ਚੰਡੀਗੜ੍ਹ : – ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ‘ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ। ਇਸ ਵਾਅਦੇ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ ਪੂਰਾ ਕਰ ਸਕਦੀ ਹੈ। ਇਸ ਸਬੰਧੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਜਲਦੀ ਹੀ 1000 ਰੁਪਏ ਪ੍ਰਤੀ ਮਹੀਨਾ ਮਿਲਣਗੇ। ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਇਹ ਵਾਅਦਾ 1-2 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ।
ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ-ਦੋ ਮਹੀਨਿਆਂ ਵਿੱਚ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਇਸ ਤੋਂ ਬਾਅਦ ਔਰਤਾਂ ਦੇ ਖਾਤੇ ‘ਚ ਹਰ ਮਹੀਨੇ 1 ਹਜ਼ਾਰ ਰੁਪਏ ਆਉਣਗੇ।
ਇਸ ਤੋਂ ਇਲਾਵਾ ਡਾ: ਬਲਜੀਤ ਕੌਰ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਸੂਬੇ ਵਿਚ ਔਰਤਾਂ ਦੀ ਹਾਲਤ ਵਿਚ ਸੁਧਾਰ ਕੀਤਾ ਜਾਵੇ | ਅਸੀਂ ਆਪਣਾ ਵਾਅਦਾ ਨਿਭਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਇਹ ਵਾਅਦਾ ਜਲਦੀ ਹੀ ਪੂਰਾ ਕੀਤਾ ਜਾਵੇਗਾ। ਸਾਡੀ ਦੂਜੀ ਗਾਰੰਟੀ ਦੇ ਤਹਿਤ ਅਸੀਂ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਵਾਂਗੇ। ਇਸ ਤੋਂ ਇਲਾਵਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸਰਕਾਰ ਮਹਿਲਾ ਸੁਰੱਖਿਆ ਐਕਟ ਵਿੱਚ ਸੋਧ ਕਰਨ ਜਾ ਰਹੀ ਹੈ। ਜਿਸ ਤਹਿਤ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਹੋਰ ਸਖ਼ਤ ਪ੍ਰਬੰਧ ਕੀਤੇ ਜਾਣਗੇ।
----------- Advertisement -----------
ਕੈਬਨਿਟ ਮੰਤਰੀ ਬਲਜੀਤ ਕੌਰ ਦਾ ਵੱਡਾ ਬਿਆਨ- “ਪੰਜਾਬ ਦੀਆਂ ਔਰਤਾਂ ਨੂੰ ਜਲਦੀ ਮਿਲੇਗਾ 1000 ਰੁਪਏ ਮਹੀਨਾ”
Published on
----------- Advertisement -----------
----------- Advertisement -----------












