June 19, 2026, 8:00 am
----------- Advertisement -----------
HomeNewsBreaking Newsਬੀਜੇਪੀ ਵੱਲੋਂ ਵਿਧਾਨ ਸਭਾ ਚੋਣਾਂ ਲਈ 13 ਲੋਕ-ਸਭਾ ਹਲਕਿਆਂ ਦੇ ਚੋਣ ਇੰਚਾਰਜ...

ਬੀਜੇਪੀ ਵੱਲੋਂ ਵਿਧਾਨ ਸਭਾ ਚੋਣਾਂ ਲਈ 13 ਲੋਕ-ਸਭਾ ਹਲਕਿਆਂ ਦੇ ਚੋਣ ਇੰਚਾਰਜ ਲਾਏ ਗਏ

Published on

----------- Advertisement -----------

ਚੰਡੀਗੜ੍ਹ , 26 ਦਸੰਬਰ 2021 – ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਜਥੇਬੰਦੀ ਦੇ ਚੋਣ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਲੋਕ ਸਭਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ।

ਸੂਬਾ ਭਾਜਪਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਲੋਕ ਸਭਾ ਦੇ ਇੰਚਾਰਜ ਦੇ ਔਹਦੇ ‘ਤੇ ਅਵਿਨਾਸ਼ ਰਾਏ ਖੰਨਾ ਨੂੰ, ਲੁਧਿਆਣਾ ਲੋਕ ਸਭਾ ਦੇ ਇੰਚਾਰਜ ਵਜੋਂ ਰਜਿੰਦਰ ਮੋਹਨ ਸਿੰਘ ਛੀਨਾ, ਹੁਸ਼ਿਆਰਪੁਰ ਲੋਕ ਸਭਾ ਦੇ ਇੰਚਾਰਜ ਵਜੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਗੁਰਦਾਸਪੁਰ ਲੋਕ ਸਭਾ ਦੇ ਇੰਚਾਰਜ ਵਜੋਂ ਪ੍ਰੋ. ਰਜਿੰਦਰ ਭੰਡਾਰੀ, ਜਲੰਧਰ ਲੋਕ ਸਭਾ ਦੇ ਇੰਚਾਰਜ ਵਜੋਂ ਨਰਿੰਦਰ ਪਰਮਾਰ, ਫਿਰੋਜ਼ਪੁਰ ਲੋਕ ਸਭਾ ਦੇ ਇੰਚਾਰਜ ਵਜੋਂ ਮੋਹਨ ਲਾਲ ਗਰਗ, ਫਰੀਦਕੋਟ ਲੋਕ ਸਭਾ ਦੇ ਇੰਚਾਰਜ ਵਜੋਂ ਡੀ. ਪੀ. ਚੰਦਨ, ਖਡੂਰ ਸਾਹਿਬ ਲੋਕ ਸਭਾ ਦੇ ਇੰਚਾਰਜ ਵਜੋਂ ਕੇਵਲ ਕੁਮਾਰ, ਫਤਹਿਗੜ੍ਹ ਸਾਹਿਬ ਲੋਕ ਸਭਾ ਦੇ ਇੰਚਾਰਜ ਸ਼ਿਵਬੀਰ ਸਿੰਘ ਰਾਜਨ, ਸੰਗਰੂਰ ਲੋਕ ਸਭਾ ਦੇ ਇੰਚਾਰਜ ਵਜੋਂ ਬਿਕਰਮਜੀਤ ਸਿੰਘ ਚੀਮਾ, ਪਟਿਆਲਾ ਲੋਕ ਸਭਾ ਦੇ ਇੰਚਾਰਜ ਵਜੋਂ ਸੰਜੀਵ ਭਾਰਦਵਾਜ, ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਦੇ ਇੰਚਾਰਜ ਵਜੋਂ ਨਰੇਸ਼ ਸ਼ਰਮਾ ਅਤੇ ਬਠਿੰਡਾ ਲੋਕ ਸਭਾ ਦੇ ਇੰਚਾਰਜ ਵਜੋਂ ਡਾ: ਸੁਭਾਸ਼ ਵਰਮਾ ਨੂੰ ਨਿਯੁਕਤ ਕੀਤਾ ਗਿਆ ਹੈ।

ਡਾ: ਸ਼ਰਮਾ ਨੇ ਕਿਹਾ ਕਿ ਉਪਰੋਕਤ ਸਾਰੇ ਆਗੂ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਜਥੇਬੰਦੀ ਦੇ ਕੰਮ ਅਤੇ ਵਿਚਾਰਧਾਰਾ ਤੋਂ ਚੰਗੀ ਤਰ੍ਹਾਂ ਜਾਣੂ ਹਨI ਇਸ ਲਈ ਇਆਹ੍ਨਾਂ ਸਾਰਿਆਂ ਦੀਆਂ ਸੰਗਠਨ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇਹ ਜ਼ਿੰਮੇਵਾਰੀ ਇਹਨਾਂ ਨੂੰ ਸੌਂਪੀ ਗਈ ਹੈ। ਇਹ ਸਾਰੇ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...