November 16, 2026, 9:06 pm
----------- Advertisement -----------
HomeNewsBreaking Newsਚੰਡੀਗੜ੍ਹ 'ਚ ਬਿਜਲੀ ਮਹਿਕਮੇ ਦੀ ਹੜਤਾਲ ਖਤਮ: ਹਾਈਕੋਰਟ ਦਾ ਫੈਸਲਾ ਆਉਣ ਤੱਕ...

ਚੰਡੀਗੜ੍ਹ ‘ਚ ਬਿਜਲੀ ਮਹਿਕਮੇ ਦੀ ਹੜਤਾਲ ਖਤਮ: ਹਾਈਕੋਰਟ ਦਾ ਫੈਸਲਾ ਆਉਣ ਤੱਕ ਨਹੀਂ ਹੋਵੇਗਾ ਨਿੱਜੀਕਰਨ

Published on

----------- Advertisement -----------

ਚੰਡੀਗੜ੍ਹ : – ਚੰਡੀਗੜ੍ਹ ਵਿੱਚ ਬਿਜਲੀ ਕਾਮਿਆਂ ਦੀ ਹੜਤਾਲ ਸਮਾਪਤ ਹੋ ਗਈ ਹੈ। ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ। ਸਟਾਫ਼ ਆਗੂ ਸੁਭਾਸ਼ ਲਾਂਬਾ ਨੇ ਕਿਹਾ ਕਿ ਅਸੀਂ 5 ਸਾਲਾਂ ਵਿੱਚ ਇੱਕ ਹਜ਼ਾਰ ਕਰੋੜ ਤੋਂ ਵੱਧ ਦਾ ਮੁਨਾਫ਼ਾ ਦਿੱਤਾ ਹੈ। ਅਸੀਂ ਪ੍ਰਸ਼ਾਸਨ ਤੋਂ ਪੁੱਛਿਆ ਕਿ ਇਸ ਦੇ ਬਾਵਜੂਦ ਉਹ ਇਸ ਦਾ ਨਿੱਜੀਕਰਨ ਕਿਉਂ ਕਰ ਰਹੇ ਹਨ।
ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਹੜਤਾਲ ’ਤੇ ਜਾਣ ਵਾਲੇ ਕਿਸੇ ਵੀ ਮੁਲਾਜ਼ਮ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਹ ਵੀ ਸਹਿਮਤੀ ਬਣੀ ਕਿ ਜਦੋਂ ਤੱਕ ਮਾਮਲਾ ਹਾਈ ਕੋਰਟ ਵਿੱਚ ਹੈ, ਨਿੱਜੀਕਰਨ ਸਬੰਧੀ ਕੋਈ ਫੈਸਲਾ ਨਹੀਂ ਲਿਆ ਜਾਵੇਗਾ।
ਇਸ ਤੋਂ ਪਹਿਲਾਂ ਇਸ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਹੋਈ ਸੀ। ਜਿਸ ਵਿੱਚ ਬਿਜਲੀ ਵਿਭਾਗ ਦੇ ਮੁੱਖ ਇੰਜਨੀਅਰ ਨੇ ਹਲਫੀਆ ਬਿਆਨ ਦਿੱਤਾ ਕਿ ਸ਼ਹਿਰ ਵਿੱਚ ਅੱਜ ਰਾਤ 10 ਵਜੇ ਤੱਕ ਪੂਰੇ ਇਲਾਕੇ ਵਿੱਚ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸ਼ਹਿਰ ਦੇ 80 ਫੀਸਦੀ ਹਿੱਸੇ ਵਿੱਚ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਗਈ ਹੈ।
ਸੁਣਵਾਈ ਦੌਰਾਨ ਹਾਈਕੋਰਟ ਨੇ ਇਸ ਮਾਮਲੇ ‘ਚ ਕਰਮਚਾਰੀ ਯੂਨੀਅਨ ਨੂੰ ਵੀ ਫਟਕਾਰ ਲਗਾਈ ਹੈ। ਹਾਈਕੋਰਟ ਨੇ ਕਿਹਾ ਕਿ ਜਦੋਂ ਨਿੱਜੀਕਰਨ ਦਾ ਮਾਮਲਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਤਾਂ ਉਹ ਹੜਤਾਲ ’ਤੇ ਕਿਉਂ ਗਏ? ਇਹ ਸਿੱਧੇ ਤੌਰ ‘ਤੇ ਅਪਰਾਧਿਕ ਸਮੱਗਰੀ ਦਾ ਮਾਮਲਾ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਯੂਨੀਅਨ ਤੋਂ ਵੀ ਸਵਾਲ ਚੁੱਕੇ ਹਨ। ਭਲਕੇ ਇਸ ਮਾਮਲੇ ਦੀ ਮੁੜ ਸੁਣਵਾਈ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...