September 4, 2026, 4:29 pm
----------- Advertisement -----------
HomeNewsBreaking Newsਮੂਸੇਵਾਲਾ ਦੇ ਕਤਲ ਤੋਂ ਬਾਅਦ ਹੋਈ ਵੱਡੀ ਗੈਂਗਵਾਰ; ਪੇਸ਼ੀ 'ਤੇ ਆਏ ਬਿਸ਼ਨੋਈ...

ਮੂਸੇਵਾਲਾ ਦੇ ਕਤਲ ਤੋਂ ਬਾਅਦ ਹੋਈ ਵੱਡੀ ਗੈਂਗਵਾਰ; ਪੇਸ਼ੀ ‘ਤੇ ਆਏ ਬਿਸ਼ਨੋਈ ਦਾ ਗੋਲੀਆਂ ਮਾਰ ਕੇ ਕਤਲ

Published on

----------- Advertisement -----------

ਰਾਜਸਥਾਨ ਦੇ ਨਾਗੌਰ ਕੋਰਟ ਕੰਪਲੈਕਸ ‘ਚ ਸੋਮਵਾਰ ਨੂੰ ਦਿਨ ਦਿਹਾੜੇ ਗੈਂਗ ਵਾਰ ਸ਼ੁਰੂ ਹੋ ਗਿਆ। ਸ਼ੂਟਰਾਂ ਨੇ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਅਦਾਲਤ ਦੇ ਬਾਹਰ ਪੁਲਿਸ ਦੇ ਸਾਹਮਣੇ ਗੋਲੀ ਮਾਰ ਦਿੱਤੀ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੰਦੀਪ ਬਿਸ਼ਨੋਈ ਨਾਗੌਰ ਜੇਲ੍ਹ ਵਿੱਚ ਹੀ ਬੰਦ ਸੀ। ਨਾਗੌਰ ਪੁਲੀਸ ਦੁਪਹਿਰ ਵੇਲੇ ਗੈਂਗਸਟਰ ਸੰਦੀਪ ਨੂੰ ਲੈ ਕੇ ਅਦਾਲਤ ਵਿੱਚ ਪੁੱਜੀ ਸੀ। ਇਸ ਦੌਰਾਨ ਕਾਰ ‘ਚ ਆਏ ਸ਼ੂਟਰਾਂ ਨੇ ਗੈਂਗਸਟਰ ਸੰਦੀਪ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਗੋਲੀ ਚਲਾਉਣ ਵਾਲੇ ਹਰਿਆਣਾ ਦੇ ਰਹਿਣ ਵਾਲੇ ਸਨ। 9 ਦੇ ਕਰੀਬ ਬਦਮਾਸ਼ਾਂ ਨੇ ਫਾਇਰਿੰਗ ਕੀਤੀ। ਸਾਰੇ ਸ਼ੂਟਰ ਕਾਲੇ ਰੰਗ ਦੀ ਸਕਾਰਪੀਓ ਗੱਡੀ ਵਿੱਚ ਆਏ ਸਨ।
ਬਦਮਾਸ਼ਾਂ ਦੀ ਭਾਲ ਲਈ ਪੁਲਿਸ ਨੇ ਨਾਗੌਰ ਦੇ ਆਸਪਾਸ ਨਾਕਾਬੰਦੀ ਕਰ ਦਿੱਤੀ ਹੈ। ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਅਦਾਲਤ ਦੇ ਬਾਹਰ ਭਾਰੀ ਭੀੜ ਇਕੱਠੀ ਹੋ ਗਈ। ਸੰਦੀਪ ਬਿਸ਼ਨੋਈ ਦੀ ਲਾਸ਼ ਨੂੰ ਹਸਪਤਾਲ ‘ਚ ਰਖਵਾਇਆ ਗਿਆ ਹੈ। ਸੰਦੀਪ ਸੁਪਾਰੀ ਕਿਲਰ ਸੀ। ਸੰਦੀਪ ਬਿਸ਼ਨੋਈ ਹਰਿਆਣਾ ਦਾ ਇੱਕ ਬਦਨਾਮ ਗੈਂਗਸਟਰ ਅਤੇ ਸੁਪਾਰੀ ਕਿਲਰ ਸੀ। ਉਹ ਸੇਠੀ ਗੈਂਗ ਨਾਲ ਜੁੜਿਆ ਹੋਇਆ ਸੀ। ਪੁਲੀਸ ਅਧਿਕਾਰੀਆਂ ਅਨੁਸਾਰ ਉਹ ਸ਼ਰਾਬ ਦੀ ਤਸਕਰੀ ਦੇ ਨਾਲ-ਨਾਲ ਸੁਪਾਰੀ ਦਾ ਕੰਮ ਵੀ ਕਰਦਾ ਸੀ। ਉਸ ਨੇ ਨਾਗੌਰ ਵਿੱਚ ਇੱਕ ਵਪਾਰੀ ਦਾ ਕਤਲ ਵੀ ਕੀਤਾ ਸੀ। ਪੁਲਿਸ ਇਸ ਨੂੰ ਗੈਂਗ ਵਾਰ ਮੰਨ ਰਹੀ ਹੈ।
ਭੀਲਵਾੜਾ ‘ਚ ਦੋ ਕਾਂਸਟੇਬਲਾਂ ਦਾ ਕਤਲ ਕਰਨ ਵਾਲਾ ਤਸਕਰ ਰਾਜੂ ਫੌਜੀ ਅਤੇ ਗੈਂਗਸਟਰ ਸੰਦੀਪ ਵਿਸ਼ਨੋਈ ਖਾਸ ਦੋਸਤ ਸਨ। ਇਹ ਸੰਦੀਪ ਹੀ ਸੀ ਜਿਸ ਨੇ ਪੁਲਿਸ ਵਾਲਿਆਂ ਨੂੰ ਮਾਰਨ ਲਈ ਰਾਜੂ ਫੌਜੀ ਨੂੰ ਹਥਿਆਰ ਦਿੱਤੇ ਸਨ। ਸੰਦੀਪ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਸੀ ਕਿ ਉਸਨੇ ਆਪਣੇ ਗਿਰੋਹ ਨੂੰ ਚਲਾਉਣ ਲਈ ਉੱਤਰ ਪ੍ਰਦੇਸ਼ ਦੇ ਇੱਕ ਸਪਲਾਇਰ ਤੋਂ ਹਥਿਆਰ ਖਰੀਦੇ ਸਨ।
ਤਿੰਨ ਸਾਲ ਪਹਿਲਾਂ 29 ਨਵੰਬਰ 2019 ਨੂੰ ਨਾਗੌਰ ਕਤਲ ਕਾਂਡ ਵਿੱਚ ਸੰਦੀਪ ਵਿਸ਼ਨੋਈ ਦਾ ਨਾਮ ਪਹਿਲੀ ਵਾਰ ਸਾਹਮਣੇ ਆਇਆ ਸੀ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਕ ਔਰਤ ਨੇ ਆਪਣੇ ਪਤੀ ਦੇ ਕਤਲ ਦਾ ਬਦਲਾ ਲੈਣ ਲਈ ਕਤਲ ਦੀ ਸਾਜ਼ਿਸ਼ ਰਚੀ ਸੀ। ਔਰਤ ਨੇ ਕਤਲ ਲਈ ਸੰਦੀਪ ਬਿਸ਼ਨੋਈ ਨੂੰ 30 ਲੱਖ ਦੀ ਸੁਪਾਰੀ ਦਿੱਤੀ ਸੀ। ਇਸ ਮਾਮਲੇ ਵਿੱਚ ਗੈਂਗਸਟਰ ਸੰਦੀਪ ਨਾਗੌਰ ਜੇਲ੍ਹ ਵਿੱਚ ਬੰਦ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...