October 25, 2026, 11:35 pm
----------- Advertisement -----------
HomeNewsBreaking Newsਕੈਪਟਨ ਨੇ ਕੀਤਾ ਟਵੀਟ, ਹਰੀਸ਼ ਰਾਵਤ ਨੂੰ ਕਿਹਾ 'ਜੋ ਬੀਜਿਆ ਹੈ ਉਹ...

ਕੈਪਟਨ ਨੇ ਕੀਤਾ ਟਵੀਟ, ਹਰੀਸ਼ ਰਾਵਤ ਨੂੰ ਕਿਹਾ ‘ਜੋ ਬੀਜਿਆ ਹੈ ਉਹ ਹੀ ਕੱਟੋਗੇ’

Published on

----------- Advertisement -----------

ਚੰਡੀਗੜ੍ਹ, 23 ਦਸੰਬਰ 2021 – ਹਰੀਸ਼ ਰਾਵਤ ਵਲੋਂ ਆਪਣੀ ਹੀ ਪਾਰਟੀ ‘ਤੇ ਚੁੱਕੇ ਸਵਾਲ ‘ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਹਰੀਸ਼ ਰਾਵਤ ‘ਤੇ ਚੁਟਕੀ ਲਈ ਗਈ ਹੈ। ਉਨ੍ਹਾਂ ਨੇ ਚੁਟਕੀ ਲੈਂਦਿਆਂ ਟਵੀਟ ਕਰਕੇ ਕਿਹਾ ਹੈ ਕਿ ਤੁਸੀਂ ਉਹ ਹੀ ਕੱਟਦੇ ਹੋ ਜੋ ਬੀਜਦੇ ਹੋ.. ਭਵਿੱਖ ਦੀਆਂ ਕੋਸ਼ਿਸ਼ਾਂ ਲਈ ਸ਼ੁੱਭਕਾਮਨਾਵਾਂ।

ਅਸਲ ‘ਚ ਕਾਂਗਰਸ ਦੇ ਸੀਨੀਅਰ ਨੇਤਾ ਹਰੀਸ਼ ਰਾਵਤ ਨੇ ਉਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸੰਗਠਨ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਹਰੀਸ਼ ਰਾਵਤ ਦੇ ਇੱਕ ਟਵੀਟ ਨੇ ਉੱਤਰਾਖੰਡ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ। ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਹਰੀਸ਼ ਰਾਵਤ ਨੇ ਟਵੀਟ ਕੀਤਾ ਸੀ, ”ਕੀ ਅਜੀਬ ਗੱਲ ਨਹੀਂ ਹੈ, ਚੋਣਾਂ ਰੂਪੀ ਸਮੁੰਦਰ ਤੈਰਨਾ ਪੈਂਦਾ ਹੈ, ਸਹਿਯੋਗ ਲਈ ਸੰਗਠਨ ਦਾ ਢਾਂਚਾ, ਹੱਥ ਵਧਾਉਣ ਦੀ ਬਜਾਏ। ਜ਼ਿਆਦਾਤਰ ਥਾਵਾਂ ‘ਤੇ ਸਹਿਯੋਗ ਜਾਂ ਇਸ ਲਈ ਅੱਖਾਂ ਬੰਦ ਕਰ ਰਿਹਾ ਹੈ ਜਾਂ ਨਕਾਰਾਤਮਕ ਭੂਮਿਕਾ ਨਿਭਾ ਰਿਹਾ ਹੈ।

ਉਸ ਤੋਂ ਬਾਅਦ ਉਹਨਾਂ ਨੇ ਇੱਕ ਹੋਰ ਟਵੀਟ ‘ਚ ਉਨ੍ਹਾਂ ਲਿਖਿਆ, “ਸੱਤਾ ਨੇ ਕਈ ਮਗਰਮੱਛਾਂ ਨੂੰ ਉੱਥੇ ਛੱਡ ਰੱਖੇ ਹਨ। ਉਨ੍ਹਾਂ ਦੇ ਨੁਮਾਇੰਦੇ ਮੇਰੇ ਹੱਥ-ਪੈਰ ਬੰਨ੍ਹ ਰਹੇ ਹਨ। ਕਈ ਵਾਰ ਮੇਰੇ ਦਿਮਾਗ ‘ਚ ਇਹ ਖਿਆਲ ਆ ਰਿਹਾ ਹੈ ਕਿ ਹਰੀਸ਼ ਰਾਵਤ ਹੁਣ ਬਹੁਤ ਹੋ ਗਿਆ ਹੈ।

ਜਿਸ ਤੋਂ ਬਾਅਦ ਕੈਪਟਨ ਨੇ ਆਪਣਾ ਟਵੀਟ ਕੀਤਾ। ਕਾਂਗਰਸ ਛੱਡ ਕੇ ਸਾਬਕਾ ਸੀਐਮ ਹਰੀਸ਼ ਰਾਵਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਲਈ ਨਿਸ਼ਾਨਾ ਸਾਧਿਆ ਹੈ ਕਿਉਂਕਿ ਜਦੋਂ ਪੰਜਾਬ ਕਾਂਗਰਸ ‘ਚ ਵਿਵਾਦ ਸੀ ਤਾਂ ਕਾਂਗਰਸ ਹਾਈਕਮਾਂਡ ਵੱਲੋਂ ਹਰੀਸ਼ ਰਾਵਤ ਨੂੰ ਉਥੇ ਹੀ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸੁਲ੍ਹਾ-ਸਫਾਈ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...