September 3, 2026, 12:21 am
----------- Advertisement -----------
HomeNewsBreaking Newsਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਸੰਭਾਲਿਆ ਅਹੁਦਾ

Published on

----------- Advertisement -----------

ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਡਾ. ਵਿਜੈ ਕੁਮਾਰ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਕੰਬੋਜ, ਕੁਲਵੰਤ ਸਿੰਘ ਪੰਡੋਰੀ, ਬਲਕਾਰ ਸਿੰਘ ਸਿੱਧੂ, ਗੁਰਦਿੱਤ ਸਿੰਘ ਸੇਖੋਂ ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਆਲੋਕ ਸ਼ੇਖਰ, ਅਮਿਤ ਕੁਮਾਰ ਆਈ.ਏ.ਐਸ., ਕੁਮਾਰ ਰਾਹੁਲ ਆਈ.ਏ.ਐਸ, ਭੁਪਿੰਦਰ ਸਿੰਘ ਆਈ.ਏ.ਐਸ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਅਹੁਦਾ ਸੰਭਾਲਣ ਉਪਰੰਤ ਡਾ. ਵਿਜੈ ਕੁਮਾਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੀ ਵੀ ਉਸਾਰੂ ਨੀਤੀ ਨਹੀਂ ਅਪਣਾਈ।

ਉਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਸੂਬੇ ਦੇ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿਚ ਨੰਬਰ ਇਕ ‘ਤੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਵਿੱਚ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਨੀਤੀ ਲਾਗੂ ਕਰਾਂਗੇ। ਉਨ੍ਹਾਂ ਡਾਕਟਰਾਂ ਅਤੇ ਪੈਰਾਂ ਮੈਡੀਕਲ ਸਟਾਫ਼ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਵੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...