February 7, 2025, 2:08 pm
----------- Advertisement -----------
HomeNewsBreaking Newsਕੈਪਟਨ ਅਮਰਿੰਦਰ ਨੇ ਕਿਸਾਨਾਂ ਦਾ ਘਰ ਵਾਪਸੀ ਦਾ ਕੀਤਾ ਸਵਾਗਤ, ਉਮੀਦ ਪ੍ਰਗਟਾਈ...

ਕੈਪਟਨ ਅਮਰਿੰਦਰ ਨੇ ਕਿਸਾਨਾਂ ਦਾ ਘਰ ਵਾਪਸੀ ਦਾ ਕੀਤਾ ਸਵਾਗਤ, ਉਮੀਦ ਪ੍ਰਗਟਾਈ ਕਿ ਪੰਜਾਬ ਸਰਕਾਰ ਰਹਿ ਗਏ ਵਾਅਦੇ ਪੂਰੇ ਕਰੇਗੀ

Published on

----------- Advertisement -----------

ਚੰਡੀਗੜ੍ਹ, 11 ਦਸੰਬਰ 2021 – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਬਾਰਡਰਾਂ ਦੇ ਨਾਲ ਕਿਸਾਨਾਂ ਦੇ ਅੰਦੋਲਨ ਦੀ ਸਫਲਤਾਪੁਰਵਕ ਸਮਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ, ਜਿਹੜੇ ਕਿਸਾਨ 380 ਦਿਨਾਂ ਦੇ ਤਪ, ਤਿਆਗ ਅਤੇ ਤਪੱਸਿਆ ਤੋਂ ਬਾਅਦ ਘਰ ਪਰਤ ਰਹੇ ਹਨ।

ਕੈਪਟਨ ਅਮਰਿੰਦਰ ਨੇ ਪੰਜਾਬ ਚ ਘਰ ਪਰਤ ਰਹੇ ਹਜ਼ਾਰਾਂ ਕਿਸਾਨਾਂ ਦਾ ਸਵਾਗਤ ਕਰਦਿਆਂ ਅਤੇ ਉਨ੍ਹਾਂ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਅਨੁਸ਼ਾਸਨ, ਸੰਜਮ ਅਤੇ ਹਿੰਮਤ ਦੇ ਕਾਰਨ ਹੀ ਅੰਦੋਲਨ ਆਪਣੇ ਨਿਰਣਾਇਕ ਅੰਤ ਤੱਕ ਪਹੁੰਚਿਆ ਅਤੇ ਭਾਰਤ ਸਰਕਾਰ ਨੂੰ ਆਖਿਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਪਿਆ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਚ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਉਨ੍ਹਾਂ ਚੋਂ ਕਈ ਵਾਅਦਿਆਂ ਨੂੰ ਪੂਰਾ ਕਰ ਚੁੱਕੇ ਹਨ ਤੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਬਾਕੀ ਰਹਿੰਦੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨਾ ਹੁਣ ਸਰਕਾਰ ਦੇ ਹੱਥ ਹੈ।

ਕੈਪਟਨ ਅਮਰਿੰਦਰ ਨੇ ਇਸ ਮਾਮਲੇ ਦੇ ਹੱਲ ਹੋਣ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਯਾਦ ਕੀਤਾ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਇਕ ਸਾਲ ਪਹਿਲਾਂ ਵਿਅਕਤੀਗਤ ਤੌਰ ਤੇ ਕਿਸਾਨ ਅੰਦੋਲਨ ਚ ਹਿੱਸਾ ਲਿਆ ਅਤੇ ਕਿਸਾਨਾਂ ਨੂੰ ਆਪਣਾ ਪ੍ਰਦਰਸ਼ਨ ਦਿੱਲੀ ਲੈ ਕੇ ਜਾਣ ਲਈ ਸਮਰੱਥਨ ਤੇ ਉਤਸ਼ਾਹ ਦਿੱਤਾ। ਉਹ ਖੁਸ਼ ਹਨ ਕਿ ਸਾਡਾ ਉਦੇਸ਼ ਪੂਰਾ ਹੋ ਗਿਆ ਹੈ ਅਤੇ ਇਨ੍ਹਾਂ ਕਾਨੂੰਨਾਂ ਦੇ ਰੱਦ ਹੋਣ ਨਾਲ ਸਾਡੇ ਕਿਸਾਨ ਭਾਈਚਾਰੇ ਨੂੰ ਸੰਤੁਸ਼ਟੀ ਮਿਲੀ ਹੈ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੇ ਸਨ, ਪਰ ਮੰਦਭਾਗਾ ਰਿਹਾ ਕਿ ਪਹਿਲਾਂ ਕੋਰੋਨਾ ਮਹਾਂਮਾਰੀ ਤੇ ਬਾਅਦ ਵਿੱਚ ਉਨ੍ਹਾਂ ਦੇ ਬਦਲੇ ਜਾਣ ਨਾਲ ਕੁੱਝ ਮੰਗਾਂ ਹਾਲੇ ਵੀ ਪੂਰੀਆਂ ਹੋਣੀਆਂ ਬਾਕੀ ਹਨ, ਜਿਨ੍ਹਾਂ ਹੁਣ ਨਵੀਂ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਨੇ ਕਿਸੇ ਵੀ ਕੀਮਤ ਤੇ ਆਮ ਪੰਜਾਬੀਆਂ ਤੇ ਖ਼ਾਸਕਰ ਕਿਸਾਨਾਂ ਤੇ ਹਿੱਸਾ ਖੇਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਅੱਜ ਉਹ ਆਪਣੇ ਕਿਸਾਨ ਭਰਾਵਾਂ ਤੇ ਭੈਣਾਂ ਨੂੰ ਇਕ ਵਾਰ ਫਿਰ ਤੋਂ ਭਰੋਸਾ ਦੇਣਾ ਚਾਹੁੰਦੇ ਹਨ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਣਗੇ। ਜਿਵੇਂ ਉਹ ਸਾਲ 2004 ਚ ਦੂਜੇ ਸੂਬਿਆਂ ਨਾਲ ਪਾਣੀ ਦੀ ਵੰਡ ਸਬੰਧੀ ਸਮਝੌਤਿਆਂ ਨੂੰ ਰੱਦ ਕਰਨ ਵਾਸਤੇ ਪੰਜਾਬ ਟਰਮੀਨੇਸ਼ਨ ਆਫ (ਵਾਟਰ ਸ਼ੇਅਰਿੰਗ) ਐਗਰੀਮੈਂਟ ਲੈ ਕੇ ਆਏ ਸਨ ਤਾਂ ਜੋ ਸਾਡੇ ਪਾਣੀਆਂ ਨੂੰ ਬਚਾਇਆ ਜਾ ਸਕੇ ਅਤੇ ਪੰਜਾਬ ਬੰਜਰ ਨਾ ਬਣੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਦਮੀ ਤਾਂ ਛੱਡੋ ਔਰਤਾਂ ਨਾਲ ਵੀ ਕੀਤਾ ਇਸ ਤਰ੍ਹਾਂ ਦਾ ਸਲੂਕ, ਡਿਪੋਰਟ ਹੋਏ ਨੌਜਵਾਨ ਨੇ ਸੁਣਾਈ ਖੌਫਨਾਕ ਕਹਾਣੀ!

ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿੱਚ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਗੁਰਪ੍ਰੀਤ ਸਿੰਘ ਵੀ...

ਡਿਪੋਰਟ ਕੀਤੀ ਪੰਜਾਬ ਦੀ ਇਸ ਮਹਿਲਾ ਖਿਲਾਫ਼ ਇੰਟਰਪੋਲ ਦਾ ਨੋਟਿਸ ! ਜੇ ਫੜੀ ਨਾ ਜਾਂਦੀ ਤਾਂ………

ਅਮਰੀਕਾ ਤੋਂ ਜਿੰਨਾਂ 30 ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ ਹੈ ਉਸ ਵਿੱਚ ਮਹਿਲਾ ਲਵਪ੍ਰੀਤ...

ਸੋਨੂੰ ਸੂਦ ਨੂੰ ਵੱਡਾ ਝਟਕਾ, ਅਦਾਲਤ ਵੱਲੋਂ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ, ਧੋਖਾਧੜੀ ਦਾ ਮਾਮਲਾ!

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋ ਗਏ ਹਨ। 10 ਲੱਖ ਰੁਪਏ...

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਹੋਈ ਸ਼ੁਰੂਆਤ, 1152 ਵਿਦਿਆਰਥਣਾਂ ਦਾ ਕੀਤਾ ਗਿਆ ਚੈਕਅੱਪ

ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ...

10 ਫਰਵਰੀ ਨੂੰ 2 ਵੱਡੇ ਫੈਸਲਿਆਂ ਲਈ SGPC ਨੇ ਸੱਦ ਲਈ ਅਹਿਮ ਮੀਟਿੰਗ !

11 ਫਰਵਰੀ ਨੂੰ ਅਕਾਲੀ ਦਲ ਵਿੱਚ ਭਰਤੀ ਮੁਹਿੰਮ ਦੀ ਨਿਗਰਾਨੀ ਲਈ ਬਣੀ 7 ਮੈਂਬਰੀ...

ਭਾਰਤੀਆਂ ਨੂੰ ਅਮਰੀਕਾ ਤੋਂ ਬੇੜੀਆਂ ਪਾਕੇ ਭੇਜਣ ਤੇ ਕਿਉਂ ਚੁੱਪ ਸਰਕਾਰ?, ਸਾਡੇ ਦੇਸ਼ ਦੇ ਨਾਗਰਿਕ ਸਨ ਕੋਈ ਅੱਤਵਾਦੀ ਨਹੀਂ !

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ 5 ਫਰਵਰੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਸਨ ਤੇ...

ਬਾਇਓ ਗੈਸ ਫੈਕਟਰੀ ਦਾ ਵਿਰੋਧ, ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅ, ਕਿਸਾਨ ਆਗੂ ਹਿਰਾਸਤ ‘ਚ

ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਬਾਇਓਗੈਸ ਫੈਕਟਰੀਆਂ ਵਿਰੁੱਧ ਧਰਨਾ ਹਟਾਉਣ ਨੂੰ ਲੈ ਕੇ ਪੁਲਿਸ...

ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ IT ਦੀ ਰੇਡ, 3 ਥਾਵਾਂ ‘ਤੇ ਕੀਤੀ ਜਾ ਰਹੀ ਛਾਪੇਮਾਰੀ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ...