ਚੰਡੀਗੜ੍ਹ, 29 ਦਸੰਬਰ, 2021: ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ `ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਮਨਸੂਬੇ ਨਾਲ ਓਮੀਕਰੋਨ ਦੇ ਖ਼ਤਰੇ ਦਾ ਡਰ ਬਣਾ ਰਹੇ ਹਨ। ਉਹਨਾਂ ਕਿਹਾ ਕਿ ‘ਆਪ’, ਭਾਜਪਾ ਅਤੇ ਹੋਰ ਪਾਰਟੀਆਂ ਇਹ ਕੰਮ ਕਰ ਰਹੀਆਂ ਹਨ ਤਾਂ ਜੋ ਚੋਣਾਂ ਨੂੰ ਟਾਲਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਗੰਭੀਰ ਮੁੱਦਾ ਬਣਾਉਣ ਲਈ ਰਾਤ ਦਾ ਕਰਫਿਊ ਲਗਾਇਆ ਜਾ ਰਿਹਾ ਹੈ। ਉਹ ਸਾਬਤ ਕਰਨਾ ਚਾਹੁੰਦੇ ਹਨ ਕਿ ਪੰਜਾਬ ਵਿੱਚ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ। ਕਾਂਗਰਸ ਪੰਜਾਬ ਵਿੱਚ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਭਾਵੇਂ ਅੱਜ ਚੋਣ ਹੋਵੇ।
ਉਹਨਾਂ ਕਿਹਾ ਕਿ ‘ਕੋਵਿਡ’ ਅਤੇ ‘ਉਮੀਕਰੋਨ’ ਦਾ ਖ਼ਤਰਾ ਵਿਖ਼ਾ ਕੇ ਚੋਣਾਂ ਟਾਲਣ ਦਾ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ।












