਗੂ ਕੀਤੀ ਜਾਵੇਗੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ। ਇਹ ਸਕੀਮ ਆਉਣ ਵਾਲੇ ਗੁਰੂਪੁਰਬ ਤੋਂ ਸ਼ੁਰੂ ਕੀਤੀ ਜਾਵੇਗੀ। ਬਜ਼ੁਰਗਾਂ ਨੂੰ ਨਾਂਦੇੜ ਸਾਹਿਬ, ਵਾਰਾਣਸੀ, ਮਾਤਾ ਨੈਣਾ ਦੇਵੀ, ਜਵਾਲਾਜੀ, ਸਾਲਾਸਰ ਧਾਮ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ।
ਇਸ ਦੇ ਨਾਲ ਹੀ ਸ਼ਹੀਦਾਂ ਦੀਆਂ ਵਿਧਵਾਵਾਂ ਅਤੇ ਪੈਰਾ ਮਿਲਟਰੀ ਫੋਰਸ ਵਿੱਚ ਸੇਵਾ ਕਰਦੇ ਹੋਏ ਅਪਾਹਜ ਹੋਣ ਵਾਲੇ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਵਪਾਰੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਾਨੂੰਗੋ ਅਤੇ ਪਟਵਾਰੀਆਂ ਦਾ ਸਾਂਝਾ ਕਾਡਰ ਵੀ ਐਲਾਨਿਆ ਗਿਆ ਹੈ।
ਪੰਜਾਬ ਵਿੱਚ ਸ਼ਹੀਦਾਂ ਦੀਆਂ ਵਿਧਵਾਵਾਂ ਨੂੰ ਪਹਿਲਾਂ 10,000 ਰੁਪਏ ਪੈਨਸ਼ਨ ਦਿੱਤੀ ਜਾਂਦੀ ਸੀ। ਹੁਣ ਇਸ ਨੂੰ ਵਧਾ ਕੇ 20 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਰਧ ਸੈਨਿਕ ਬਲਾਂ ਵਿੱਚ ਜ਼ਖ਼ਮੀ ਹੋਣ ਵਾਲੇ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਪਹਿਲਾਂ 76 ਤੋਂ 100 ਫੀਸਦੀ ਅੰਗਹੀਣ ਲੋਕਾਂ ਨੂੰ 4 ਲੱਖ ਰੁਪਏ ਮਿਲਦੇ ਸਨ। ਪਹਿਲਾਂ ਇਹ 20 ਲੱਖ ਰੁਪਏ ਸੀ ਅਤੇ ਹੁਣ ਇਸ ਨੂੰ ਵਧਾ ਕੇ 40 ਲੱਖ ਰੁਪਏ ਕਰ ਦਿੱਤਾ ਗਿਆ ਹੈ। 51 ਫੀਸਦੀ ਤੋਂ 75 ਫੀਸਦੀ ਤੱਕ ਦੇ ਅੰਗਹੀਣਾਂ ਲਈ ਸਹਾਇਤਾ ਰਾਸ਼ੀ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਅਤੇ 25 ਤੋਂ 50 ਫੀਸਦੀ ਤੱਕ ਦੇ ਅੰਗਹੀਣਾਂ ਲਈ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ।

ਇਸ ਤੋਂ ਬਾਅਦ ਕਾਨੂੰਗੋ ਅਤੇ ਪਟਵਾਰੀਆਂ ਬਾਰੇ ਇਕ ਫੈਸਲਾ ਹੋਇਆ ਹੈ। ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਜ਼ਮੀਨ ਨਾਲ ਸਬੰਧਤ ਮਾਲ ਰਿਕਾਰਡ ਤਿਆਰ ਕਰਨ ਅਤੇ ਸਾਂਭ-ਸੰਭਾਲ ਕਰਨ ਤੋਂ ਇਲਾਵਾ ਪੁਰਾਣੇ ਮਾਲ ਰਿਕਾਰਡ ਦੀ ਸੰਭਾਲ ਕੀਤੀ ਜਾ ਸਕੇਗੀ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਕਦਮ ਨਾਲ ਜ਼ਮੀਨੀ ਰਿਕਾਰਡ ਵਿੱਚ ਤਰੁੱਟੀਆਂ ਹੋਣ ਕਰਕੇ ਹੁੰਦੀ ਮੁਕੱਦਮੇਬਾਜ਼ੀ ਨੂੰ ਘਟਾਉਣ ਵਿੱਚ ਮਦਦ ਮਿਲੇਗੀ।

ਮੰਤਰੀ ਮੰਡਲ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਹੋਰ ਗਜ਼ਟਿਡ ਤੇ ਨਾਨ-ਗਜ਼ਟਿਡ ਐਸ.ਸੀ., ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਅਤੇ ਹੋਰ ਨਾਲ ਸਬੰਧਤ ਸਬ-ਕਮੇਟੀ ਦੇ ਗਠਨ ਅਤੇ ਸੋਧਾਂ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਜੀ.ਓ.ਜੀ. ਨਾਲ ਸਬੰਧਤ ਮਸਲਿਆਂ ਲਈ ਨੁਮਾਇੰਦੇ ਅਤੇ 31 ਮੈਂਬਰੀ ਕੋਰ ਕਮੇਟੀ ਨਾਲ ਜੁੜੇ ਮੁੱਦਿਆਂ ਲਈ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...