ਚੰਡੀਗੜ੍ਹ : – ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਸਬੰਧੀ ਮੁੱਖ ਮੰਤਰੀ ਤੋਂ ਐਕਸ਼ਨ ਟੇਕਨ ਰਿਪੋਰਟ ਤਲਬ ਕੀਤੀ ਹੈ। 1 ਦਿਨ ਦੇ ਅੰਦਰ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਾਰਵਾਈ ਦੀ ਰਿਪੋਰਟ ਭਲਕੇ 10 ਜਨਵਰੀ ਨੂੰ ਪੇਸ਼ ਕਰਨੀ ਪਵੇਗੀ। ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਅਧਿਕਾਰੀਆਂ ਖਿਲਾਫ ਦਰਜ ਕੀਤੇ ਗਏ ਕੇਸ ਨੂੰ ਲੈ ਕੇ ਆਈਏਐਸ ਐਸੋਸੀਏਸ਼ਨ ਅਤੇ ਪੀਸੀਐਸ ਐਸੋਸੀਏਸ਼ਨ ਵਿਜੀਲੈਂਸ ਦਾ ਵਿਰੋਧ ਕਰ ਰਹੀਆਂ ਹਨ।













