ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾਂ ਦੌਰੇ ‘ਤੇ ਦਿੱਲੀ ਪਹੁੰਚ ਗਏ ਹਨ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਦੋਵੇਂ ਮੁੱਖ ਮੰਤਰੀ ਦਿੱਲੀ ਦੇ ਬੀ.ਆਰ ਅੰਬੇਡਕਰ ਸਕੂਲ ਵੀ ਪਹੁੰਚੇ| ਜਿੱਥੇ ਪੰਜਾਬ ਅਤੇ ਦਿੱਲੀ ਦੇ ਅਧਿਕਾਰੀਆਂ ਨੇ ਸਿੱਖਿਆ ਨਾਲ ਸਬੰਧਤ ਕੰਮਾਂ ਬਾਰੇ ਵੀ ਚਰਚਾ ਕੀਤੀ। ਮਾਨ ਦੇ ਨਾਲ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਹਨ। ਦਿੱਲੀ ਦੇ ਮੁਹੱਲਾ ਕਲੀਨਿਕਾਂ ਦਾ ਵੀ ਦੌਰਾ ਵੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ |















