ਪੰਜਾਬ ਕਾਂਗਰਸ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋ ਪੰਜਾਬ ਦੀ ਸ਼ਾਂਤੀ,ਏਕਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਲਈ ਕੈਂਡਲ ਮਾਰਚ ਕੱਢਿਆ ਜਾਵੇਗਾ ਜਿਸ ਦੀ ਜਾਣਕਾਰੀ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ।

ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ” ਪੰਜਾਬ ਦਾ ਧਰੁਵੀਕਰਨ ਕਰਨ ‘ਤੇ ਤੁਲੀਆਂ ਫੁੱਟ ਪਾਊ ਤਾਕਤਾਂ ਦੇ ਵਿਰੋਧ ਲਈ ਏਕਤਾ, ਸ਼ਾਂਤੀ ਅਤੇ ਵਿਸ਼ਵ-ਵਿਆਪੀ ਭਾਈਚਾਰੇ ਲਈ ਕੈਂਡਲ ਮਾਰਚ ਕੱਢਿਆ ਜਾਵੇਗਾ। ਜੋ ਕਿ ਅੱਜ ਸ਼ਾਮ 6:30 ਵਜੇ ਅੰਮ੍ਰਿਤਸਰ ਦੇ ਬੀ ਆਰ ਅੰਬੇਡਕਰ ਦੇ ਬੁੱਤ (ਟਾਊਨ ਹਾਲ) ਤੋਂ ਜਲਿਆਂਵਾਲਾ ਬਾਗ ਤੱਕ ਕੱਢਿਆ ਜਾਵੇਗਾ।ਸਿੱਧੂ ਦਾ ਕਹਿਣਾ ਹੈ ਕਿ ‘ਪੰਜਾਬੀਅਤ’ ਦਾ ਸਮਾਜਿਕ-ਆਰਥਿਕ ਤਾਣਾ-ਬਾਣਾ ਸਾਡਾ ਅਜਿੱਤ ਹਥਿਆਰ ਹੈ।ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ‘ਚ ਹਿੰਦੂ-ਸਿੱਖਾਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਅੰਮ੍ਰਿਤਸਰ ‘ਚ ਕੈਂਡਲ ਮਾਰਚ ਕਰਨ ਦਾ ਐਲਾਨ ਕੀਤਾ ਹੈ।












