June 6, 2026, 5:38 am
----------- Advertisement -----------
HomeNewsBreaking Newsਅਸੀਂ ਵੋਟਾਂ ਨਹੀਂ, ਪੰਜਾਬ ਬਚਾਉਣ ਦਾ ਮੌਕਾ ਮੰਗਣ ਆਏ ਹਾਂ: ਰਾਘਵ ਚੱਢਾ

ਅਸੀਂ ਵੋਟਾਂ ਨਹੀਂ, ਪੰਜਾਬ ਬਚਾਉਣ ਦਾ ਮੌਕਾ ਮੰਗਣ ਆਏ ਹਾਂ: ਰਾਘਵ ਚੱਢਾ

Published on

----------- Advertisement -----------

…ਸਿਰਫ ਇੱਕ ਮੌਕਾ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਨੂੰ ਦਿਓ, ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੀ ਗਰੰਟੀ ਸਾਡੀ – ਰਾਘਵ ਚੱਢਾ
…ਅਕਾਲੀ-ਕਾਂਗਰਸ ਨੇ ਪੰਜਾਬ ‘ਤੇ 50 ਸਾਲ ਰਾਜ ਕੀਤਾ, ਰਲ-ਮਿਲਕੇ ਪੰਜਾਬ ਨੂੰ ਲੁੱਟਿਆ-ਰਾਘਵ ਚੱਢਾ
…ਅਕਾਲੀ-ਕਾਂਗਰਸ ਨੇ ਪੰਜਾਬ ਦਾ ਰੇਤਾ, ਕੇਬਲ ਅਤੇ ਟਰਾਂਸਪੋਰਟ ਵੇਚਿਆ, ਬੱਚਿਆਂ ਦੀ ਸਿੱਖਿਆ ‘ਤੇ ਭਵਿੱਖ ਖਰਾਬ ਕੀਤਾ- ਰਾਘਵ ਚੱਢਾ

ਕਪੂਰਥਲਾ/ਹੁਸ਼ਿਆਰਪੁਰ/ਚੰਡੀਗੜ੍ਹ, 14 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਸੀਂ ਵੋਟਾਂ ਮੰਗਣ ਨਹੀਂ ਸਗੋਂ ਇੱਕ ਮੌਕਾ ਮੰਗਣ ਆਏ ਹਾਂ। ਅਸੀਂ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਨਹੀਂ, ਪੰਜਾਬ ਨੂੰ ਬਚਾਉਣ ਦਾ ਮੌਕਾ ਮੰਗਣ ਆਏ ਹਾਂ। ਪੰਜਾਬ ਵਿੱਚ ਅਕਾਲੀ ਦਲ ਅਤੇ ਕਾਂਗਰਸ ਨੇ 50 ਸਾਲ ਰਾਜ ਕੀਤਾ ਹੈ। ਇਨ੍ਹਾਂ 50 ਸਾਲਾਂ ਵਿੱਚ ਪੰਜਾਬ ਵਿੱਚ 26 ਸਾਲ ਕਾਂਗਰਸ ਅਤੇ 24 ਸਾਲ ਅਕਾਲੀ ਦਲ ਦੀ ਸਰਕਾਰ ਰਹੀ। ਦੋਵੇਂ ਪਾਰਟੀਆਂ ਨੇ ਪੰਜਾਬ ਦਾ ਰੇਤਾ, ਕੇਬਲ ਟਰਾਂਸਪੋਰਟ ਵੇਚ ਦਿੱਤਾ। ਦੋਵਾਂ ਪਾਰਟੀਆਂ ਨੇ ਰਲ-ਮਿਲਕੇ ਬੱਚਿਆਂ ਦੀ ਪੜ੍ਹਾਈ ਅਤੇ ਭਵਿੱਖ ਨੂੰ ਵੇਚ ਦਿੱਤਾ ਹੈ।

ਚੱਢਾ ਨੇ ਕਿਹਾ ਕਿ ਇਸ ਵਾਰ ਲੋਕਾਂ ਕੋਲ ਪੰਜਾਬ ਨੂੰ ਬਚਾਉਣ ਦਾ ਮੌਕਾ ਹੈ। ਸੂਬੇ ਨੂੰ ਮੁੜ ਤੋਂ ਖੁਸ਼ਹਾਲ ਬਣਾਉਣ ਦਾ ਮੌਕਾ ਹੈ। ਇੱਕ ਮੌਕਾ ਹੈ ਆਮ ਆਦਮੀ ਨੂੰ ਬਚਾਉਣ ਦਾ। ਐਤਵਾਰ ਨੂੰ ਰਾਘਵ ਚੱਢਾ ਨੇ ਕਪੂਰਥਲਾ, ਦਸੂਹਾ ਅਤੇ ਉੜਮੁੜ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਇਲਾਕਿਆਂ ‘ਚ ਪ੍ਰਚਾਰ ਕੀਤਾ। ਉਨ੍ਹਾਂ ਕਪੂਰਥਲਾ ਤੋਂ ਉਮੀਦਵਾਰ ਮੰਜੂ ਰਾਣਾ, ਦਸੂਹਾ ਤੋਂ ਉਮੀਦਵਾਰ ਕਰਮਵੀਰ ਸਿੰਘ ਘੁੰਮਣ ਅਤੇ ਉੜਮੁੜ ਤੋਂ ਉਮੀਦਵਾਰ ਜਸਵੀਰ ਸਿੰਘ ਗਿੱਲ ਰਾਜਾ ਦੇ ਹੱਕ ਵਿੱਚ ਪ੍ਰਚਾਰ ਕੀਤਾ। ਚੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਇੱਕ ਮੌਕਾ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਨੂੰ ਦਿਓ, ਤੁਹਾਡੇ ਸਾਰੇ ਦੁੱਖ ਅਤੇ ਕੰਮਾਂ ਦੀ ਗਾਰੰਟੀ ਸਾਡੀ ਹੋਵੇਗੀ।

ਮੁੱਖ ਮੰਤਰੀ ਚੰਨੀ ‘ਤੇ ਚੁਟਕੀ ਲੈਂਦਿਆਂ ਚੱਢਾ ਨੇ ਕਿਹਾ ਕਿ ਪੰਜਾਬ ‘ਚ ਐਲਾਨ ਜੀਤ ਸਿੰਘ ਚੰਨੀ ਨਾਂ ਦਾ ਨਵਾਂ ਸੀਰੀਅਲ ਆਇਆ ਹੈ। ਜਿਨ੍ਹਾਂ ਦੇ ਭਤੀਜੇ ਦੇ ਘਰ ਈਡੀ ਦੀ ਛਾਪੇਮਾਰੀ ਵਿੱਚ ਕਰੋੜਾਂ ਰੁਪਏ ਬਰਾਮਦ ਹੋਏ, ਅਰਬਾਂ ਰੁਪਏ ਦੀ ਜਾਇਦਾਦ ਦੇ ਕਾਗਜ਼ ਮਿਲੇ, 12 ਲੱਖ ਦੀਆਂ ਵਿਦੇਸ਼ੀ ਘੜੀਆਂ ਅਤੇ ਲਗਜ਼ਰੀ ਗੱਡੀਆਂ ਸਮੇਤ ਪਤਾ ਨਹੀਂ ਕੀ ਕੀ ਬਰਾਮਦ ਹੋਇਆ ਹੈ। ਚੱਢਾ ਨੇ ਚੰਨੀ ਨੂੰ ਸਵਾਲ ਕੀਤਾ ਕਿ ਖੁਦ ਨੂੰ ਗ਼ਰੀਬ ਅਤੇ ਆਮ ਆਦਮੀ ਹੋਣ ਦਾ ਦਾਅਵਾ ਕਰਨ ਵਾਲੇ ਚੰਨੀ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਕੋਲ ਇੰਨੀ ਬੇਸ਼ੁਮਾਰ ਦੌਲਤ ਕਿੱਥੋਂ ਆਈ? ਪੰਜਾਬ ਦੇ ਕਿਹੜੇ ਆਟੋ ਵਾਲੇ ਕੋਲ ਦਸ ਕਰੋੜ ਰੁਪਏ ਹਨ? ਕਿਹੜੇ ਟੈਂਟ ਵਾਲੇ ਕੋਲ 54 ਕਰੋੜ ਰੁਪਏ ਦੀਆਂ ਬੈਂਕ ਐਂਟਰੀਆਂ ਹਨ। ਕਿਸ ਸਾਊਂਡ ਵਾਲੇ ਕੋਲ 12 ਲੱਖ ਦੀ ਘੜੀ ਹੈ? ਕਿਹੜੇ ਪੰਚਰ ਵਾਲੇ ਕੋਲ ਕਰੋੜਾਂ ਰੁਪਏ ਦੇ ਫਾਰਮ ਹਾਊਸ ਹਨ।

ਚੱਢਾ ਨੇ ਕਿਹਾ ਕਿ ਇਹ ਸਾਰਾ ਪੈਸਾ ਚੰਨੀ ਅਤੇ ਉਸਦੇ ਰਿਸ਼ਤੇਦਾਰਾਂ ਨੇ ਪੰਜਾਬ ਦਾ ਰੇਤਾ ਵੇਚ ਕੇ ਅਤੇ ਭ੍ਰਿਸ਼ਟਾਚਾਰ ਤੋਂ ਕਮਾਇਆ ਹੈ।ਪੰਜਾਬ ਵਿੱਚ ਵੱਡਾ ਨਾਅਰਾ ਚੱਲ ਰਿਹਾ ਹੈ, ‘ਜਦੋਂ ਤੋਂ ਸੀਐਮ ਬਣਿਆ ਚੰਨੀ- ਮੋਟਾ ਮਨੀ ਕਮਾ ਗਿਆ ਹਨੀ’। ਚੰਨੀ, ਹਨੀ ਅਤੇ ਮਨੀ ਦੇ ਇਸ ਪ੍ਰੇਮ ਤਿਕੋਣ ਨੇ 111 ਦਿਨਾਂ ਵਿੱਚ ਪੰਜਾਬ ਨੂੰ ਲੁੱਟ ਲਿਆ। ਚੰਨੀ ਦੇ ਭਤੀਜੇ ਨੇ ਈਡੀ ਸਾਹਮਣੇ ਆਪਣੇ ਕਬੂਲਨਾਮੇ ‘ਚ ਦਸ ਚੁੱਕਿਆ ਹੈ ਕਿ ਇਹ ਪੈਸਾ ਚੰਨੀ ਦਾ ਹੈ ਅਤੇ 111 ਦਿਨਾਂ ‘ਚ ਅਸੀਂ 325 ਕਰੋੜ ਰੁਪਏ ਕਮਾਏ। ਇੰਨਾ ਵੱਡਾ ਸਟ੍ਰਾਈਕ ਰੇਟ ਤਾਂ ਅਕਾਲੀ ਦਲ ਦਾ ਵੀ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...