November 24, 2026, 9:49 pm
----------- Advertisement -----------
HomeNewsBreaking Newsਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ...

ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ

Published on

----------- Advertisement -----------

ਸ਼ਾਹਪੁਰ (ਗੁਰਦਾਸਪੁਰ), 11 ਜਨਵਰੀ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ ਕੀਤਾ ਹੈ ਜਿਸ ਨੇ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਆਪਣੀ ਮਾਤ-ਭੂਮੀ ਦੀ ਖਾਤਰ ਜੀਵਨ ਕੁਰਬਾਨ ਕਰ ਦਿੱਤਾ।
ਮੁੱਖ ਮੰਤਰੀ ਨੇ ਅੱਜ ਇੱਥੇ ਸ਼ਹੀਦ ਦੇ ਜੱਦੀ ਘਰ ਗਏ ਅਤੇ ਦੇਸ਼ ਲਈ ਕੀਤੀ ਮਹਾਨ ਕੁਰਬਾਨੀ ਦੇ ਸਤਿਕਾਰ ਵਿਚ ਪੀੜਤ ਪਰਿਵਾਰ ਨੂੰ ਦੋ ਕਰੋੜ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਵਿਚ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਸੂਬਾ ਸਰਕਾਰ ਨੇ ਦਿੱਤੀ ਜਦਕਿ ਇਕ ਕਰੋੜ ਦੀ ਰਾਸ਼ੀ ਐਚ.ਡੀ.ਐਫ.ਸੀ. ਬੈਂਕ ਦੀ ਜੀਵਨ ਬੀਮਾ ਵਜੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਨੇ ਫਗਵਾੜਾ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਰਾਖੀ ਲਈ ਸੱਚੇ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।


ਮਾਤ ਭੂਮੀ ਦੀ ਰਾਖੀ ਲਈ ਜਾਨ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿਚ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਇਕ ਸਟੇਡੀਅਮ ਸਥਾਪਤ ਕੀਤਾ ਜਾਵੇਗਾ ਜਿੱਥੇ ਅਤਿ-ਆਧੁਨਿਕ ਅਥਲੈਟਿਕ ਟਰੈਕ ਵੀ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਲਾਕੇ ਦੇ ਨੌਜਵਾਨ ਪੰਜਾਬ ਪੁਲਿਸ ਅਤੇ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋਣ ਲਈ ਇਸ ਸਟੇਡੀਅਮ ਵਿਚ ਤਿਆਰੀ ਕਰ ਸਕਣਗੇ।
ਮੁੱਖ ਮੰਤਰੀ ਨੇ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦਾ ਨਾਂ ਵੀ ਕੁਲਦੀਪ ਸਿੰਘ ਬਾਜਵਾ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਿਚ ਹੈ। ਭਗਵੰਤ ਮਾਨ ਨੇ ਕਿਹਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਦੇ ਮੁਤਾਬਕ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦਾ ਇਹ ਉਪਰਾਲਾ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮੁਹੱਈਆ ਕਰਵਾਏਗਾ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਵੀ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਨੌਜਵਾਨਾਂ ਨੂੰ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਉਤਸ਼ਾਹਿਤ ਕਰੇਗਾ। ਭਗਵੰਤ ਮਾਨ ਨੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ‘ਸੱਚੇ ਦੇਸ਼ ਭਗਤ’ ਦੱਸਿਆ, ਜਿਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੇ ਹਥਿਆਰਬੰਦ ਸੈਨਾਵਾਂ ਵਿਚ ਬਹੁਤ ਸਾਰੇ ਸੈਨਿਕ ਅਤੇ ਜਰਨੈਲ ਪੈਦਾ ਕੀਤੇ ਹਨ ਜਿਨ੍ਹਾਂ ਨੇ ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਹਰ ਚੁਣੌਤੀ ਦਾ ਦਲੇਰੀ ਨਾਲ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਹੱਦੀ ਇਲਾਕਿਆਂ ਵਿੱਚ ਵੱਸਦੇ ਇਨ੍ਹਾਂ ਬਹਾਦਰ ਲੋਕਾਂ ਦਾ ਅਥਾਹ ਯੋਗਦਾਨ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...