December 7, 2024, 7:11 pm
----------- Advertisement -----------
HomeNewsBreaking Newsਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ...

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Published on

----------- Advertisement -----------
  • ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਮੌਕੇ ਉੱਤੇ ਦਿੱਤੇ ਪ੍ਰਸ਼ੰਸਾ ਪੱਤਰ
  • ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ – ਕੈਬਨਿਟ ਮੰਤਰੀ
  • ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਮੋਗਾ/ਚੰਡੀਗੜ੍ਹ, 24 ਅਗਸਤ 2024 – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਮੌਕੇ ਉੱਤੇ ਪ੍ਰਸ਼ੰਸਾ ਪੱਤਰ ਦਿੱਤੇ ਉਥੇ ਹੀ ਕੰਮ ਕਰਵਾਉਣ ਬਦਲੇ ਕਥਿਤ ਤੌਰ ਉੱਤੇ ਪੈਸੇ ਦੀ ਮੰਗ ਕਰਨ ਵਾਲੇ ਪੀ ਐਸ ਪੀ ਸੀ ਐਲ ਦੇ ਜੇ ਈ (ਸਬ ਡਵੀਜ਼ਨ ਬਿਲਾਸਪੁਰ) ਨੂੰ ਮੌਕੇ ਉੱਤੇ ਸਸਪੈਂਡ ਵੀ ਕਰ ਦਿੱਤਾ। ਇਸ ਤੋਂ ਇਲਾਵਾ ਪੀ ਐਸ ਪੀ ਸੀ ਐਲ ਨਾਲ ਕੰਮ ਕਰਨ ਵਾਲੀ ਇਕ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਕੁਰੱਪਸ਼ਨ ਦੇ ਦੋਸ਼ ਕਾਰਨ ਨੌਕਰੀ ਤੋਂ ਬਰਖ਼ਾਸਤ ਵੀ ਕੀਤਾ ਗਿਆ। ਇਸੇ ਤਰ੍ਹਾਂ ਵਧੀਆ ਕੰਮ ਨਾ ਕਰਨ ਵਾਲੇ ਕੁਝ ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ।

ਦੱਸਣਯੋਗ ਹੈ ਕਿ ਅੱਜ ਮੀਟਿੰਗ ਦੌਰਾਨ ਪਿੰਡ ਬਿਲਾਸਪੁਰ ਤੋਂ ਇਕ ਪਿੰਡ ਵਾਸੀ ਨੇ ਦੋਸ਼ ਲਗਾਇਆ ਕਿ ਬਿਜਲੀ ਦਾ ਖੰਬਾ ਲਗਾਉਣ ਲਈ ਉਕਤ ਜੇ ਈ ਨੇ ਨਿੱਜੀ ਕੰਪਨੀ ਦੇ ਮੁਲਾਜ਼ਮ ਰਾਹੀਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਇਸ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਮੌਕੇ ਉੱਤੇ ਹੀ ਜੇ ਈ ਨੂੰ ਸਸਪੈਂਡ ਕਰਨ ਦੇਣ ਨਾਲ ਨਿੱਜੀ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਹੁਕਮ ਜਾਰੀ ਕਰ ਦਿੱਤਾ।

ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਅਤੇ ਅਨੁਸਾਸ਼ਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਉਹਨਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਕਿਹਾ ਕਿ ਉਹ ਸਾਰੇ ਐੱਸ ਡੀ ਐੱਮਜ਼, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਰਾਹੀਂ ਸਾਰੇ ਸਕੂਲਾਂ ਦੀ ਅਚਨਚੇਤ ਚੈਕਿੰਗ ਜ਼ਰੂਰ ਕਰਵਾਉਣ। ਜਿੱਥੇ ਵੀ ਕੋਈ ਕਮੀ ਪੇਸ਼ੀ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇ।

ਮੀਟਿੰਗ ਦੌਰਾਨਹਰਭਜਨ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ। ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਲੇਬਰ ਕਾਰਡ ਬਣਾਏ ਜਾਣ। ਪਟਵਾਰੀਆਂ ਦੀ ਰੈਸ਼ਨਲਾਈਜ਼ੇਸ਼ਨ ਕੀਤੀ ਜਾਵੇ। ਕਿਸੇ ਵੀ ਨੀਂਹ ਪੱਥਰ, ਉਦਘਾਟਨ ਅਤੇ ਲੋਕ ਭਲਾਈ ਕਾਰਜਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਜ਼ਰੂਰ ਲਿਆ ਜਾਵੇ। ਉਹਨਾਂ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ, ਇਹ ਯਤਨ ਚੁਣੇ ਹੋਏ ਲੋਕ ਨੁਮਾਇਦਿਆਂ ਦੀ ਭਾਗੀਦਾਰੀ ਤੋਂ ਬਿਨਾ ਸਫਲ ਹੋਣੇ ਸੰਭਵ ਨਹੀਂ ਹਨ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨਾ ਲਾਜ਼ਮੀ ਹੈ।

ਉਹਨਾਂ ਹਦਾਇਤ ਕੀਤੀ ਕਿ ਸਾਰੇ ਸਕੂਲਾਂ, ਹਸਪਤਾਲਾਂ ਅਤੇ ਆਯੂਸ਼ ਹਸਪਤਾਲ ਦੀ ਇਮਾਰਤ ਨੂੰ ਸੋਲਰ ਊਰਜਾ ਨਾਲ ਜੋੜਿਆ ਜਾਵੇ। ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਾਰੀ ਕੈਂਪਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ। ਉਹਨਾਂ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਨੂੰ ਕਿਹਾ ਕਿ ਲੋੜ ਮੁਤਾਬਿਕ ਸਰਕਾਰੀ ਬੱਸ ਸੇਵਾ ਪਹਿਲ ਦੇ ਅਧਾਰ ਉੱਤੇ ਚਾਲੂ ਕਰਵਾਈ ਜਾਵੇ।

ਇਸ ਮੌਕੇ ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ, ਦਵਿੰਦਰਜੀਤ ਸਿੰਘ ਲਾਡੀ ਢੋਂਸ ਵਿਧਾਇਕ ਧਰਮਕੋਟ, ਡਿਪਟੀ ਕਮਿਸ਼ਨਰਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ, ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਚਾਰੂਮਿਤਾ ਦੋਵੇਂ ਵਧੀਕ ਡਿਪਟੀ ਕਮਿਸ਼ਨਰ, ਹਰਮਨਦੀਪ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ...