June 18, 2026, 5:20 am
----------- Advertisement -----------
HomeNewsBreaking Newsਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ 39ਵੇਂ "ਹੁਨਰ ਹਾਟ" ਦਾ ਉਦਘਾਟਨ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ 39ਵੇਂ “ਹੁਨਰ ਹਾਟ” ਦਾ ਉਦਘਾਟਨ

Published on

----------- Advertisement -----------

ਚੰਡੀਗੜ੍ਹ ਦੇ ਸੈਕਟਰ 17 ਦੀ ਪਰੇਡ ਗਰਾਊਂਡ ਵਿੱਚ ਅੱਜ ਤੋਂ ‘ਹੁਨਰ ਹਾਟ’ ਸਮਾਗਮ ਦਾ ਆਗਾਜ਼ ਹੋ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ 26 ਮਾਰਚ ਨੂੰ ਪਰੇਡ ਗਰਾਊਂਡ, ਚੰਡੀਗੜ੍ਹ ਵਿਖੇ 39ਵੀਂ “ਹੁਨਰ ਹਾਟ” ਦਾ ਉਦਘਾਟਨ ਕੀਤਾ ਗਿਆ ਜਿੱਥੇ ਕਿ 31 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 720 ਤੋਂ ਵੱਧ ਕਾਰੀਗਰ ਹਿੱਸਾ ਲੈ ਰਹੇ ਹਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੇ ਦੇਸ਼ ਦੇ ਪਿੰਡਾਂ ਅਤੇ ਛੋਟੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕੀਤੀ ਸੀ। ਸਾਡੇ ਦੇਸ਼ ਵਿੱਚ ਹੁਨਰਮੰਦ ਕਾਰੀਗਰਾਂ ਦੀ ਕੋਈ ਕਮੀ ਨਹੀਂ ਹੈ ਅਤੇ “ਹੁਨਰ ਹਾਟ” ਨੇ ਉਨ੍ਹਾਂ ਨੂੰ ਆਰਥਿਕ ਮੌਕੇ ਪ੍ਰਦਾਨ ਕੀਤੇ ਹਨ।
ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ “ਹੁਨਰ ਹਾਟ” ਨੇ ਸਵਦੇਸ਼ੀ ਕਾਰੀਗਰਾਂ ਨੂੰ ਇੱਕ ਵਿਸ਼ਾਲ ਪਲੇਟਫਾਰਮ ਪ੍ਰਦਾਨ ਕੀਤਾ ਹੈ। “ਹੁਨਰ ਹਾਟ” ਸਥਾਨਕ ਸਵਦੇਸ਼ੀ ਪ੍ਰਤਿਭਾ ਨੂੰ ਵਿਸ਼ਵ ਪੱਧਰ ‘ਤੇ ਲਿਜਾਣ ਦਾ ਇੱਕ ਪ੍ਰਭਾਵਸ਼ਾਲੀ ਯਤਨ ਹੈ ਅਤੇ ਇਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ “ਸਵਦੇਸ਼ੀ” ਪ੍ਰਤੀ ਵਚਨਬੱਧਤਾ ਨੂੰ ਵੀ ਮਜ਼ਬੂਤ ​​ਕਰ ਰਿਹਾ ਹੈ।
ਪੁਰੋਹਿਤ ਨੇ ਕਿਹਾ ਕਿ “ਹੁਨਰ ਹਾਟ” ਨੇ ਭਾਰਤ ਦੀ ਪਰੰਪਰਾਗਤ ਅਤੇ ਪੂਰਵਜ ਕਲਾ ਅਤੇ ਸ਼ਿਲਪਕਾਰੀ ਨੂੰ ਮਾਨਤਾ ਦਿੱਤੀ ਹੈ, ਜੋ ਕਿ ਅਲੋਪ ਹੋਣ ਦੀ ਕਗਾਰ ‘ਤੇ ਸੀ। ਸਾਡੇ ਕਾਰੀਗਰਾਂ ਦੇ ਸਵਦੇਸ਼ੀ ਉਤਪਾਦਾਂ ਦੇ ਨਿਰਯਾਤ ਵਿਚ “ਹੁਨਰ ਹਾਟ” ਇੱਕ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਪੁਰੋਹਿਤ ਨੇ “ਹੁਨਰ ਹਾਟ” ਦੇ ਵੱਖ-ਵੱਖ ਸਟਾਲਾਂ ਦਾ ਵੀ ਦੌਰਾ ਕੀਤਾ ਅਤੇ ਦੇਸ਼ ਭਰ ਤੋਂ ਇੱਥੇ ਆਏ ਵੱਡੀ ਗਿਣਤੀ ਵਿੱਚ ਕਾਰੀਗਰਾਂ ਅਤੇ ਮਹਿਲਾ ਕਾਰੀਗਰਾਂ ਨੂੰ ਉਤਸ਼ਾਹਿਤ ਕੀਤਾ।
ਦੱਸ ਦਈਏ ਕਿ “ਹੁਨਰ ਹਾਟ” ਵਿੱਚ ਗੁਜਰਾਤ, ਬੰਗਾਲ, ਉੱਤਰਾਖੰਡ, ਜੰਮੂ ਅਤੇ ਕਸ਼ਮੀਰ, ਤਾਮਿਲਨਾਡੂ, ਮਹਾਰਾਸ਼ਟਰ ਅਤੇ ਰਾਜਸਥਾਨ ਆਦਿ ਤੋਂ ਕਾਰੀਗਰ ਆਏ ਹਨ। ਪਰੇਡ ਗਰਾਊਂਡ ਵਿੱਚ ਲਗਾਏ ਗਏ ਕੁੱਲ 360 ਸਟਾਲਾਂ ਵਿੱਚੋਂ 300 ‘ਤੇ ਵੱਖ-ਵੱਖ ਕਲਾਵਾਂ ਦੇ ਰੰਗ ਪ੍ਰਦਰਸ਼ਿਤ ਕੀਤੇ ਗਏ ਹਨ। ਬਾਕੀ ਸਟਾਲਾਂ ਵਿੱਚ ਰਵਾਇਤੀ ਪਕਵਾਨ ਹਨ। ਇੱਥੇ ਆਉਣ ਵਾਲੇ ਸੈਲਾਨੀ ਇਨ੍ਹਾਂ ਸੁਆਦੀ ਭੋਜਨਾਂ ਦਾ ਆਨੰਦ ਵੀ ਲੈ ਸਕਦੇ ਹਨ। 26 ਮਾਰਚ ਤੋਂ 3 ਅਪ੍ਰੈਲ ਤੱਕ ਚੱਲਣ ਵਾਲੇ ਇਸ ਹੁਨਰ ਹਾਟ ਵਿੱਚ ਉੱਘੇ ਗਾਇਕ ਵੀ ਪਰਫਾਰਮ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...